June 17, 2026, 9:47 am
----------- Advertisement -----------
HomeNewsBreaking Newsਪਰਲ ਗਰੁੱਪ ਦੇ ਡਾਇਰੈਕਟਰ ਮੁੰਬਈ ਏਅਰਪੋਰਟ ਤੋਂ ਗ੍ਰਿਫਤਾਰ

ਪਰਲ ਗਰੁੱਪ ਦੇ ਡਾਇਰੈਕਟਰ ਮੁੰਬਈ ਏਅਰਪੋਰਟ ਤੋਂ ਗ੍ਰਿਫਤਾਰ

Published on

----------- Advertisement -----------

ਪੰਜਾਬ ਵਿਜੀਲੈਂਸ ਬਿਊਰੋ ਦੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਪਰਲਜ਼ ਐਗਰੋਟੈਕ ਕਾਰਪੋਰੇਸ਼ਨ ਲਿਮਟਿਡ (ਪੀ.ਏ.ਸੀ.ਐਲ.) ਮਾਮਲੇ ਵਿੱਚ ਸਨਰਜੀਵਨ ਇਨਫਰਾਸਟਰੱਕਚਰ ਐਂਡ ਪ੍ਰੋਜੈਕਟਸ ਪ੍ਰਾਈਵੇਟ ਲਿਮਟਿਡ ਦੇ ਭਗੌੜੇ ਡਾਇਰੈਕਟਰ ਪ੍ਰਸ਼ਾਂਤ ਮਾਂਜਰੇਕਰ ਨੂੰ ਮੁੰਬਈ ਹਵਾਈ ਅੱਡੇ ਤੋਂ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਉਹ ਮੁੰਬਈ ਤੋਂ ਦੁਬਈ ਭੱਜਣ ਦੀ ਤਿਆਰੀ ਕਰ ਰਿਹਾ ਸੀ।

ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਪਿੰਡ ਘੋਲੂਮਾਜਰਾ ਤਹਿਸੀਲ ਡੇਰਾਬੱਸੀ ਜਿਲਾ ਐਸ.ਏ.ਐਸ.ਨਗਰ ਵਿਖੇ ਪੀ.ਏ.ਸੀ.ਐਲ ਦੀਆਂ ਜਾਇਦਾਦਾਂ ਦੀ ਗੈਰ-ਕਾਨੂੰਨੀ ਵਿਕਰੀ ਕਰਨ ਦੇ ਸਬੰਧ ਵਿੱਚ ਪੁਲਿਸ ਥਾਣਾ ਸਦਰ ਸਿਟੀ ਜ਼ੀਰਾ ਜਿਲਾ ਫ਼ਿਰੋਜ਼ਪੁਰ ਵਿਖੇ ਦਰਜ ਐਫਆਈਆਰ ਵਿੱਚ ਭਗੌੜਾ ਸੀ। ਮੁਲਜ਼ਮਾਂ ਨੂੰ ਪਤਾ ਸੀ ਕਿ ਸੁਪਰੀਮ ਕੋਰਟ ਨੇ ਪਹਿਲਾਂ ਹੀ ਪਿੰਡ ਘੋਲੂਮਾਜਰਾ ਅਤੇ ਹੋਰ ਥਾਵਾਂ ’ਤੇ ਪੀ.ਏ.ਸੀ.ਐਲ ਕੰਪਨੀ ਦੀ ਕਿਸੇ ਵੀ ਜਾਇਦਾਦ ਨੂੰ ਵੇਚਣ ’ਤੇ ਪਾਬੰਦੀ ਲਾ ਦਿੱਤੀ ਹੈ।

ਫੈਨੋਮੀਨਲ ਕੰਸਟਰਕਸ਼ਨ ਪ੍ਰਾਈਵੇਟ ਲਿਮਟਿਡ ਅਤੇ ਸਨਰੰਜੀਵਨ ਇਨਫਰਾਸਟਰੱਕਚਰ ਐਂਡ ਪ੍ਰੋਜੈਕਟਸ ਪ੍ਰਾਈਵੇਟ ਲਿਮਟਿਡ ਦੇ ਡਾਇਰੈਕਟਰਾਂ ਅਤੇ ਪ੍ਰਮੋਟਰਾਂ ਨੇ ਹੋਰਨਾਂ ਨਾਲ ਮਿਲ ਕੇ ਸਾਲ 2018-19 ਵਿੱਚ ਪਿੰਡ ਘੋਲੂਮਾਜਰਾ ਵਿੱਚ ਪੀ.ਏ.ਸੀ.ਐਲ. ਦਾ ਗਠਨ ਕੀਤਾ ਸੀ। ਅਦਾਲਤ ਵੱਲੋਂ ਵਿਵਾਦਤ ਘੋਸ਼ਿਤ 115 ਵਿੱਘੇ ਜ਼ਮੀਨ ‘ਤੇ ਬੇਲਾ ਵਿਸਟਾ-01 ਅਤੇ ਬੇਲਾ ਵਿਸਟਾ-02 ਨਾਂ ਦੀਆਂ ਦੋ ਕਲੋਨੀਆਂ ਵਿਕਸਤ ਕੀਤੀਆਂ ਗਈਆਂ ਸਨ। ਮੁਲਜ਼ਮ ਡਿਵੈਲਪਰਾਂ ਨੇ ਦੋਵਾਂ ਕਲੋਨੀਆਂ ਵਿੱਚ ਲੋਕਾਂ ਨੂੰ ਪਲਾਟ ਅਤੇ ਮਕਾਨ ਵੇਚ ਕੇ ਮੋਟੀ ਕਮਾਈ ਕੀਤੀ। ਜਿਸ ਕਾਰਨ ਵਿਜੀਲੈਂਸ ਬਿਊਰੋ ਵੱਲੋਂ ਉਕਤ ਕੰਪਨੀਆਂ ਦੇ ਪ੍ਰਮੋਟਰਾਂ ਨੂੰ ਉਕਤ ਮਾਮਲੇ ਨਾਲ ਜੋੜਿਆ ਗਿਆ।

