November 19, 2026, 10:27 am
----------- Advertisement -----------
HomeNewsBreaking Newsਕਮੇਟੀ ਦੀ ਰਿਪੋਰਟ 'ਤੇ ਤੈਅ ਕਰੇਗੀ ਢੀਂਡਸਾ ਦੀ ਅਕਾਲੀ ਦਲ 'ਚ ਵਾਪਸੀ,...

ਕਮੇਟੀ ਦੀ ਰਿਪੋਰਟ ‘ਤੇ ਤੈਅ ਕਰੇਗੀ ਢੀਂਡਸਾ ਦੀ ਅਕਾਲੀ ਦਲ ‘ਚ ਵਾਪਸੀ, ਸਾਰੇ ਆਗੂ ਵਿਚਾਰ ਵਟਾਂਦਰਾ ਕਰਕੇ ਲੈਣਗੇ ਫੈਸਲਾ

Published on

----------- Advertisement -----------
  • ਅਕਾਲੀ ਦਲ ਸੰਯੁਕਤ ਦੀ ਮੀਟਿੰਗ ‘ਚ ਹੋਇਆ ਫੈਸਲਾ
  • ਸਾਰੇ ਆਗੂਆਂ ਨਾਲ ਵਿਚਾਰ ਵਟਾਂਦਰਾ ਕਰਕੇ ਲਿਆ ਜਾਵੇਗਾ ਵਾਪਸੀ ਬਾਰੇ ਫੈਸਲਾ

ਚੰਡੀਗੜ੍ਹ, 24 ਦਸੰਬਰ 2023 – ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਘਰ ਵਾਪਸੀ ਯਾਨੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਪਾਰਟੀ ਆਪਣੇ ਸਾਰੇ ਜ਼ਿਲ੍ਹਿਆਂ ਦੇ ਆਗੂਆਂ ਅਤੇ ਸਮਰਥਕਾਂ ਦੀ ਰਾਏ ਲਵੇਗੀ। ਇਸ ਦੇ ਲਈ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੰਸਥਾਪਕ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਇਕ ਕਮੇਟੀ ਬਣਾਈ ਗਈ ਹੈ, ਜੋ ਇਸ ਮੁੱਦੇ ‘ਤੇ ਸਾਰੇ ਆਗੂਆਂ ਤੋਂ ਵਿਚਾਰ-ਵਟਾਂਦਰਾ ਕਰੇਗੀ। ਇਸ ਤੋਂ ਬਾਅਦ ਕਮੇਟੀ ਵੱਲੋਂ ਜੋ ਫੈਸਲਾ ਲਿਆ ਜਾਵੇਗਾ, ਉਹ ਸਭ ਨੂੰ ਪ੍ਰਵਾਨ ਹੋਵੇਗਾ। ਆਉਣ ਵਾਲੇ 2 ਹਫਤਿਆਂ ‘ਚ ਸਾਰੀ ਤਸਵੀਰ ਸਪੱਸ਼ਟ ਹੋ ਜਾਵੇਗੀ।

ਇਸ ਮਾਮਲੇ ਨੂੰ ਲੈ ਕੇ ਸ਼ਨੀਵਾਰ ਨੂੰ ਮੁਹਾਲੀ ਵਿਖੇ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਪਾਰਟੀ ਦੇ ਸੀਨੀਅਰ ਆਗੂਆਂ ਦੀ ਮੀਟਿੰਗ ਹੋਈ। ਮੀਟਿੰਗ ਵਿੱਚ ਪਾਰਟੀ ਦੇ ਹਰ ਆਗੂ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਇੱਕ ਮੰਚ ’ਤੇ ਆਉਣ ਦੇ ਮੁੱਦੇ ’ਤੇ ਆਪਣੀ ਰਾਏ ਪ੍ਰਗਟਾਈ। ਉਨ੍ਹਾਂ ਇਸ ਕਾਰਨ ਪਾਰਟੀ ਨੂੰ ਹੋਣ ਵਾਲੇ ਨਫੇ-ਨੁਕਸਾਨ ਬਾਰੇ ਵਿਸਥਾਰ ਨਾਲ ਦੱਸਿਆ।

