September 7, 2026, 1:03 am
----------- Advertisement -----------
HomeNewsLatest Newsਦ੍ਰਿਸ਼ਟਮਾਨ ਸੰਸਾਰ ਦੀ ਅਮੋਲਕ ਜੁਗਤ ਹੈ 'ਗੁਰਬਾਣੀ ਜੀਵਨ ਰਹੱਸ': ਡਾ ਬੈਦਵਾਣ

ਦ੍ਰਿਸ਼ਟਮਾਨ ਸੰਸਾਰ ਦੀ ਅਮੋਲਕ ਜੁਗਤ ਹੈ ‘ਗੁਰਬਾਣੀ ਜੀਵਨ ਰਹੱਸ’: ਡਾ ਬੈਦਵਾਣ

Published on

----------- Advertisement -----------

ਨਿਆਮੀਆਂ ਦੀ ਪੁਸਤਕ ਗੁਰਬਾਣੀ ਜੀਵਨ ਰਹੱਸ ਤੇ ਹੋਈ ਵਿਚਾਰ ਗੋਸ਼ਟੀ  

ਮੁਹਾਲੀ 2 ਅਪ੍ਰੈਲ : ਪੱਤਰਕਾਰ ਅਤੇ ਲੇਖਕ ਗੁਰਪ੍ਰੀਤ ਸਿੰਘ ਨਿਆਮੀਆਂ ਦੀ ਧਾਰਮਕ ਪੁਸਤਕ ਗੁਰਬਾਣੀ ਜੀਵਨ ਰਹੱਸ ਤੇ ਅੱਜ ਇਕ ਵਿਚਾਰ ਗੋਸ਼ਟੀ ਦਾ ਆਯੋਜਨ ਗੁਰਦੁਆਰਾ ਅੰਬ ਸਾਹਿਬ ਵਿਖੇ ਕੀਤਾ ਗਿਆ। ਵਿਚਾਰ ਗੋਸ਼ਟੀ ਦਾ ਇਹ ਪ੍ਰੋਗਰਾਮ ਪੁਸਤਕ ਦੇ ਪ੍ਰਕਾਸ਼ਕ ਅੰਤਰਰਾਸ਼ਟਰੀ ਪੁਆਧੀ ਮੰਚ ਵੱਲੋਂ ਉਲੀਕਿਆ ਗਿਆ। ਇਸ ਮੌਕੇ ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੋਂਧੀ, ਉੱਘੇ ਪੁਆਧੀ ਲੇਖਕ ਡਾ. ਗੁਰਮੀਤ ਸਿੰਘ ਬੈਦਵਾਣ ਸੈਂਟਰਲ ਜੇਲ੍ਹ ਰੂਪਨਗਰ ਦੇ ਵਧੀਕ ਸੁਪਰਡੈਂਟ ਹਰਸਿਮਰਨ ਸਿੰਘ ਬੱਲ, ਮਨਦੀਪ ਕੌਰ ਟਿਵਾਣਾ ਅਤੇ ਗੁਰਪ੍ਰੀਤ ਸਿੰਘ ਨਿਆਮੀਆਂ ਪ੍ਰਧਾਨਗੀ ਮੰਡਲ ਵਿੱਚ ਸ਼ਾਮਲ ਹੋਏ।

