September 6, 2026, 9:01 am
----------- Advertisement -----------
HomeNewsBreaking Newsਭਗਵੰਤ ਮਾਨ ਦੇ ਪਿੰਡ ਸਤੌਜ ਤੋਂ ਹੋਈ ਝੋਨੇ ਦੀ ਸਿੱਧੀ ਬਿਜਾਈ ਦੀ...

ਭਗਵੰਤ ਮਾਨ ਦੇ ਪਿੰਡ ਸਤੌਜ ਤੋਂ ਹੋਈ ਝੋਨੇ ਦੀ ਸਿੱਧੀ ਬਿਜਾਈ ਦੀ ਸ਼ੁਰੂਆਤ

Published on

----------- Advertisement -----------

ਚੰਡੀਗੜ੍ਹ, 17 ਮਈ 2022 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸਤੌਜ ਤੋਂ ਇਸ ਸਾਲ ਝੋਨੇ ਦੀ ਸਿੱਧੀ ਬਿਜਾਈ ਦੀ ਸ਼ੁਰੂਆਤ ਹੋਈ ਹੈ। ਐਤਵਾਰ ਨੂੰ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਤੇ ਮੁੱਖ ਮੰਤਰੀ ਦੀ ਮਾਤਾ ਹਰਪਾਲ ਕੌਰ ਦੀ ਹਾਜ਼ਰੀ ਵਿੱਚ ਸਤੌਜ ਪਿੰਡ ਦੇ ਕਿਸਾਨਾਂ ਨੇ ਆਪਣੇ ਖੇਤਾਂ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਕੇ ਪੰਜਾਬ ਦਾ ਪਾਣੀ ਬਚਾਉਣ ਦਾ ਸੰਕਲਪ ਲਿਆ ਹੈ।

ਜ਼ਿਕਰਯੋਗ ਹੈ ਕਿ ਕੁੱਝ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਵੀ ਆਪਣੇ ਪਿੰਡ ਸਤੌਜ ਆਏ ਸਨ ਅਤੇ ਉਨ੍ਹਾਂ ਕਿਸਾਨਾਂ ਨੂੰ ਇਸ ਸਾਲ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਅਪੀਲ ਕੀਤੀ ਸੀ। ਆਪਣੇ ਪਿੰਡ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਸੀ, ‘ਮੈਂ ਚਾਹੁੰਦਾ ਹਾਂ ਕਿ ਪੰਜਾਬ ਦਾ ਪਾਣੀ ਬਚਾਉਣ ਦੀ ਸ਼ੁਰੂਆਤ ਮੇਰੇ ਪਿੰਡ ਦੇ ਹੀ ਲੋਕ ਕਰਨ। ਇਸ ਨਾਲ ਪੂਰੇ ਪੰਜਾਬ ਵਿੱਚ ਇੱਕ ਚੰਗਾ ਸੁਨੇਹਾ ਜਾਵੇਗਾ, ਨਹੀਂ ਤਾਂ ਲੋਕ ਕਹਿਣਗੇ ਕਿ ਖ਼ੁਦ ਮੁੱਖ ਮੰਤਰੀ ਦੇ ਪਿੰਡ ਦੇ ਲੋਕ ਤਾਂ ਪਾਣੀ ਬਚਾਉਣ ਦੀ ਕੋਸ਼ਿਸ਼ ਨਹੀਂ ਕਰਦੇ ਤਾਂ ਦੂਜੇ ਪਿੰਡਾਂ ਦੇ ਲੋਕ ਕਿਵੇਂ ਕਰਨਗੇ ? ਜੇ ਮੇਰੇ ਪਿੰਡ ਤੋਂ ਇਸ ਮੁਹਿੰਮ ਦੀ ਸ਼ੁਰੂਆਤ ਹੋਵੇਗੀ ਤਾਂ ਪੂਰਾ ਪੰਜਾਬ ਪਾਣੀ ਬਚਾਉਣ ਲਈ ਇਕੱਠਾ ਹੋਵੇਗਾ ਅਤੇ ਇਸ ਮੁਹਿੰਮ ਨੂੰ ਅੱਗੇ ਵਧਾਏਗਾ।

”ਮੁੱਖ ਮੰਤਰੀ ਨੇ ਐਲਾਨ ਕੀਤਾ ਹੈ ਕਿ ਜਿਹੜਾ ਕਿਸਾਨ ਝੋਨੇ ਦੀ ਸਿੱਧੀ ਬਿਜਾਈ (ਸੁੱਕੇ ਖੇਤ ‘ਚ ਮਸ਼ੀਨ ਨਾਲ ਝੋਨੇ ਦੀ ਬਿਜਾਈ) ਕਰੇਗਾ, ਉਸ ਨੂੰ ਸਹਾਇਤਾ ਰਾਸ਼ੀ ਦੇ ਤੌਰ ‘ਤੇ ਪੰਜਾਬ ਸਰਕਾਰ 1500 ਰੁਪਏ ਪ੍ਰਤੀ ਏਕੜ ਦੇਵੇਗੀ। ਜੇ ਕੋਈ ਕਿਸਾਨ ਝੋਨੇ ਦੀ ਬਿਜਾਈ ਨਾ ਕਰਕੇ ਮੂੰਗ ਦਾਲ ਦੀ ਫ਼ਸਲ ਬੀਜੇਗਾ ਜਾਂ ਬਰਸਾਤ ਦੇ ਮੌਸਮ ਵਿੱਚ ਬਾਸਮਤੀ ਝੋਨੇ ਦੀ ਖੇਤੀ ਕਰੇਗਾ, ਉਸ ਕਿਸਾਨ ਦੀ ਫ਼ਸਲ ਐਮ.ਐਸ.ਪੀ. ‘ਤੇ ਪੰਜਾਬ ਸਰਕਾਰ ਖ਼ੁਦ ਖਰੀਦੇਗੀ।

