September 8, 2026, 10:07 am
----------- Advertisement -----------
HomeNewsBreaking Newsਢੀਂਡਸਾ ਕੋਲ ਅਨੁਸ਼ਾਸਨੀ ਕਮੇਟੀ ਦੀ ਕਾਰਵਾਈ ਰੋਕਣ ਦਾ ਅਧਿਕਾਰ ਨਹੀਂ: ਅਕਾਲੀ ਦਲ

ਢੀਂਡਸਾ ਕੋਲ ਅਨੁਸ਼ਾਸਨੀ ਕਮੇਟੀ ਦੀ ਕਾਰਵਾਈ ਰੋਕਣ ਦਾ ਅਧਿਕਾਰ ਨਹੀਂ: ਅਕਾਲੀ ਦਲ

Published on

----------- Advertisement -----------

ਚੰਡੀਗੜ੍ਹ, 31 ਜੁਲਾਈ: (ਬਲਜੀਤ ਮਰਵਾਹਾ) ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਪਾਰਟੀ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਕੋਲ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਦੀ ਕਾਰਵਾਈ ਰੋਕਣ ਦਾ ਅਧਿਕਾਰ ਨਹੀਂ ਹੈ। ਅਨੁਸ਼ਾਸਨੀ ਕਮੇਟੀ ਨੇ ਬੀਤੇ ਕੱਲ੍ਹ ਪਾਰਟੀ ਵਿਰੋਧੀ ਗਤੀਵਿਧੀਆਂ ਲਈ 8 ਆਗੂਆਂ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਸੀ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਸਰਦਾਰ ਇਕ ਸੀਨੀਅਰ ਆਗੂ ਹਨ ਜਿਹਨਾਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਪਾਰਟੀ ਦੇ ਸਰਪ੍ਰਸਤ ਪਾਰਟੀ ਦੇ ਕਿਸੇ ਵੀ ਫੈਸਲੇ ਨੂੰ ਪਲਟ ਨਹੀਂ ਸਕਦੇ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਨਾ ਹੋਣ ਲਈ ਆਖਣ ਦੀ ਥਾਂ ਤੇ ਢੀਂਡਸਾ ਨੇ ਪਾਰਟੀ ਵਿਚੋਂ ਕੱਢੇ ਆਗੂਆਂ ਦੀ ਅਗਵਾਈ ਕਰਨ ਨੂੰ ਤਰਜੀਹ ਦਿੱਤੀ ਤੇ ਹੁਣ ਪਾਰਟੀ ਦੇ ਸੰਵਿਧਾਨ ਮੁਤਾਬਕ ਲਏ ਫੈਸਲਿਆਂ ਨੂੰ ਪਲਟਣ ਵਾਸਤੇ ਅਖੌਤੀ ਤਾਨਾਸ਼ਾਹ ਵਜੋਂ ਕੰਮ ਕਰ ਰਹੇ ਹਨ।

ਬਲਵਿੰਦਰ ਸਿੰਘ ਭੂੰਦੜ ਨੇ ਇਹ ਵੀ ਕਿਹਾ ਕਿ ਪਾਰਟੀ ਦੇ 8 ਆਗੂਆਂ ਖਿਲਾਫ ਕਾਰਵਾਈ ਇਸ ਕਰ ਕੇ ਕੀਤੀ ਗਈ ਹੈ ਕਿਉਂਕਿ ਉਹਨਾਂ ਨੇ 26 ਨੂੰ ਪਾਰਟੀ ਦੀ ਵਰਕਿੰਗ ਕਮੇਟੀ ਵੱਲੋਂ ਪਾਸ ਉਸ ਮਤੇ ਵੱਲ ਧਿਆਨ ਨਹੀਂ ਦਿੱਤਾ ਜਿਸ ਵਿਚ ਕਿਹਾ ਗਿਆ ਸੀ ਕਿ ਕਿਸੇ ਵੀ ਤਰੀਕੇ ਦੇ ਮਤਭੇਦ ਪਾਰਟੀ ਫੋਰਮ ਤੇ ਵਿਚਾਰੇ ਜਾਣ। ਉਹਨਾਂ ਕਿਹਾ ਕਿ ਕੱਢੇ ਗਏ ਆਗੂਆਂ ਨੇ ਪਾਰਟੀ ਪ੍ਰਧਾਨ ਦੀ ਪ੍ਰਵਾਨਗੀ ਤੋਂ ਬਗੈਰ ਸਮਾਂਤਰ ਸੰਗਠਨ ਖੜ੍ਹਾ ਕਰ ਕੇ ਇਹ ਸਪਸ਼ਟ ਕਰ ਦਿੱਤਾ ਸੀ ਕਿ ਉਹ ਪਾਰਟੀ ਦੇ ਖਿਲਾਫ ਕੰਮ ਕਰਨਗੇ ਅਤੇ ਉਹਨਾਂ ਦਾ ਇਕਲੌਤਾ ਮਕਸਦ ਪਾਰਟੀ ਕੇਡਰ ਨੂੰ ਗੁੰਮਰਾਹ ਕਰਨਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...