ਮੀਟਿੰਗ ਤੋਂ ਬਾਅਦ ਪਰਮਿੰਦਰ ਸਿੰਘ ਢੀਂਡਸਾ ਨੇ ਦੱਸਿਆ ਕਿ ਮੀਟਿੰਗ ਵਿੱਚ ਇੱਕ ਕਮੇਟੀ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ, ਜੋ ਪਾਰਟੀ ਦੇ ਅਗਲੇ ਫੈਸਲੇ ਸਬੰਧੀ ਲੀਡਰਸ਼ਿਪ ਤੋਂ ਸੁਝਾਅ ਲਵੇਗੀ। ਇਸ ਦੇ ਨਾਲ ਹੀ ਕਮੇਟੀ ਵੱਲੋਂ ਜੋ ਫੈਸਲਾ ਲਿਆ ਜਾਵੇਗਾ, ਉਹ ਸਭ ਨੂੰ ਪ੍ਰਵਾਨ ਹੋਵੇਗਾ।

ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਅਕਾਲੀ ਦਲ ਬਾਦਲ ਨਾਲ ਗਠਜੋੜ ਦੀ ਸੰਭਾਵਨਾ ਬਾਰੇ ਅਜੇ ਕੁਝ ਨਹੀਂ ਕਿਹਾ ਜਾ ਸਕਦਾ। ਸਾਰੀ ਲੀਡਰਸ਼ਿਪ ਤੋਂ ਫੀਡਬੈਕ ਲੈ ਕੇ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ। ਜਦੋਂ ਪੱਤਰਕਾਰਾਂ ਨੇ ਉਨ੍ਹਾਂ ਨੂੰ ਦੇਸ਼ ਦੇ ਕੇਂਦਰੀ ਗ੍ਰਹਿ ਮੰਤਰੀ ਵੱਲੋਂ ਦਿੱਤੇ ਬਿਆਨ ‘ਤੇ ਸਵਾਲ ਕੀਤਾ ਤਾਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਬੰਦੀ ਸਿੱਖਾਂ ਦੀ ਰਿਹਾਈ ਲਈ ਕੋਈ ਵਿਚਕਾਰਲਾ ਰਸਤਾ ਕੱਢਣਾ ਚਾਹੀਦਾ ਹੈ।

ਕੁਝ ਦਿਨ ਪਹਿਲਾਂ ਅਕਾਲੀ ਦਲ ਦੇ 103ਵੇਂ ਸਥਾਪਨਾ ਦਿਵਸ ਮੌਕੇ ਪ੍ਰਧਾਨ ਸੁਖਬੀਰ ਬਾਦਲ ਨੇ ਨਾਰਾਜ਼ ਅਕਾਲੀ ਆਗੂਆਂ ਨੂੰ ਪਾਰਟੀ ਵਿੱਚ ਵਾਪਸ ਆਉਣ ਦੀ ਅਪੀਲ ਕੀਤੀ ਸੀ। ਜਿਸ ਤੋਂ ਬਾਅਦ ਸੁਖਦੇਵ ਢੀਂਡਸਾ ਨੇ ਇਸ਼ਾਰਾ ਕੀਤਾ ਹੈ ਕਿ ਉਹ ਮੁੜ ਵਾਪਸੀ ਕਰ ਸਕਦੇ ਹਨ, ਪਰ ਸਪੱਸ਼ਟ ਕਿਹਾ ਕਿ ਪਾਰਟੀ ਮੈਂਬਰਾਂ ਦੀ ਸਹਿਮਤੀ ਤੋਂ ਬਿਨਾਂ ਅਜਿਹਾ ਸੰਭਵ ਨਹੀਂ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਇਹ ਮੀਟਿੰਗ ਬੁਲਾਈ। ਕਰੀਬ ਚਾਰ ਸਾਲ ਪਹਿਲਾਂ ਉਨ੍ਹਾਂ ਨੇ ਅਕਾਲੀ ਦਲ ਤੋਂ ਵੱਖਰਾ ਰਸਤਾ ਚੁਣ ਕੇ ਆਪਣੀ ਪਾਰਟੀ ਬਣਾਈ ਸੀ। ਉਨ੍ਹਾਂ ਦੀ ਪਾਰਟੀ ਦਾ ਭਾਰਤੀ ਜਨਤਾ ਪਾਰਟੀ ਨਾਲ ਸਮਝੌਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...