November 14, 2026, 2:03 pm
----------- Advertisement -----------
HomeNewsLatest Newsਮੋਹਾਲੀ ਜ਼ਿਲੇ 'ਚ ਫੈਲਿਆ ਡਾਇਰਿਆ, ਡੇਢ ਦਰਜਨ ਤੋਂ ਵੱਧ ਮਾਮਲੇ ਆਏ ਸਾਹਮਣੇ

ਮੋਹਾਲੀ ਜ਼ਿਲੇ ‘ਚ ਫੈਲਿਆ ਡਾਇਰਿਆ, ਡੇਢ ਦਰਜਨ ਤੋਂ ਵੱਧ ਮਾਮਲੇ ਆਏ ਸਾਹਮਣੇ

Published on

----------- Advertisement -----------

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਜੁਲਾਈ, 2024 (ਬਲਜੀਤ ਮਰਵਾਹਾ ): ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਸਾਹਮਣੇ ਆ ਰਹੇ ਡਾਇਰੀਆ ਤੇ ਹੈਜ਼ੇ ਕੇਸਾਂ ਦੇ ਮੱਦੇਨਜ਼ਰ ਲੋਕਾਂ ਨੂੰ ਪੀਣ ਵਾਲਾ ਪਾਣੀ ਉਬਾਲ ਕੇ ਜਾਂ ਕਲੋਰੀਨ ਨਾਲ ਸੋਧਿਆ ਪਾਣੀ ਹੀ ਪੀਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਦੇ ਬਚਾਅ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਹਨਾਂ ਬਿਮਾਰੀਆਂ ਨੂੰ ਪੂਰੀ ਤਰ੍ਹਾਂ ਕਾਬੂ ਕਰਨ ਲਈ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤਕ ਜ਼ਿਲ੍ਹੇ ਵਿੱਚ ਹੈਜ਼ੇ ਦੇ ਇੱਕ ਕੇਸ ਸਮੇਤ ਡਾਇਰੀਆ ਦੇ 20 ਕੇਸ ਆਏ ਸਾਹਮਣੇ ਆਏ ਹਨ, ਜਿਨ੍ਹਾਂ ਵਿਚੋਂ ਹੈਜ਼ੇ ਦੇ ਇੱਕ ਕੇਸ ਸਮੇਤ ਡਾਇਰੀਆ ਦੇ 08 ਮਰੀਜ਼ ਸਿਵਲ ਹਸਪਤਾਲ, ਮੋਹਾਲੀ ਵਿਖੇ ਇਲਾਜ ਅਧੀਨ ਹਨ।
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਪ੍ਰਭਾਵਿਤ ਏਰੀਆ ਕੁੰਭੜਾ ਦਾ ਸਿਹਤ, ਨਗਰ ਨਿਗਮ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗਾਂ ਦੀਆਂ ਟੀਮਾਂ ਨਾਲ ਦੌਰਾ ਕੀਤਾ ਅਤੇ ਹਦਾਇਤ ਕੀਤੀ ਕਿ ਜਦੋਂ ਤੱਕ ਰੀ-ਸੈਂਪਲਿੰਗ ਨਹੀਂ ਹੋ ਜਾਂਦੀ ਉਦੋਂ ਤੱਕ ਲੋਕਾਂ ਨੂੰ ਟੈਂਕਰ ਰਾਹੀਂ ਪਾਣੀ ਸਪਲਾਈ ਦਿੱਤੀ ਜਾਵੇ। ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਇਸ ਇਲਾਕੇ ਵਿੱਚ ਲੋਕਾਂ ਨੇ ਜ਼ਮੀਨਦੋਜ਼ ਪਾਣੀ ਦੀਆਂ ਟੈਂਕੀਆਂ ਬਣਾਈਆਂ ਹੋਈਆ ਹਨ, ਜਿਨ੍ਹਾਂ ਦੀ ਨਿਰੰਤਰ ਸਫ਼ਾਈ ਨਾ ਹੋਣ ਕਾਰਨ ਪਾਣੀ ਪ੍ਰਦੂਸ਼ਿਤ ਹੋ ਜਾਂਦਾ ਹੈ। ਉਨ੍ਹਾਂ ਇਸ ਗੱਲ ਤੇ ਜ਼ੋਰ ਦਿੱਤਾ ਕਿ ਲੋਕ ਇਸ ਪਾਣੀ ਨੂੰ ਨਹਾਉਣ ਜਾਂ ਕੱਪੜੇ ਆਦਿ ਧੋਣ ਲਈ ਤਾਂ ਭਾਵੇਂ ਵਰਤ ਲੈਣ ਪਰ ਪੀਣ ਲਈ ਜਲ ਸਪਲਾਈ ਜਾਂ ਨਗਰ ਨਿਗਮ ਵੱਲੋਂ ਮੁੱਹਈਆ ਕਰਵਾਏ ਜਾ ਰਹੇ ਪਾਣੀ ਦੀ ਵਰਤੋਂ ਹੀ ਕਰਨ। ਲੋਕਾਂ ਨੂੰ ਆਪਣੀਆਂ ਇਨ੍ਹਾਂ ਜ਼ਮੀਨਦੋਜ਼ ਟੈਂਕੀਆਂ ਦੀ ਸਫ਼ਾਈ ਕਰਵਾਉਣ ਲਈ ਵੀ ਕਿਹਾ ਗਿਆ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਹੈਜ਼ੇ ਤੇ ਡਾਇਰੀਆ ਦੇ ਕੇਸ ਕਾਬੂ ਹੇਠ ਹਨ ਪਰ ਫਿਰ ਵੀ ਸਾਨੂੰ ਸਾਵਧਾਨੀ ਵਰਤਣ ਦੀ ਜ਼ਰੂਰਤ ਹੈ। ਜ਼ਿਲ੍ਹੇ ਵਿੱਚ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਲਗਾਤਾਰ ਸੈਂਪਲ ਲੈ ਕੇ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਬਰਸਾਤ ਦੇ ਮੌਸਮ ਵਿੱਚ ਪਾਣੀ ਨੂੰ ਉਬਾਲ ਕੇ ਠੰਡਾ ਕਰਕੇ ਪੀਣ ਨਾਲ ਇਨ੍ਹਾਂ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿੱਥੇ-ਜਿੱਥੇ ਵੀ ਡਾਇਰੀਆ ਤੇ ਹੈਜ਼ੇ ਦੇ ਕੇਸ ਸਾਹਮਣੇ ਆ ਰਹੇ ਹਨ, ਉਥੇ ਪਹਿਲਾਂ ਜਾਰੀ ਪਾਣੀ ਦੀ ਸਪਲਾਈ ਬੰਦ ਕਰ ਕੇ, ਟੈਂਕਰਾਂ ਨਾਲ ਸਾਫ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇ। ਉਪਰੰਤ ਪਾਣੀ ਦੀ ਅਸ਼ੁੱਧਤਾ ਦਾ ਕਾਰਨ ਪਤਾ ਲਾ ਕੇ ਤੇ ਲੋੜੀਂਦੇ ਉਪਾਅ ਕਰਨ ਬਾਅਦ ਹੀ ਪਾਣੀ ਦੀ ਸਪਲਾਈ ਮੁੜ ਸ਼ੁਰੂ ਕੀਤੀ ਜਾਵੇ। ਇਸ ਦੇ ਨਾਲ ਨਾਲ ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪਾਣੀ ਉਬਾਲ ਕੇ ਹੀ ਪੀਣ ਅਤੇ ਪਾਣੀ ਵਾਲੀਆਂ ਟੈਂਕੀਆਂ ਵਿੱਚ ਕਲੋਰੀਨ ਦੀਆਂ ਗੋਲੀਆਂ ਜ਼ਰੂਰ ਪਾਉਣ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਡਾਇਰੀਆ ਤੇ ਹੈਜ਼ੇ ਦੇ ਕੇਸ ਕਾਬੂ ਹੇਠ ਤਾਂ ਹਨ ਪਰ ਸਾਫ਼ ਪਾਣੀ ਪ੍ਰਤੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਦੀ ਲੋੜ ਹੈ। ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਕਿ ਡੋਰ ਟੂ ਡੋਰ ਸਰਵੇਖਣ ਹੋਰ ਤੇਜ਼ ਕੀਤਾ ਜਾਵੇ।
ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਵੱਧ ਤੋਂ ਵੱਧ ਸਿਹਤ ਜਾਂਚ ਕੈਂਪ ਲਾਏ ਜਾਣੇ ਯਕੀਨੀ ਬਣਾਏ ਜਾਣ। ਉਨ੍ਹਾਂ ਇਸ ਮੌਕੇ ਮੈਡੀਕਲ ਕੈਂਪ ਲਾ ਕੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਵੀ ਲਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ASI ਦੀ ਗੁੰਡਾਗਰਦੀ, ਤੇਜ਼ ਕਾਰ ਚਲਾਉਣ ਤੋਂ ਰੋਕਣ ‘ਤੇ ਰਿਟਾਇਰਡ ਕਮਾਂਡੋ ਨੂੰ ਮਾਰਿਆ ਥੱਪੜ

ਜਲੰਧਰ ਵਿੱਚ ਤੇਜ਼ ਰਫ਼ਤਾਰ ਕਾਰ ਚਲਾਉਣ ਤੋਂ ਰੋਕਣ ‘ਤੇ ਪੰਜਾਬ ਪੁਲਿਸ ਦੇ ਇੱਕ ਏ.ਐੱਸ.ਆਈ....

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...