December 8, 2024, 7:30 pm
----------- Advertisement -----------
HomeNewsBreaking Newsਡਿਫਾਲਟਰ ਰਾਈਸ ਮਿੱਲਰਾਂ ਲਈ ਯਕਮੁਸ਼ਤ ਨਿਬੇੜਾ ਨੀਤੀ ਲਿਆਉਣ ਸਬੰਧੀ ਵਿਸਥਾਰਤ ਵਿਚਾਰ-ਵਟਾਂਦਰਾ

ਡਿਫਾਲਟਰ ਰਾਈਸ ਮਿੱਲਰਾਂ ਲਈ ਯਕਮੁਸ਼ਤ ਨਿਬੇੜਾ ਨੀਤੀ ਲਿਆਉਣ ਸਬੰਧੀ ਵਿਸਥਾਰਤ ਵਿਚਾਰ-ਵਟਾਂਦਰਾ

Published on

----------- Advertisement -----------
  • ਨੀਤੀ ਦਾ ਖਰੜਾ ਪ੍ਰਵਾਨਗੀ ਲਈ ਵਿੱਤ ਵਿਭਾਗ ਨੂੰ ਭੇਜਿਆ ਜਾਵੇਗਾ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 13 ਜੂਨ 2023 – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਆਰਥਿਕਤਾ ਨਾਲ ਜੁੜੇ ਹਰੇਕ ਮਾਮਲੇ ਪ੍ਰਤੀ ਬੇਹੱਦ ਸੰਜੀਦਾ ਪਹੁੰਚ ਅਪਣਾ ਰਹੀ ਹੈ। ਇਸੇ ਦੇ ਮੱਦੇਨਜ਼ਰ ਡਿਫਾਲਟਰ ਰਾਈਸ ਮਿੱਲਰਾਂ ਦੇ ਖੜ੍ਹੇ ਸਾਰੇ ਬਕਾਏ ਦੇ ਨਿਬੇੜੇ ਲਈ ਯਕਮੁਸ਼ਤ ਨਿਬੇੜਾ ਨੀਤੀ (ਓ.ਟੀ.ਐਸ.), 2023 ਲਿਆਉਣ ਸਬੰਧੀ ਅੱਜ ਇੱਥੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚਕ ਨਾਲ ਇਸ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ।
ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਸੈਕਟਰ 39 ਸਥਿਤ ਅਨਾਜ ਭਵਨ ਵਿਖੇ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੰਤਰੀ ਨੇ ਕਿਹਾ ਕਿ ਇਹ ਨੀਤੀ ਸਾਰੇ ਭਾਈਵਾਲਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਬਣਾਈ ਜਾਵੇਗੀ, ਜਿਸ ਤੋਂ ਬਾਅਦ ਇਸਨੂੰ ਪ੍ਰਵਾਨਗੀ ਲਈ ਵਿੱਤ ਵਿਭਾਗ (ਐਫ.ਡੀ.) ਕੋਲ ਭੇਜਿਆ ਜਾਵੇਗਾ।

ਇਸ ਮੌਕੇ ਮੰਤਰੀ ਨੂੰ ਦੱਸਿਆ ਗਿਆ ਕਿ ਲਗਭਗ 1885 ਚੌਲ ਮਿੱਲਾਂ ਵੱਲ ਵਿਆਜ ਸਮੇਤ 11917 ਕਰੋੜ ਰੁਪਏ ਦੀ ਰਾਸ਼ੀ ਬਕਾਇਆ ਹੈ। ਮੰਤਰੀ ਨੇ ਅੱਗੇ ਕਿਹਾ ਕਿ ਪਿਛਲੀ ਨੀਤੀ 2019-20 ਵਿੱਚ, ਜਿਹੜੇ ਕੇਸਾਂ ਦਾ ਨਿਪਟਾਰਾ ਨਹੀਂ ਹੋਇਆ ਸੀ, ਉਨ੍ਹਾਂ ਨੂੰ ਐਪਲੀਕੇਸ਼ਨ ਫੀਸ ਭਰ ਕੇ ਇਸ ਨਵੀਂ ਸਕੀਮ ਵਿੱਚ ਅਪਲਾਈ ਕਰਨ ਦਾ ਵਿਕਲਪ ਦਿੱਤਾ ਗਿਆ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਸਕੱਤਰ ਗੁਰਕਿਰਤ ਕਿਰਪਾਲ ਸਿੰਘ, ਡਾਇਰੈਕਟਰ ਘਨਸ਼ਿਆਮ ਥੋਰੀ, ਜੁਆਇੰਟ ਡਾਇਰੈਕਟਰ ਡਾ. ਅੰਜੁਮਨ ਭਾਸਕਰ ਅਤੇ ਅਜੈਵੀਰ ਸਿੰਘ ਸਰਾਓ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਔਰਤ ਦਾ ਕਤਲ ਕਰਨ ਮਗਰੋਂ ਨੌਜਵਾਨ ਨੇ ਲਗਾਈ ਅੱਗ ,ਫਿਰ ਖੁਦ ਵੀ ਚੁੱਕਿਆ ਖੌਫਨਾਕ ਕਦਮ

 ਮਾਨਸਾ ਜ਼ਿਲ੍ਹੇ ਦੇ ਕਸਬਾ ਭੀਖੀ ਵਿੱਚ ਪਿੰਡ ਬੋੜਾਵਾਲ ਵਿੱਚ ਇੱਕ ਨੌਜਵਾਨ ਵੱਲੋਂ ਇੱਕ ਔਰਤ...

