November 10, 2026, 11:15 pm
----------- Advertisement -----------
HomeNewsBreaking Newsਦਿਵਿਆਂਗਜਨ ਵੀ ਸਾਡੇ ਸਮਾਜ ਦਾ ਅਹਿਮ ਹਿੱਸਾ ਹਨ: ਚੇਤਨ ਸਿੰਘ ਜੌੜਾਮਾਜਰਾ

ਦਿਵਿਆਂਗਜਨ ਵੀ ਸਾਡੇ ਸਮਾਜ ਦਾ ਅਹਿਮ ਹਿੱਸਾ ਹਨ: ਚੇਤਨ ਸਿੰਘ ਜੌੜਾਮਾਜਰਾ

Published on

----------- Advertisement -----------
  • ਕੈਬਨਿਟ ਮੰਤਰੀ ਨੇ ਦਿਵਿਆਂਗ ਲੋੜਵੰਦਾਂ ਨੂੰ ਆਪਣੀ ਕਿਰਤ ਕਮਾਈ ‘ਚੋਂ 25 ਟਰਾਈ ਸਾਈਕਲ ਵੰਡੇ
  • ਹੋਲੀ ਦੀ ਅਸਲ ਭਾਵਨਾ ਲੋੜਵੰਦ ਲੋਕਾਂ ਦੇ ਜੀਵਨ ਵਿੱਚ ਰੰਗ ਭਰਨ ਵਿੱਚ ਹੈ

ਚੰਡੀਗੜ੍ਹ/ਸਮਾਣਾ, 8 ਮਾਰਚ 2023 – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਮਾਜ ਦੇ ਹਰ ਵਰਗ ਲਈ ਭਲਾਈ ਕੇਂਦਰਿਤ ਉਪਰਾਲੇ ਪੂਰੀ ਤਨਦੇਹੀ ਨਾਲ ਕਰਨ ਦੀ ਵਚਨਬੱਧਤਾ ਤਹਿਤ ਕੈਬਨਿਟ ਮੰਤਰੀ ਪੰਜਾਬ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਮਾਣਾ ਵਿਖੇ ਆਪਣੀ ਕਿਰਤ ਕਮਾਈ ‘ਚੋਂ ਦਿਵਿਆਂਗ ਲੋੜਵੰਦਾਂ ਨੂੰ 25 ਟਰਾਈ ਸਾਈਕਲ ਵੰਡੇ।

ਗਰੀਬ, ਲੋੜਵੰਦ, ਬੇਸਹਾਰਾ ਅਤੇ ਹੋਰਨਾਂ ਦਿਵਿਆਂਗਜਨਾਂ ਨੂੰ ਸਾਡੇ ਸਮਾਜ ਦਾ ਅਹਿਮ ਹਿੱਸਾ ਦੱਸਦਿਆਂ ਮੰਤਰੀ ਨੇ ਲੋਕਾਂ ਨੂੰ ਅਜਿਹੇ ਲੋੜਵੰਦ ਲੋਕਾਂ ਦੀ ਹਰ ਸੰਭਵ ਢੰਗ ਨਾਲ ਮਦਦ ਕਰਕੇ ਰੰਗਾਂ ਦੇ ਤਿਉਹਾਰ ‘ਹੋਲੀ’ ਨੂੰ ਸਹੀ ਅਰਥਾਂ ਵਿੱਚ ਮਨਾਉਣ ਦਾ ਸੱਦਾ ਦਿੱਤਾ।

ਮੰਤਰੀ ਨੇ ਗੈਰ-ਸਰਕਾਰੀ ਸੰਗਠਨਾਂ ਨੂੰ ਵੀ ਹਰ ਸੰਭਵ ਤਰੀਕੇ ਨਾਲ ਦਿਵਿਆਂਗਜਨਾਂ ਦੀ ਮਦਦ ਕਰਨ ਲਈ ਅੱਗੇ ਆਉਣ ਵਾਸਤੇ ਸੱਦਾ ਦਿੱਤਾ। ਇਸ ਨਾਲ ਇਨ੍ਹਾਂ ਲੋਕਾਂ ਦੇ ਜੀਵਨ ਵਿੱਚ ਖੁਸ਼ੀਆਂ ਦੇ ਰੰਗ ਭਰੇ ਜਾ ਸਕਣ ਅਤੇ ਉਹ ਸਮਾਜ ਦੇ ਹੋਰ ਵਰਗਾਂ ਨਾਲ ਮੋਢੇ ਨਾਲ ਮੋਢਾ ਮਿਲਾ ਕੇ ਤੁਰ ਸਕਣ। ਜੌੜਾਮਾਜਰਾ ਨੇ ਅੱਗੇ ਕਿਹਾ ਕਿ ਹੋਲੀ ਤਿਉਹਾਰ ਦਾ ਅਰਥ ਸਿਰਫ਼ ਇੱਕ ਦੂਜੇ ‘ਤੇ ਰੰਗ ਪਾਉਣਾ ਹੀ ਨਹੀਂ ਹੈ, ਸਗੋਂ ਸੰਭਵ ਸਾਧਨਾਂ ਨਾਲ ਲੋੜਵੰਦਾਂ ਦੀ ਮਦਦ ਕਰਨਾ ਵੀ ਹੈ ਤਾਂ ਜੋ ਉਨ੍ਹਾਂ ਦਾ ਜੀਵਨ ਖੁਸ਼ੀਆਂ ਨਾਲ ਭਰਿਆ ਜਾ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

 ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ...

ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ ! 1.09 ਕਰੋੜ ਲੋਕਾਂ ਦੇ ਖਾਤਿਆਂ ‘ਚ ਪਹੁੰਚੇ 1100 ਰੁਪਏ

ਲੋਕ ਆਸਥਾ ਦੇ ਮਹਾਪਰਵ ਛੱਠ ਪੂਜਾ ਤੋਂ ਠੀਕ ਪਹਿਲਾਂ ਬਿਹਾਰ ਸਰਕਾਰ ਨੇ ਸੂਬੇ ਦੇ...

ਪਰਿਵਾਰ ਦੀ ਚਮਕੀ ਕਿਸਮਤ, ਧੀ ਦੇ ਜਨਮ ਦੇ ਨਾਲ ਹੀ ਲੱਗੀ ਡੇਢ ਕਰੋੜ ਦੀ ਲਾਟਰੀ!

ਦੀਵਾਲੀ ਦਾ ਤਿਉਹਾਰ ਹਰ ਕਿਸੇ ਲਈ ਖੁਸ਼ੀਆਂ ਲੈ ਕੇ ਆਉਂਦਾ ਹੈ, ਪਰ ਬਰੇਟਾ ਸ਼ਹਿਰ...

ਘਰੇਲੂ ਝਗੜੇ ਦੌਰਾਨ ਭਰਾ ਨੇ ਭਰਾ ਨੂੰ ਮਾਰੀ ਗੋਲੀ, ਹੋਈ ਮੌਤ

ਪੁਲਿਸ ਥਾਣਾ ਕੰਬੋਅ (ਅੰਮ੍ਰਿਤਸਰ ਦਿਹਾਤੀ) ਦੇ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਇਕ ਬੇਹੱਦ...

ਮੀਂਹ ਕਾਰਨ ਰੱਦ ਹੋਇਆ ਤੀਜਾ ਵਨਡੇ ਮੈਚ, ਸੀਰੀਜ਼ ‘ਚ ਭਾਰਤ 2-0 ਨਾਲ ਅੱਗੇ

ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਪੰਜ ਮੈਚਾਂ ਦੀ ਵਨਡੇ ਸੀਰੀਜ਼ ਦਾ ਤੀਜਾ ਮੈਚ ਅੱਜ ਹੈਮਿਲਟਨ...

ਮੋਹਾਲੀ ਵਿੱਚ ਦੀਵਾਲੀ ਦੀ ਰਾਤ ਅੱਗ ਨੇ ਮਚਾਈ ਤਬਾਹੀ, 18 ਕਾਰਾਂ ਸੜ ਕੇ ਸੁਆਹ, ਹਸਪਤਾਲ ਪਹੁੰਚੇ 27 ਮਰੀਜ਼

ਮੋਹਾਲੀ ਜ਼ਿਲ੍ਹੇ ਵਿੱਚ ਦੀਵਾਲੀ ਦੀ ਰਾਤ ਪਟਾਕਿਆਂ ਕਾਰਨ ਕਈ ਥਾਵਾਂ ‘ਤੇ ਅੱਗ ਲੱਗਣ ਦੀਆਂ...

ਬਠਿੰਡਾ ਥਰਮਲ ਪਲਾਂਟ ਫਲਾਈਓਵਰ ਨੇੜੇ ਵਾਪਰਿਆ ਹਾਦਸਾ, 10 ਸਾਲਾ ਬੱਚੇ ਦੀ ਮੌਤ, ਦੋ ਗੰਭੀਰ ਜ਼ਖਮੀ

ਬਠਿੰਡਾ ਦੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਫਲਾਈਓਵਰ ਨੇੜੇ ਮਲੋਟ ਰੋਡ ‘ਤੇ ਇੱਕ...

ਸਾਬਕਾ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ ਚੋਣ, ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਦਿੱਤੀ ਜਾਣਕਾਰੀ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪੱਟੀ ਹਲਕੇ ਤੋਂ ਆਮ ਆਦਮੀ ਪਾਰਟੀ (AAP) ਦੇ...

 ਪੰਜਾਬ ‘ਚ ਪਰਾਲੀ ਸਾੜਨ ‘ਤੇ 90% ਕਾਬੂ: ਬਲਤੇਜ ਪੰਨੂ

ਚੰਡੀਗੜ੍ਹ, 9 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...