July 22, 2026, 12:48 pm
----------- Advertisement -----------
HomeNewsBreaking Newsਫਰੀਦਕੋਟ 'ਚ 'ਆਪ' ਉਮੀਦਵਾਰ ਦੇ ਜਾਤੀ ਸਰਟੀਫਿਕੇਟ ਨੂੰ ਲੈ ਕੇ ਹੋਇਆ ਵਿਵਾਦ,...

ਫਰੀਦਕੋਟ ‘ਚ ‘ਆਪ’ ਉਮੀਦਵਾਰ ਦੇ ਜਾਤੀ ਸਰਟੀਫਿਕੇਟ ਨੂੰ ਲੈ ਕੇ ਹੋਇਆ ਵਿਵਾਦ, ਜਾਣੋ ਪੂਰਾ ਮਾਮਲਾ

Published on

----------- Advertisement -----------

ਫਰੀਦਕੋਟ ਰਾਖਵੇਂ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਦੇ ਜਾਤੀ ਸਰਟੀਫਿਕੇਟ ਨੂੰ ਲੈ ਕੇ ਵਿਵਾਦ ਹੋਰ ਡੂੰਘਾ ਹੋ ਗਿਆ ਹੈ। ਆਜ਼ਾਦ ਉਮੀਦਵਾਰ ਅਵਤਾਰ ਸਿੰਘ ਸਹੋਤਾ ਦਾ ਦਾਅਵਾ ਹੈ ਕਿ ਆਰਟੀਆਈ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅਨਮੋਲ ਐਸਸੀ ਜਾਤੀ ਨਾਲ ਨਹੀਂ ਸਗੋਂ ਓਬੀਸੀ ਜਾਤੀ ਨਾਲ ਸਬੰਧਤ ਹੈ ਅਤੇ ਮੋਹਾਲੀ ਵਿੱਚ ਰਹਿੰਦਿਆਂ ਉਸ ਨੇ ਗਲਤ ਐਸਸੀ ਜਾਤੀ ਸਰਟੀਫਿਕੇਟ ਬਣਵਾਇਆ ਹੈ।

ਆਜ਼ਾਦ ਉਮੀਦਵਾਰ ਨੇ ਚੋਣ ਕਮਿਸ਼ਨ ਅਤੇ ਹੋਰ ਸਬੰਧਤ ਅਧਿਕਾਰੀਆਂ ਨੂੰ ਸ਼ਿਕਾਇਤ ਭੇਜ ਕੇ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ। ਸਹੋਤਾ ਤੋਂ ਇਲਾਵਾ ਅਕਾਲੀ ਦਲ ਨੇ ਵੀ ‘ਆਪ’ ਉਮੀਦਵਾਰ ਦੇ ਜਾਤੀ ਸਰਟੀਫਿਕੇਟ ਸਬੰਧੀ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਹੈ।

ਦੱਸ ਦਈਏ ਕਿ ਫਰੀਦਕੋਟ ਲੋਕ ਸਭਾ ਹਲਕੇ ਤੋਂ ਆਜ਼ਾਦ ਉਮੀਦਵਾਰ ਅਵਤਾਰ ਸਿੰਘ ਸਹੋਤਾ ਦਾ ਦਾਅਵਾ ਹੈ ਕਿ ਮਰਾਸੀ ਜਾਤੀ ਓਬੀਸੀ ਵਿੱਚ ਆਉਂਦੀ ਹੈ, ਜਦੋਂ ਕਿ ਡੋਮ ਮਰਾਸੀ ਜਾਤੀ ਐਸਸੀ ਵਿੱਚ ਆਉਂਦੀ ਹੈ। ਆਰਟੀਆਈ ਰਾਹੀਂ ਮਿਲੀ ਜਾਣਕਾਰੀ ਅਨੁਸਾਰ ‘ਆਪ’ ਉਮੀਦਵਾਰ ਕਰਮਜੀਤ ਸਿੰਘ ਅਨਮੋਲ ਨੇ ਆਪਣੀ ਪੜ੍ਹਾਈ ਦੌਰਾਨ ਸਕੂਲ ਵਿੱਚ ਮਰਾਸੀ ਜਾਤੀ ਲਿਖਵਾਈ ਹੈ।