ਪੁਸਤਕ ਬਾਰੇ ਬੋਲਦਿਆਂ ਡਾ ਗੁਰਮੀਤ ਸਿੰਘ ਬੈਦਵਾਣ ਨੇ ਇਸ ਨੂੰ ਦ੍ਰਿਸ਼ਟਮਾਨ ਸੰਸਾਰ ਦੀ ਅਮੋਲਕ ਜੁਗਤ ਦੱਸਦੇ ਹੋਏ ਵਡਿਆਇਆ। ਉਨ੍ਹਾਂ ਕਿਹਾ ਕਿ ਇਹ ਪੁਸਤਕ ਪੜ੍ਹ ਕੇ ਵਿਅਕਤੀ ਵਿਚ ਗੁਰਬਾਣੀ ਨੂੰ ਹੋਰ ਵੀ ਨੇੜਿਓਂ ਜਾਣਨ ਦੀ ਇੱਛਾ ਪੈਦਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪੁਸਤਕ ਬਹੁਤ ਹੀ ਸਰਲ ਭਾਸ਼ਾ ਵਿੱਚ ਲਿਖੀ ਗਈ ਹੈ ਅਤੇ ਪੂਰੀ ਪੁਸਤਕ ਪੜ੍ਹਨ ਤੋਂ ਬਾਅਦ ਹੋਰ ਵੀ ਜਗਿਆਸਾ ਪੈਦਾ ਹੁੰਦੀ ਹੈ ਕਿ ਇਸ ਤੂੰ ਅੱਗੇ ਜਾਣਨ ਲਈ ਕੁਝ ਹੋਰ ਪੜ੍ਹਿਆ ਜਾਵੇ। ਉਨ੍ਹਾਂ ਪੁਆਧੀ ਅਤੇ ਟਕਸਾਲੀ ਬੋਲੀ ਵਿਚ ਬੋਲਦੇ ਹੋਏ ਆਪਣਾ ਪਰਚਾ ਸੰਪੂਰਨ ਕੀਤਾ। ਉਨ੍ਹਾਂ ਕਿਹਾ ਕਿ ਪੁਸਤਕ ਗੁਰਬਾਣੀ ਜੀਵਨ ਰਹੱਸ ਵੱਖ ਵੱਖ ਵਿਸ਼ਿਆਂ ਤੇ ਝਾਤ ਪਾਉਂਦੀ ਹੈ। ਇਹ ਜੀਵਨ ਬਾਰੇ ਵੀ ਦੱਸਦੀ ਹੈ ਅਤੇ ਗੁਰਬਾਣੀ ਬਾਰੇ ਵੀ ਅਤੇ ਇਨ੍ਹਾਂ ਦੋਵਾਂ ਦੇ ਪਿੱਛੇ ਛੁਪੇ ਰਹੱਸ ਬਾਰੇ ਵੀ ਚਾਨਣਾ ਪਾਉਂਦੀ ਹੈ। 

