ਪੰਜਾਬ ਦੇ ਮੋਗਾ ਸ਼ਹਿਰ ਦੇ ਕਈ ਵਾਰਡਾਂ ਵਿੱਚ ਸੀਵਰੇਜ ਦਾ ਗੰਦਾ ਪਾਣੀ ਪੀਣ ਵਾਲੇ ਪਾਣੀ ਵਿੱਚ ਰਲ ਰਿਹਾ ਹੈ। ਜਿਸ ਕਾਰਨ ਕਈ ਬੱਚੇ ਬਿਮਾਰ ਹੋ ਗਏ ਹਨ। ਜਿਸ ਕਾਰਨ ਅੱਜ ਲੋਕਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਲੋਕਾਂ ਨੇ ਕਈ ਵਾਰ ਨਗਰ ਨਿਗਮ ਨੂੰ ਸ਼ਿਕਾਇਤ ਕੀਤੀ ਪਰ ਕੋਈ ਹੱਲ ਨਹੀਂ ਹੋਇਆ। ਜਿਸ ਕਾਰਨ ਅੱਜ ਲੋਕਾਂ ਨੇ ਰੋਸ ਪ੍ਰਦਰਸ਼ਨ ਕੀਤਾ।
ਜਾਣਕਾਰੀ ਦਿੰਦਿਆਂ ਇਲਾਕਾ ਨਿਵਾਸੀ ਨੇ ਦੱਸਿਆ ਕਿ ਪਿਛਲੇ 10 ਦਿਨਾਂ ਤੋਂ ਪੀਣ ਵਾਲੇ ਪਾਣੀ ਦੇ ਨਾਲ-ਨਾਲ ਗੰਦਾ ਪਾਣੀ ਸਾਡੇ ਘਰਾਂ ਵਿੱਚ ਆ ਰਿਹਾ ਹੈ। ਨਗਰ ਨਿਗਮ ਨੂੰ ਕਈ ਵਾਰ ਸ਼ਿਕਾਇਤਾਂ ਕੀਤੀਆਂ ਪਰ ਕੋਈ ਹੱਲ ਨਹੀਂ ਨਿਕਲਿਆ। ਉਨ੍ਹਾਂ ਕਿਹਾ ਕਿ ਸਾਡੇ ਘਰਾਂ ਦੇ ਕਈ ਬੱਚੇ ਬਿਮਾਰ ਵੀ ਹੋ ਚੁੱਕੇ ਹਨ। ਸਾਨੂੰ ਪਾਣੀ ਪੀਣ ਲਈ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਜਿਸ ਕਾਰਨ ਅੱਜ ਸਾਰਿਆਂ ਨੇ ਰੋਸ ਪ੍ਰਦਰਸ਼ਨ ਕੀਤਾ।
ਨਾਲ ਹੀ ਜਾਣਕਾਰੀ ਦਿੰਦਿਆਂ ਨਗਰ ਨਿਗਮ ਦੇ ਮੇਅਰ ਬਲਜੀਤ ਸਿੰਘ ਨੇ ਦੱਸਿਆ ਕਿ ਸਾਨੂੰ ਲੋਕਾਂ ਵੱਲੋਂ ਸ਼ਿਕਾਇਤਾਂ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਜਲਦੀ ਨਿਪਟਾਰਾ ਕੀਤਾ ਜਾਵੇਗਾ। ਸਾਡੇ ਕੋਲ ਜੋ ਮਿਸ਼ਨਰੀ ਹੈ ਉਹ ਕਾਫੀ ਪੁਰਾਣਾ ਹੈ। ਜਿਸ ਕਾਰਨ ਇਹ ਸਮੱਸਿਆ ਆ ਰਹੀ ਹੈ। ਉਨ੍ਹਾਂ ਦੱਸਿਆ ਕਿ ਮਸ਼ੀਨ ਦੇ ਸਪੇਅਰ ਪਾਰਟਸ ਵੀ ਦਿੱਲੀ ਤੋਂ ਮਿਲਦੇ ਹਨ। ਜਿਸ ਨੂੰ ਪਹੁੰਚਣ ਵਿੱਚ ਘੱਟੋ-ਘੱਟ ਦੋ ਦਿਨ ਲੱਗ ਜਾਂਦੇ ਹਨ। ਮਸ਼ੀਨ ਪਿਛਲੇ ਇੱਕ ਹਫ਼ਤੇ ਵਿੱਚ ਦੋ ਵਾਰ ਖਰਾਬ ਹੋ ਚੁੱਕੀ ਹੈ। ਜਲਦੀ ਹੀ ਸਾਰੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ।