April 24, 2026, 8:26 pm
----------- Advertisement -----------
HomeNewsLatest Newsਝੋਨੇ ਤੇ ਬਾਸਮਤੀ ਦੀ ਸਿੱਧੀ ਬਿਜਾਈ ‘ਤੇ ਪ੍ਰੋਤਸਾਹਨ ਰਾਸ਼ੀ ਲਈ ਅਪਲਾਈ ਕਰਨ...

ਝੋਨੇ ਤੇ ਬਾਸਮਤੀ ਦੀ ਸਿੱਧੀ ਬਿਜਾਈ ‘ਤੇ ਪ੍ਰੋਤਸਾਹਨ ਰਾਸ਼ੀ ਲਈ ਅਪਲਾਈ ਕਰਨ ਦੀ ਮਿਤੀ ਵਿੱਚ ਵਾਧਾ

Published on

----------- Advertisement -----------

ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਰਾਜ ਵਿੱਚ ਵੱਡੇ ਪੱਧਰ ‘ਤੇ ਲਾਗੂ ਕਰਨ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ 1500 ਰੁਪਏ ਪ੍ਰਤੀ ਏਕੜ ਦੀ ਪ੍ਰੋਤਸਾਹਨ ਰਾਸ਼ੀ ਦਿੱਤੀ ਜਾ ਰਹੀ ਹੈ। ਇਸ ਰਾਸ਼ੀ ਲਈ ਅਪਲਾਈ ਕਰਨ ਦੀ ਮਿਤੀ ਵਿਚ ਵਾਧਾ ਕਰਦਿਆਂ ਆਖਰੀ ਮਿਤੀ 15 ਜੁਲਾਈ ਕੀਤੀ ਗਈ ਹੈ।

ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸੰਦੀਪ ਕੁਮਾਰ ਨੇ ਦੱਸਿਆ ਕਿ ਹੁਣ ਕਿਸਾਨ ਵੀਰ 15 ਜੁਲਾਈ 2024 ਤੱਕ ਆਨਲਾਈਨ ਪੋਰਟਲ https://agrimachinerypb.com/home/DSR23Department ’ਤੇ ਰਜਿਸਟ੍ਰਡ ਹੋ ਕੇ ਇਸ ਦਾ ਲਾਭ ਉਠਾ ਸਕਦੇ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਲ 2024-25 ਦੌਰਾਨ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਪ੍ਰਾਪਤ ਕਰਨ ਲਈ ਉਕਤ ਲਿੰਕ ‘ਤੇ ਆਪਣਾ ਅਧਾਰ ਕਾਰਡ ਨੰਬਰ ਅਤੇ ਜ਼ਮੀਨ ਸਬੰਧੀ ਜਾਣਕਾਰੀ ਪੋਰਟਲ ‘ਤੇ ਭਰਨ ਉਪਰੰਤ ਰਜਿਸਟ੍ਰੇਸ਼ਨ ਕਰ ਸਕਦੇ ਹਨ।

ਉਹਨਾਂ ਦੱਸਿਆ ਕਿ ਪੋਰਟਲ ‘ਤੇ ਅਪਲਾਈ ਕਰਨ ਲਈ ਕਿਸਾਨਾਂ ਨੂੰ ਆਪਣੀ ਜ਼ਮੀਨ ਦੇ ਖੇਵਟ ਨੰਬਰ/ਖਸਰਾ ਨੰਬਰ ਅਤੇ ਸਿੱਧੀ ਬਿਜਾਈ ਅਧੀਨ ਰਕਬੇ ਦੀ ਜਾਣਕਾਰੀ ਦੇਣੀ ਹੋਵੇਗੀ। ਕਿਸਾਨ ਵੱਲੋਂ ਇਸ ਪੋਰਟਲ ’ਤੇ ਰਜਿਸਟ੍ਰਡ ਹੋਣ ਤੋਂ ਬਾਅਦ ਹੀ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਕੀਤੇ ਗਏ ਰਕਬੇ ਦਾ ਸਬੰਧਿਤ ਵਿਭਾਗ ਵੱਲੋਂ ਦੌਰਾ ਕਰਕੇ ਤਸਦੀਕ ਕੀਤਾ ਜਾਵੇਗਾ। ਤਸਦੀਕ ਹੋਣ ਤੋਂ ਬਾਅਦ ਹੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਖਾਤਿਆਂ ਵਿੱਚ ਪ੍ਰੋਤਸ਼ਾਹਨ ਰਾਸ਼ੀ ਦੀ ਸਿੱਧੀ ਅਦਾਇਗੀ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਤਰਨ ਤਾਰਨ ਦੇ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਪ੍ਰਤੀ ਏਕੜ 1500 ਰੁਪਏ ਦੀ ਪ੍ਰੋਤਸਾਹਿਤ ਰਾਸੀ ਪ੍ਰਾਪਤ ਕਰਨ ਲਈ ਵੱਧ ਤੋਂ ਵੱਧ ਆਪਣੀ ਆਨਲਾਈਨ ਪੋਰਟਲ ‘ਤੇ ਰਜਿਸਟ੍ਰੇਸ਼ਨ ਕਰਵਾਉਣ ਤੇ ਜੇਕਰ ਪੋਰਟਲ ਤੇ ਅਪਲਾਈ ਕਰਨ ਸਮੇਂ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਮੁੱਖ ਖੇਤੀਬਾੜੀ ਅਫਸਰ ਤਰਨ ਤਾਰਨ ਜਾਂ ਖੇਤੀਬਾੜੀ ਦਫਤਰ ਨਾਲ ਸੰਪਰਕ ਕਰ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੱਤਾਂ ਸਾਂਸਦਾਂ ਨੇ ਪੰਜਾਬੀਆਂ ਨਾਲ ਧੋਖਾ ਕੀਤਾ, ਬੀਜੇਪੀ ਸਾਡੇ ਕੰਮਾਂ ਤੋਂ ਡਰੀ : ਸੀਐਮ ਭਗਵੰਤ ਮਾਨ