ਇਸ ਮੌਕੇ ਆਪਣੇ ਵਿਚਾਰ ਪੇਸ਼ ਕਰਦਿਆਂ ਡਾ ਮਨਦੀਪ ਕੌਰ ਟਿਵਾਣਾ ਨੇ ਕਿਹਾ ਕਿ ਇਹ ਪੁਸਤਕ ਇੰਨੀ ਸਰਲ ਭਾਸ਼ਾ ਵਿੱਚ ਲਿਖੀ ਹੋਈ ਹੈ ਕਿ ਗੁਰਬਾਣੀ ਨਾ ਜਾਣਨ ਵਾਲਿਆਂ ਲਈ ਵੀ ਇਹ ਗੁਰਬਾਣੀ ਪ੍ਰਤੀ ਆਕਰਸ਼ਣ ਪੈਦਾ ਕਰਦੀ ਹੈ ਅਤੇ ਵਿਅਕਤੀ ਨੂੰ ਇਹ ਲੱਗਦਾ ਹੈ ਕਿ ਉਸ ਨੂੰ ਗੁਰਬਾਣੀ ਬਾਰੇ ਹੋਰ ਜਾਣਨਾ ਚਾਹੀਦਾ ਹੈ। ਉਨ੍ਹਾਂ ਪੁਸਤਕ ਬਾਰੇ ਕੁਝ ਆਪਣੇ ਸੁਝਾਅ ਵੀ ਪੇਸ਼ ਕੀਤੇ ਸੈਂਟਰਲ ਜੇਲ੍ਹ ਪਟਿਆਲਾ ਦੇ ਵਧੀਕ ਸੁਪਰਡੈਂਟ ਹਰਸਿਮਰਨ ਸਿੰਘ ਬੱਲ ਪੀ ਪੀ ਐਸ ਨੇ ਇਸ ਮੌਕੇ ਬੋਲਦਿਆਂ ਦੱਸਿਆ ਕਿ ਰਹੱਸ ਸ਼ਬਦ ਬਹੁਤ ਗਹਿਰੀ ਗੱਲ ਕਰਦਾ ਹੈ ਉਨ੍ਹਾਂ ਕਿਹਾ ਕਿ ਜ਼ਿੰਦਗੀ ਇੱਕ ਰਹੱਸ ਹੈ ਅਤੇ ਇਸ ਰਹੱਸ ਨੂੰ ਜਾਣਨਾ ਹਰ ਇੱਕ ਦੀ ਇੱਛਾ ਹੁੰਦੀ ਹੈ ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਗੁਰਬਾਣੀ ਦੇ ਰਹੱਸ ਬਾਰੇ ਜਾਣਨਾ ਵੀ ਹਰ ਇੱਕ ਵਿਅਕਤੀ ਦੀ ਤਾਂਘ ਹੁੰਦੀ ਹੈ ਪੁਸਤਕ ਬਾਰੇ ਬੋਲਦਿਆਂ ਗੁਰਪ੍ਰੀਤ ਸਿੰਘ ਨਿਆਮੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਬਚਪਨ ਤੋਂ ਹੀ ਬਜ਼ੁਰਗਾਂ ਤੋਂ ਗੁਰਬਾਣੀ ਦੀ ਲਗਨ ਲੱਗ ਗਈ ਸੀ ਜਿਸ ਕਰਕੇ ਉਹ ਸਿੱਖ ਇਤਿਹਾਸ ਨਾਲ ਜੁੜੇ ਅਤੇ ਗੁਰਬਾਣੀ ਵੱਲ ਪ੍ਰੇਰਿਤ ਹੋਏ ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਆਲ ਇੰਡੀਆ ਰੇਡੀਓ ਜਲੰਧਰ ਦੇ ਗੁਰਬਾਣੀ ਵਿਚਾਰ ਪ੍ਰੋਗਰਾਮ ਵਿੱਚ ਉਹ ਵਾਰਤਾ ਪੇਸ਼ ਕਰਦੇ ਆ ਰਹੇ ਹਨ ਅਤੇ ਇਨ੍ਹਾਂ ਵਾਰਤਾਵਾਂ ਦਾ ਸੰਗ੍ਰਹਿ ਹੀ ਇਸ ਪੁਸਤਕ ਦਾ ਹਿੱਸਾ ਬਣਿਆ ਇਸ ਤੋਂ ਇਲਾਵਾ ਉਨ੍ਹਾਂ ਨੇ ਕੁਝ ਲੇਖ ਉਚੇਚੇ ਤੌਰ ਤੇ ਇਸ ਪੁਸਤਕ ਲਈ ਲਿਖੇ। ਇਹ ਪੁਸਤਕ ਹਰ ਘਰ ਦਾ ਸ਼ਿੰਗਾਰ ਹੋਣੀ ਚਾਹੀਦੀ ਹੈ ਉਨ੍ਹਾਂ ਇੱਥੇ ਪਹੁੰਚੀਆਂ ਸਾਰੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਵੀ ਕੀਤਾ । ਇਸ ਮੌਕੇ ਡਾ ਕਰਮਜੀਤ ਸਿੰਘ ਚਿੱਲਾ ਨੇ ਮੰਚ ਸੰਚਾਲਨ ਕੀਤਾ ਅਤੇ ਸਾਰਿਆਂ ਦੀ ਜਾਣ ਪਛਾਣ ਵੀ ਕਰਵਾਈ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...