ਸੰਗਰੂਰ ਜੇਲ੍ਹ ਵਿੱਚ ਕੈਦੀਆਂ ਵਿਚਾਲੇ ਹੋਏ ਖੂਨੀ ਝੜਪ ਦੇ ਮਾਮਲੇ ਦੀ ਜਾਂਚ ਲਈ ਡੀਆਈਜੀ ਹਰਚਰਨ ਸਿੰਘ ਭੁੱਲਰ ਜੇਲ੍ਹ ਪੁੱਜੇ। ਇਸ ਦੌਰਾਨ ਡੀਆਈਜੀ ਸਾਹਮਣੇ ਆਈ ਕੈਦੀ ਸ਼ਾਹਬਾਜ਼ ਦੀ ਮਾਂ ਨੇ ਦੱਸਿਆ ਕਿ ਉਸ ਦੇ ਲੜਕੇ ਨੂੰ ਪਹਿਲਾਂ ਵੀ ਪੁਲਿਸ ਨੇ ਕੁੱਟਿਆ ਸੀ ਅਤੇ ਅੱਜ ਸਵੇਰੇ ਹੀ ਉਸ ਨੂੰ ਪਤਾ ਲੱਗਿਆ ਕਿ ਉਸ ਦਾ ਪੁੱਤਰ ਰਾਜਿੰਦਰਾ ਹਸਪਤਾਲ ਵਿੱਚ ਦਾਖ਼ਲ ਹੈ।
ਜਾਣਕਾਰੀ ਦਿੰਦਿਆਂ ਕੈਦੀ ਦੀ ਮਾਂ ਨੇ ਡੀਆਈਜੀ ਨੂੰ ਦੱਸਿਆ ਕਿ ਕਿਸੇ ਵੀ ਪੁਲਿਸ ਅਧਿਕਾਰੀ ਨੇ ਉਸ ਨੂੰ ਇਹ ਨਹੀਂ ਦੱਸਿਆ ਕਿ ਉਸ ਦੇ ਪੁੱਤਰ ਦੀ ਕਿਸੇ ਨਾਲ ਲੜਾਈ ਹੋਈ ਹੈ। ਕੈਦੀ ਦੀ ਮਾਂ ਨੇ ਕਿਹਾ, ਮੇਰਾ ਬੇਟਾ ਕਹਿੰਦਾ ਸੀ ਕਿ ਮੇਰੇ ‘ਤੇ ਤਸ਼ੱਦਦ ਹੋ ਰਿਹਾ ਹੈ। ਅਤੇ ਅੱਜ ਉਹ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਹੈ
ਇਸਤੋਂ ਇਲਾਵਾ ਡੀਆਈਜੀ ਹਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਿਹੜੇ ਹਸਪਤਾਲ ਵਿੱਚ ਦਾਖਲ ਹਨ ਅਤੇ ਜਿਨ੍ਹਾਂ ਦੀ ਮੌਤ ਹੋ ਚੁੱਕੀ ਹੈ ਅਤੇ ਜਿਨ੍ਹਾਂ ਨੇ ਹਮਲਾ ਕੀਤਾ ਹੈ, ਉਹ ਅਪਰਾਧਿਕ ਧਾਰਾਵਾਂ ਤਹਿਤ ਸੰਗਰੂਰ ਜੇਲ੍ਹ ਵਿੱਚ ਬੰਦ ਹਨ। ਦੋ ਦੀ ਮੌਤ ਹੋ ਗਈ ਹੈ ਅਤੇ ਦੋ ਦਾ ਰਜਿੰਦਰਾ ਹਸਪਤਾਲ ਪਟਿਆਲਾ ਵਿੱਚ ਇਲਾਜ ਚੱਲ ਰਿਹਾ ਹੈ। ਇਸ ਮਾਮਲੇ ਦੀ ਨਿਆਂਇਕ ਜਾਂਚ ਕੀਤੀ ਜਾ ਰਹੀ ਹੈ।