ਝੋਨੇ ਦੀ ਸਿੱਧੀ ਬਿਜਾਈ ਦੇ ਫ਼ਾਇਦੇ —
ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੀਆਂ ਮਸ਼ੀਨਾਂ ਹਨ, ਜੋ ਸੁੱਕੇ ਖੇਤਾਂ ਵਿੱਚ ਚੱਲਦੀਆਂ ਹਨ। ਇਸ ਪ੍ਰਕਿਰਿਆ ਦੌਰਾਨ ਖੇਤ ‘ਚ ਪਾਣੀ ਦੀ ਕੋਈ ਜ਼ਰੂਰਤ ਨਹੀਂ ਹੁੰਦੀ। ਬਿਜਾਈ ਕਰਨ ਤੋਂ 21 ਦਿਨ ਬਾਅਦ ਖੇਤ ਵਿੱਚ ਪਾਣੀ ਛੱਡਣਾ ਪੈਂਦਾ ਹੈ। ਜਦੋਂ ਕਿ ਪਰੰਪਰਾਗਤ ਤਰੀਕੇ ਨਾਲ ਝੋਨਾ ਲਾਉਣ ਲਈ ਖੇਤ ਵਿੱਚ ਪਾਣੀ ਭਰ ਕੇ ਰੱਖਣਾ ਪੈਂਦਾ ਹੈ, ਜਿਸ ਨਾਲ ਪਾਣੀ ਦੀ ਬੇਹੱਦ ਜ਼ਿਆਦਾ ਵਰਤੋਂ ਹੁੰਦੀ ਹੈ।

ਪਿੰਡ ਸਤੌਜ ਦੇ ਕਿਸਾਨਾਂ ਨੇ ਕਿਹਾ, ”ਇਹ ਸਾਡੇ ਲਈ ਬੇਹੱਦ ਮਾਣ ਵਾਲੀ ਗੱਲ ਹੈ ਕਿ ਸਾਡੇ ਪਿੰਡ ਤੋਂ ਝੋਨੇ ਦੀ ਸਿੱਧੀ ਬਿਜਾਈ ਲਈ ਮੁਹਿੰਮ ਦੀ ਸ਼ੁਰੂਆਤ ਹੋ ਰਹੀ ਹੈ, ਜਿਸ ਨਾਲ ਪੰਜਾਬ ਦਾ ਪਾਣੀ ਬਚੇਗਾ। ਅਸੀਂ ਮੁੱਖ ਮੰਤਰੀ ਭਗਵੰਤ ਮਾਨ ਦੇ ਕਹਿਣ ‘ਤੇ ਝੋਨੇ ਦੀ ਸਿੱਧੀ ਬਿਜਾਈ ਕਰ ਰਹੇ ਹਾਂ, ਕਿਉਂਕਿ ਸਾਨੂੰ ਵੀ ਪਾਣੀ ਦੀ ਚਿੰਤਾ ਹੈ। ਪਾਣੀ ਬਚਾਉਣ ਦੀ ਸਾਡੀ ਵੀ ਇੱਛਾ ਹੈ।”

ਕਿਸਾਨਾਂ ਨੇ ਅੱਗੇ ਦੱਸਿਆ ਕਿ ਉਨ੍ਹਾਂ ਨੇ ਪਹਿਲਾਂ ਵੀ ਝੋਨੇ ਦੀ ਸਿੱਧੀ ਬਿਜਾਈ ਕੀਤੀ ਸੀ ਅਤੇ ਚੰਗਾ ਝਾੜ ਨਿਕਲਿਆ ਸੀ। ਇਹ ਅਫ਼ਵਾਹ ਹੈ ਕਿ ਸਿੱਧੀ ਬਿਜਾਈ ਨਾਲ ਝਾੜ ‘ਤੇ ਅਸਰ ਪੈਂਦਾ ਹੈ। ਇਸ ਨਾਲ ਝਾੜ ‘ਤੇ ਕੋਈ ਅਸਰ ਨਹੀਂ ਪੈਂਦਾ। ਸਗੋਂ ਨਵੀਂ ਤਕਨੀਕ ਨਾਲ ਬਿਜਾਈ ਕਰਨ ‘ਤੇ ਪਾਣੀ ਅਤੇ ਪੈਸੇ ਦੀ ਬੱਚਤ ਹੁੰਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...