ਰਾਘਵ ਚੱਢਾ ਅਤੇ ਸੰਦੀਪ ਪਾਠਕ ਸਮੇਤ ਆਮ ਆਦਮੀ ਪਾਰਟੀ ਦੇ 7 ਰਾਜਸਭਾ ਮੈਂਬਰਾਂ ਦੇ...

ਪੰਜਾਬ ’ਚ 30 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਡਿਜੀਟਲ ਮਰਦਮਸ਼ੁਮਾਰੀ! 15 ਮਈ ਤੋਂ ਘਰ-ਘਰ ਪਹੁੰਚਣਗੀਆਂ ਟੀਮਾਂ

ਪੰਜਾਬ ਵਿੱਚ ਮਰਦਮਸ਼ੁਮਾਰੀ ਨੂੰ ਲੈ ਕੇ ਵਿਭਾਗ ਨੇ ਕਮਰ ਕੱਸ ਲਈ ਹੈ। ਪਹਿਲੇ ਪੜਾਅ...

ਨਹੀਂ ਰੀਲੀਜ਼ ਹੋਵੇਗੀ ‘Lawrence of Punjab’, ਕੇਂਦਰ ਸਰਕਾਰ ਨੇ ਡਾਕੂਮੈਂਟਰੀ ਸੀਰੀਜ਼ ’ਤੇ ਲਗਾਈ ਰੋਕ

ਕੇਂਦਰ ਸਰਕਾਰ ਨੇ ਗੈਂਗਸਟਰ ਲਾਰੈਂਸ ਨਾਲ ਸਬੰਧਤ ਜੀਵਨ ਅਤੇ ਘਟਨਾਵਾਂ ‘ਤੇ ਆਧਾਰਿਤ ਵੈੱਬ ਸੀਰੀਜ਼ “ਲਾਰੈਂਸ...

*•ਪੰਜਾਬ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਲਾਗੂ ਕੀਤੇ ਸਖ਼ਤ ਸੁਧਾਰਾਂ ਨਾਲ ਵਿਦਿਆਰਥੀਆਂ...

‘ਗੈਂਗਸਟਰਾਂ ਤੇ ਵਾਰ’ ਦੇ 92 ਦਿਨ ਪੂਰੇ, ਸੰਗਠਿਤ ਅਪਰਾਧ ਵਿਰੁੱਧ ਫੈਸਲਾਕੁੰਨ ਕਾਰਵਾਈ ਵਿੱਚ 23,000 ਤੋਂ ਵੱਧ ਗ੍ਰਿਫਤਾਰੀਆਂ: ਬਲਤੇਜ ਪੰਨੂ

*ਚੰਡੀਗੜ੍ਹ, 23 ਅਪ੍ਰੈਲ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਗੁਰਜੀਤ ਸਿੰਘ ਫ਼ੌਜੀ ਨੂੰ ਟਾਵਰ ਤੋਂ ਉਤਾਰਨ ਲਈ ਤਿਆਰੀਆਂ ਸ਼ੁਰੂ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ...

  ਅੰਮ੍ਰਿਤਪਾਲ ਸਿੰਘ ਕੇਸ ‘ਚ ਵੱਡੀ ਅਪਡੇਟ, 2 ਦਿਨ ਦਾ ਮਿਲਿਆ ਰਿਮਾਂਡ

ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਵਲੋਂ ਵੀਡੀਓ ਕਾਨਫ਼ਰੰਸਿੰਗ...