July 27, 2026, 11:52 pm
----------- Advertisement -----------
HomeNewsLatest Newsਧੀਆਂ ਦੀ ਲੋਹੜੀ: ਪੰਜਾਬ ਸਰਕਾਰ ਵੱਲੋਂ 13 ਨੂੰ ਬਠਿੰਡਾ 'ਚ ਹੋਵੇਗਾ ਰਾਜ...

ਧੀਆਂ ਦੀ ਲੋਹੜੀ: ਪੰਜਾਬ ਸਰਕਾਰ ਵੱਲੋਂ 13 ਨੂੰ ਬਠਿੰਡਾ ‘ਚ ਹੋਵੇਗਾ ਰਾਜ ਪੱਧਰੀ ਸਮਾਗਮ

Published on

----------- Advertisement -----------

ਚੰਡੀਗੜ੍ਹ, 11 ਜਨਵਰੀ: ਪੰਜਾਬ ਸਰਕਾਰ ਵੱਲੋਂ “ਧੀਆਂ ਦੀ ਲੋਹੜੀ” ਮਨਾਉਣ ਸਬੰਧੀ 13 ਜਨਵਰੀ ਨੂੰ ਬਠਿੰਡਾ ਵਿਖੇ ਰਾਜ ਪੱਧਰੀ ਸਮਾਗਮ ਕਰਾਇਆ ਜਾਵੇਗਾ। ਇਸ ਸਮਾਗਮ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਦੇ ਡਾਇਰੈਕਟਰ ਮਾਧਵੀ ਕਟਾਰੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 13 ਜਨਵਰੀ ਤੋਂ 20 ਜਨਵਰੀ ਤੱਕ “ਧੀਆਂ ਦੀ ਲੋਹੜੀ ਹਫ਼ਤਾ” ਮਨਾਇਆ ਜਾ ਰਿਹਾ ਹੈ ਤੇ ਰਾਜ ਪੱਧਰੀ ਸਮਾਗਮ ਬਠਿੰਡਾ ਵਿਖੇ ਕਰਾਇਆ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਬੇਟੀ ਬਚਾਓ ਬੇਟੀ ਪੜ੍ਹਾਓ (ਬੀਬੀਬੀਪੀ) ਸਕੀਮ ਤਹਿਤ ਧੀਆਂ ਦੀ ਲੋਹੜੀ ਰਾਜ ਅਤੇ ਜ਼ਿਲ੍ਹਾ ਪੱਧਰ ‘ਤੇ ਮਨਾਈ ਜਾਂਦੀ ਹੈ ਤਾਂ ਜੋ ਰਾਜ ਵਿੱਚ ਲੜਕੀਆਂ ਦੇ ਲਿੰਗ ਅਨੁਪਾਤ ਪ੍ਰਤੀ ਜਾਗਰੂਕਤਾ ਫੈਲਾਈ ਜਾ ਸਕੇ।
ਉਨ੍ਹਾਂ ਅੱਗੇ ਦੱਸਿਆ ਕਿ 13 ਜਨਵਰੀ ਤੋਂ 20 ਜਨਵਰੀ ਤੱਕ “ਧੀਆਂ ਦੀ ਲੋਹੜੀ ਹਫ਼ਤਾ” ਜ਼ਿਲ੍ਹੇ ਅਤੇ ਬਲਾਕਾਂ ਵਿੱਚ ਮਨਾਇਆ ਜਾਵੇਗਾ ਜਿੱਥੇ ਵਿਧਾਨ ਸਭਾ ਦੇ ਚੁਣੇ ਹੋਏ ਨੁਮਾਇੰਦੇ, ਡਿਪਟੀ ਕਮਿਸ਼ਨਰ, ਐਸ.ਡੀ.ਐਮਜ਼, ਹੋਰ ਵਿਭਾਗਾਂ ਦੇ ਅਧਿਕਾਰੀ, ਪੰਚਾਇਤਾਂ, ਸਕੂਲੀ ਬੱਚੇ ਆਦਿ ਸ਼ਾਮਲ ਹੋਣਗੇ। ਇਸ ਮੌਕੇ ਵਿਭਾਗ ਵੱਲੋਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ, ਜਿਸ ਦੌਰਾਨ ਬਾਲੜੀਆਂ ਦੇ ਲਿੰਗ ਅਨੁਪਾਤ ‘ਚ ਸੁਧਾਰ ‘ਤੇ ਜ਼ੋਰ ਦਿੱਤਾ ਜਾਵੇਗਾ ਅਤੇ ਨੁੱਕੜ ਨਾਟਕ ਕਰਵਾਏ ਜਾਣਗੇ। ਇਸ ਮੌਕੇ ਨਵਜੰਮੀਆਂ ਬੱਚੀਆਂ ਦੇ ਮਾਪਿਆਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਜਾਵੇਗਾ ਅਤੇ ਮਾਰਕਫੈੱਡ ਦੇ ਉਤਪਾਦਾਂ ਦੇ ਤੋਹਫ਼ੇ ਦਿੱਤੇ ਜਾਣਗੇ।
ਇਸ ਤੋਂ ਇਲਾਵਾ ਸੱਭਿਆਚਾਰਕ ਗਤੀਵਿਧੀਆਂ, ਲੇਖ, ਸਲੋਗਨ ਲਿਖਣ ਦੇ ਮੁਕਾਬਲਿਆਂ ਤੇ ਭਾਸ਼ਣਾਂ ਰਾਹੀਂ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਗਰੂਕਤਾ ਫੈਲਾਈ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

25 ਸਾਲ ਦੀ ਸਜ਼ਾ ਪੂਰੀ ਕਰਕੇ ਅਬੂ ਸਲੇਮ ਨੇ ਕੀਤੀ ਰਿਹਾਈ ਦੀ ਮੰਗ, ਸੁਪਰੀਮ ਕੋਰਟ ਨੇ ਪਟੀਸ਼ਨ ‘ਤੇ ਫ਼ੈਸਲਾ ਰੱਖਿਆ ਸੁਰੱਖਿਅਤ

1993 ਮੁੰਬਈ ਸੀਰੀਅਲ ਬਲਾਸਟ ਕੇਸ ’ਚ ਦੋਸ਼ੀ ਅੱਤਵਾਦੀ ਅਬੂ ਸਲੇਮ ਦੀ ਸਮੇਂ ਤੋਂ ਪਹਿਲਾਂ...