ਪੰਜਾਬ ਦੇ ਮੁੱਖ ਮੰਤਰੀ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਪੀ.ਏ.ਸੀ.ਐਲ. ਦੀਆਂ ਜਾਇਦਾਦਾਂ ਨੂੰ ਵੇਚਿਆ ਜਾਵੇਗਾ ਅਤੇ ਵਿਕਰੀ ਤੋਂ ਹੋਣ ਵਾਲੀ ਕਮਾਈ ਉਨ੍ਹਾਂ ਨਿਵੇਸ਼ਕਾਂ ਨੂੰ ਵਾਪਸ ਕਰ ਦਿੱਤੀ ਜਾਵੇਗੀ, ਜਿਨ੍ਹਾਂ ਨੇ ਕੰਪਨੀ ਦੁਆਰਾ ਪੇਸ਼ ਕੀਤੀ ਗਈ ਸਮੂਹਿਕ ਨਿਵੇਸ਼ ਯੋਜਨਾ ਵਿੱਚ ਆਪਣੀ ਮਿਹਨਤ ਦੀ ਕਮਾਈ ਦਾ ਨਿਵੇਸ਼ ਕੀਤਾ ਸੀ। ਇਸ ਦੇ ਲਈ ਜਸਟਿਸ (ਸੇਵਾਮੁਕਤ) ਆਰ.ਐਮ. ਲੋਢਾ ਦੀ ਪ੍ਰਧਾਨਗੀ ਹੇਠ ਇਕ ਕਮੇਟੀ ਬਣਾਈ ਗਈ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਦਾ ਟਰਾਂਜ਼ਿਟ ਰਿਮਾਂਡ ਲੈ ਲਿਆ ਗਿਆ ਹੈ ਅਤੇ ਉਸ ਨੂੰ ਪੰਜਾਬ ਦੀ ਸਬੰਧਤ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।


ਪਰਲ ਗਰੁੱਪ ‘ਤੇ 5.50 ਕਰੋੜ ਨਿਵੇਸ਼ਕਾਂ ਨੂੰ 60 ਹਜ਼ਾਰ ਕਰੋੜ ਰੁਪਏ ਦੀ ਧੋਖਾਧੜੀ ਕਰਨ ਦਾ ਦੋਸ਼ ਹੈ ਕਿ ਉਨ੍ਹਾਂ ਨੇ ਦੇਸ਼ ਭਰ ‘ਚ 5.50 ਕਰੋੜ ਲੋਕਾਂ ਦੀ ਜਾਇਦਾਦ ‘ਚ ਨਿਵੇਸ਼ ਕੀਤਾ। ਇਸ ਤੋਂ ਕਰੀਬ 60 ਹਜ਼ਾਰ ਕਰੋੜ ਰੁਪਏ ਦੀ ਕਮਾਈ ਹੋਈ। ਨਿਵੇਸ਼ਕਾਂ ਨੂੰ ਫਰਜ਼ੀ ਅਲਾਟਮੈਂਟ ਪੱਤਰ ਦਿੱਤੇ ਗਏ। ਫਿਰ ਕੰਪਨੀ ਨੇ ਇਹ ਪੈਸਾ ਹੜੱਪ ਲਿਆ।

ਮਾਨ ਨੇ ਲੋਕ ਸਭਾ ਵਿੱਚ ਆਪਣੀ ਆਵਾਜ਼ ਬੁਲੰਦ ਕੀਤੀ ਸੀ, ਇਸ
ਤੋਂ ਪਹਿਲਾਂ ਸੰਗਰੂਰ ਤੋਂ ਲੋਕ ਸਭਾ ਮੈਂਬਰ ਸਨ। ਇਸ ਦੌਰਾਨ ਉਨ੍ਹਾਂ ਨੇ ਪਰਲ ਗਰੁੱਪ ਦੀ ਧੋਖਾਧੜੀ ਦਾ ਮੁੱਦਾ ਸੰਸਦ ‘ਚ ਉਠਾਇਆ। ਹੁਣ ਧੋਖਾਧੜੀ ਦਾ ਸ਼ਿਕਾਰ ਹੋਏ ਲੋਕਾਂ ਨੂੰ ਉਮੀਦ ਹੈ ਕਿ ਸੀਐਮ ਬਣਨ ਤੋਂ ਬਾਅਦ ਭਗਵੰਤ ਮਾਨ ਉਨ੍ਹਾਂ ਦੇ ਪੈਸੇ ਵਾਪਿਸ ਕਰਵਾ ਦੇਣਗੇ। ਪਰਲ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਨੂੰ ਜਨਵਰੀ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...