ਚੰਡੀਗੜ੍ਹ, 15 ਜੂਨ, 2022: ਪੰਜਾਬ ਦੇ ਵੱਖ-ਵੱਖ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਮੰਗਾਂ ਨੂੰ ਲੈ ਕੇ ਕੀਤੇ ਜਾਂਦੇ ਸੰਘਰਸ਼ਾਂ ਦੌਰਾਨ ਪਿਛਲੀਆਂ ਸਰਕਾਰਾਂ ਵੱਲੋਂ ਦਰਜ ਕੀਤੇ ਪੁਲਿਸ ਕੇਸਾਂ ਨੂੰ ਰੱਦ ਕਰਨ ਲਈ ਮੌਜੂਦਾ ਸਰਕਾਰ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਵੱਲੋਂ ਡਾਇਰੈਕਟਰ ਜਨਰਲ ਆਫ ਪੁਲਿਸ ਨੂੰ ਇਕ ਪੱਤਰ ਜਾਰੀ ਕੀਤਾ ਗਿਆ ਹੈ।
ਪੰਜਾਬ ਯੂ ਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਮੰਗ ਉਤੇ ਸਰਕਾਰ ਵੱਲੋਂ ਪੱਤਰ ਜਾਰੀ ਕਰਕੇ ਜਾਣਕਾਰੀ ਮੰਗੀ ਗਈ ਹੈ। ਇਸ ਪੱਤਰ ਰਾਹੀਂ ਕਿਹਾ ਗਿਆ ਹੈ ਕਿ ਸੰਘਰਸ਼ ਦੌਰਾਨ ਦਰਜ ਕੀਤੇ ਪੁਲਿਸ ਕੇਸ਼ਾਂ ਦੇ ਜ਼ਿਲ੍ਹਾਵਾਰ ਵੇਰਵੇ ਸਮੇਤ ਉਨ੍ਹਾਂ ਦੀ ਮੌਜੂਦਾ ਤਾਜਾ ਸਥਿਤੀ ਬਾਰੇ ਸਵੈ ਸਪੱਸ਼ਟ ਰਿਪੋਰਟ ਸਰਕਾਰ ਨੂੰ ਜਲਦ ਭਿਜਵਾਉਣ ਦੀ ਖੇਚਲ ਕੀਤੀ ਜਾਵੇ, ਤਾਂ ਜੋ ਉਸ ਅਨੁਸਾਰ ਇਹ ਮੰਗ ਸਬੰਧੀ ਬਣਦੀ ਅਗਲੇਰੀ ਕਾਰਵਾਈ ਕੀਤੀ ਜਾ ਸਕੇ।