ਪੰਜਾਬ ‘ਚ ਅੱਜ ਸ਼ਾਮ ਤੋਂ ਵਿਗੜੇਗਾ ਮੌਸਮ, ਦੋ ਦਿਨ ਮੀਂਹ

ਮਾਨਸੂਨ ਤੋਂ ਬਾਅਦ ਪਿਛਲੇ 2 ਮਹੀਨਿਆਂ ਦੇ ਸੋਕੇ ਤੋਂ ਬਾਅਦ ਹੁਣ ਹਲਕੀ ਬਾਰਿਸ਼ ਹੋਣ...

ਐਚ ਐਸ ਫੂਲਕਾ ਨੇ ਕੀਤਾ ਅਕਾਲੀ ਦਲ ਚ ਸ਼ਾਮਿਲ ਹੋਣ ਦਾ ਐਲਾਨ,ਕਿਹਾ ਲੋੜ ਹੈ ਨਵੀਂ ਸ਼ੁਰੂਆਤ ਦੀ

ਵੀਓਪੀ ਬਿਓਰੋ: ਸੀਨੀਅਰ ਵਕੀਲ ਐਚ.ਐਸ. ਫੂਲਕਾ ਨੇ ਸ਼ਨੀਵਾਰ ਨੂੰ ਮੁੜ ਸਿਆਸਤ ਵਿੱਚ ਆਉਣ ਦਾ...

 ਨਰਾਇਣ ਸਿੰਘ ਚੌੜਾ ਦੀ ਪੱਗ ਉਤਾਰਨ ਦਾ ਮਾਮਲਾ ਗਰਮਾਇਆ, ਮੁਲਜ਼ਮਾਂ ਵਿਰੁੱਧ ਸਖਤ ਕਾਰਵਾਈ ਦੀ ਕੀਤੀ ਮੰਗ

ਪਿਛਲੇ ਦਿਨੀਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਗੋਲੀ ਚਲਾਉਣ ਵਾਲੇ ਨਰਾਇਣ...

ਸੁਖਬੀਰ ਬਾਦਲ ਤੇ ਹਮਲੇ ਤੋਂ ਬਾਅਦ ਚੌੜਾ ਖਿਲਾਫ ਕਾਰਵਾਈ ਦੀ ਉਠੀ ਮੰਗ,ਦਿੱਤਾ ਮੰਗ ਪੱਤਰ

GPC ਦੇ ਅੰਤਰਿਮ ਕਮੇਟੀ ਦੇ ਮੈਂਬਰਾਂ ਨੇ ਅੱਜ ਸ੍ਰੀ ਅਕਾਲ ਤਕਤ ਸਾਹਿਬਹ ਦੇ ਜਥੇਦਾਰ...

ਇਸ ਪਿੰਡ ਚ ਨਸ਼ਾ ਵੇਚਣ ਵਾਲਿਆਂ ਦੀ ਨਹੀਂ ਖੈਰ,ਹੋਵੇਗੀ ਇਹ ਕਾਰਵਾਈ

ਨਾਭਾ ਬਲਾਕ ਦੇ ਪਿੰਡ ਭੋਜੌਮਾਜਰੀ ਦੀ ਪੰਚਾਇਤ ਅਤੇ ਪਿੰਡ ਵਾਸੀਆ ਦੇ ਵੱਲੋਂ ਨਵੇਕਲੀ ਪਹਿਲ।...

ਸ਼ੰਭੂ ਬਾਰਡਰ ਤੇ ਕਿਸਾਨਾਂ ਨੂੰ ਰੋਕਣ ਲਈ ਬਲ ਦਾ ਇਸਤਮਾਲ,ਵਾਪਿਸ ਪਰਤੇ ਕਿਸਾਨ

ਦਿੱਲੀ ਮਾਰਚ ਸ਼ੁਰੂ ਹੋਣ ਤੋਂ ਕਰੀਬ ਢਾਈ ਘੰਟੇ ਬਾਅਦ ਕਿਸਾਨ ਸ਼ੰਭੂ ਸਰਹੱਦ ਤੋਂ ਪਿੱਛੇ...

ਕੈਨੇਡਾ ਚ ਬਦਮਾਸ਼ਾਂ ਨੇ ਉਜਾੜ ਦਿੱਤਾ ਮਾਪਿਆਂ ਦਾ ਸੰਸਾਰ, ਨੌਜਵਾਨ ਦਾ ਗੋਲੀਆਂ ਮਾਰਕੇ ਕਤਲ

ਕੈਨੇਡਾ ਦੇ ਸ਼ਹਿਰ ਬਰੈਂਪਟਨ 'ਚ ਗੈਂਗਸਟਰਾਂ ਵੱਲੋਂ ਪਿੰਡ ਨੰਦਪੁਰ ਦੇ ਰਹਿਣ ਵਾਲੇ ਪ੍ਰਿਤਪਾਲ ਸਿੰਘ...

ਗੁਰੂ ਘਰ ਦੇ ਸਾਹਮਣੇ ਧਰਨੇ ‘ਤੇ ਬੈਠੇ ਕਿਸਾਨ !ਮੁਆਵਜ਼ਾ ਨਾਲ ਮਿਲਣ ‘ਤੇ ਲਾ ਦਿੱਤਾ ਧਰਨਾ

ਬਠਿੰਡਾ ਦੇ ਪਿੰਡ ਲੇਲੇਵਾਲ ਵਿੱਚ ਮੁਆਵਜ਼ਾ ਨਾਲ ਮਿਲਣ ‘ਤੇ ਗੈਸ ਪਾਈਪ ਲਾਈਨਾਂ ਵਿੱਚ ਕੰਮ...