ਪੇਪਰ ਲੀਕ ਨਾਲ ਸਬੰਧਿਤ ਬਿੱਲ ਲੋਕ ਸਭਾ ‘ਚ ਪੇਸ਼, ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਪੇਸ਼ ਕੀਤਾ ਬਿੱਲ

ਪੇਪਰ ਲੀਕ ਨਾਲ ਸਬੰਧਤ ਬਿੱਲ ਲੋਕ ਸਭਾ ਵਿਚ ਪੇਸ਼ ਕੀਤਾ ਗਿਆ ਤੇ ਕੇਂਦਰੀ ਮੰਤਰੀ...

ਆਸਟ੍ਰੇਲੀਆ ਦੇ ਵਰਜੀਨੀਆ ‘ਚ ਗੁਰੂ ਘਰ ‘ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਦਾ ਖ਼ਦਸ਼ਾ

ਆਸਟ੍ਰੇਲੀਆ ਦੇ ਵਰਜੀਨੀਆ ਸਥਿਤ ਗੁਰਦੁਆਰਾ ਦਸਮੇਸ਼ ਦਰਬਾਰ ਵਿੱਚ ਦੇਰ ਭਿਆਨਕ ਅੱਗ ਲੱਗ ਗਈ, ਜਿਸ...

ਫਰੀਦਕੋਟ ਦੇ ਗੁਰੂ ਘਰ ‘ਚ ਯੋਗਾ ਕਰਨ ‘ਤੇ ਜਥੇਦਾਰ ਗੜਗੱਜ ਦਾ ਬਿਆਨ, ਕਿਹਾ- “ਗੁਰੂ ਘਰਾਂ ‘ਚ ਯੋਗ ਆਸਣ ਕਰਨਾ ਸਹੀ ਨਹੀਂ”

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਿਆਂ ਵਿੱਚ ਯੋਗਾ...

ਆਸਟ੍ਰੇਲੀਆ ਵਿੱਚ H5N1 ਬਰਡ ਫਲੂ ਦੇ 7 ਨਵੇਂ ਸ਼ੱਕੀ ਮਾਮਲੇ ਆਏ ਸਾਹਮਣੇ 

ਦੱਖਣੀ ਆਸਟ੍ਰੇਲੀਆ (ਐਸਏ) ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਘਾਤਕ H5N1 ਬਰਡ ਫਲੂ ਸਟ੍ਰੇਨ ਦੇ...

ਬਿਜਲੀ ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ: 6 ਦਿਨਾਂ ਬਾਅਦ ਕੰਮ ’ਤੇ ਪਰਤੇ ਹਜ਼ਾਰਾਂ ਕਰਮਚਾਰੀ

ਲਗਾਤਾਰ ਛੇ ਦਿਨ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਰਹੇ ਪੰਜਾਬ ਦੇ ਹਜ਼ਾਰਾਂ ਬਿਜਲੀ...

ਵਾਲਮੀਕਿ ਭਾਈਚਾਰੇ ਦੇ ਸੱਦੇ ‘ਤੇ ਦੋਆਬਾ ‘ਚ ‘ਪੰਜਾਬ ਬੰਦ’ ਵਰਗਾ ਮਾਹੌਲ

ਵਾਲਮੀਕਿ ਭਾਈਚਾਰੇ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਕਾਰਨ ਸੋਮਵਾਰ ਨੂੰ ਪੂਰੇ ਦੋਆਬਾ...

ਰੋਜ਼ੀ-ਰੋਟੀ ਕਮਾਉਣ ਦੁਬਈ ਗਏ ਪੰਜਾਬੀ ਵਿਅਕਤੀ ਦੀ ਮੌਤ, ਸੜਕੀ ਹਾਦਸੇ ‘ਚ ਰਾਜਬੀਰ ਸਿੰਘ ਦੀ ਗਈ ਜਾਨ

ਦੁਬਈ ‘ਚ 36 ਸਾਲ ਦੇ ਪੰਜਾਬੀ ਵਿਅਕਤੀ ਦੀ ਮੌਤ ਹੋਣ ਦੀ ਖਬਰ ਹੈ। ਮ੍ਰਿਤਕ...

ਲੋਕ ਸਭਾ ’ਚ ਅੱਜ ਪੇਸ਼ ਹੋਵੇਗਾ ਪੇਪਰ ਲੀਕ ਨਾਲ ਸਬੰਧਿਤ ਬਿੱਲ, 2024 ‘ਚ ਬਣੇ ਕਾਨੂੰਨ ਵਿਚ ਹੋਣਗੇ ਬਦਲਾਅ

ਧਰਮਿੰਦਰ ਪ੍ਰਧਾਨ ਦੇ ਅਸਤੀਫੇ ਤੇ ਵਿਦਿਆਰਥੀ ਅੰਦੋਲਨ ਖਤਮ ਹੋਣ ਦੇ 2 ਦਿਨ ਬਾਅਦ ਅੱਜ...