ਮੋਹਾਲੀ ਵਿਚ ਰਹਿੰਦਿਆਂ ਉਨ੍ਹਾਂ ਨੂੰ ਡੋਮ ਮਰਾਸੀ ਯਾਨੀ ਐਸਸੀ ਦਾ ਵੱਖਰਾ ਸਰਟੀਫਿਕੇਟ ਮਿਲਿਆ ਹੈ ਅਤੇ ਇਸ ਸਰਟੀਫਿਕੇਟ ਦੇ ਆਧਾਰ ‘ਤੇ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ।

ਉਨ੍ਹਾਂ ਦਾ ਮੰਨਣਾ ਹੈ ਕਿ ‘ਆਪ’ ਉਮੀਦਵਾਰ ਨੇ ਅਨੁਸੂਚਿਤ ਜਾਤੀ ਦੇ ਇੱਕ ਉਮੀਦਵਾਰ ਦੇ ਅਧਿਕਾਰਾਂ ਦੀ ਉਲੰਘਣਾ ਕੀਤੀ ਹੈ। ਅਜਿਹੇ ‘ਚ ਉਨ੍ਹਾਂ ਨੇ ਸਬੂਤਾਂ ਸਮੇਤ ਆਪਣੀ ਸ਼ਿਕਾਇਤ ਚੋਣ ਕਮਿਸ਼ਨ ਅਤੇ ਸਬੰਧਤ ਅਧਿਕਾਰੀਆਂ ਨੂੰ ਸੌਂਪ ਦਿੱਤੀ ਹੈ, ਤਾਂ ਜੋ ਜਲਦ ਤੋਂ ਜਲਦ ਫੈਸਲਾ ਲਿਆ ਜਾ ਸਕੇ।

ਉਧਰ, ਨਾਮਜ਼ਦਗੀ ਪੱਤਰਾਂ ਦੀ ਪੜਤਾਲ ਦੌਰਾਨ ਸਹੋਤਾ ਵੱਲੋਂ ਫ਼ਰੀਦਕੋਟ ਜ਼ਿਲ੍ਹਾ ਚੋਣ ਅਫ਼ਸਰ ਨੂੰ ਵੀ ਸ਼ਿਕਾਇਤ ਕੀਤੀ ਗਈ ਸੀ, ਜਿਸ ਵਿੱਚ ਉਨ੍ਹਾਂ ਦੀ ਸ਼ਿਕਾਇਤ ਨੂੰ ਬੇਬੁਨਿਆਦ ਮੰਨਦਿਆਂ ਰੱਦ ਕਰ ਦਿੱਤਾ ਗਿਆ ਸੀ। ਹੁਣ ਦੇਖਣਾ ਇਹ ਹੈ ਕਿ ਸਹੋਤਾ ਵੱਲੋਂ ਕੀਤੇ ਗਏ ਦਾਅਵੇ ਤੇ ਸਬੂਤ ਸਾਬਤ ਹੋਣਗੇ ਜਾਂ ਨਹੀਂ। ‘ਆਪ’ ਉਮੀਦਵਾਰ ‘ਤੇ ਚੋਣ ਕਮਿਸ਼ਨ ਨੇ ਕੀ ਲਿਆ ਫੈਸਲਾ?

ਦੱਸਿਆ ਜਾਂਦਾ ਹੈ ਕਿ ਆਜ਼ਾਦ ਉਮੀਦਵਾਰ ਸਹੋਤਾ ਤੋਂ ਇਲਾਵਾ ਅਕਾਲੀ ਦਲ ਦੇ ਉਮੀਦਵਾਰ ਰਾਜਵਿੰਦਰ ਸਿੰਘ ਨੇ ਵੀ ‘ਆਪ’ ਉਮੀਦਵਾਰ ਦੀ ਜਾਤੀ ਨੂੰ ਲੈ ਕੇ ਚੋਣ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਅਜਿਹੇ ‘ਚ ਮਾਮਲਾ ਸ਼ਾਂਤ ਹੋਣ ਦੀ ਬਜਾਏ ਹੋਰ ਵਧਦਾ ਨਜ਼ਰ ਆ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਵਿਰੋਧੀ ਕਾਨੂੰਨ ‘ਤੇ ਅਕਾਲ ਤਖ਼ਤ ਦੇ ਸੁਝਾਵਾਂ ਬਾਰੇ ਪੰਜਾਬ ਸਰਕਾਰ ਨੇ ਕਾਨੂੰਨੀ ਰਾਇ ਮੰਗੀ

ਪੰਜਾਬ ਸਰਕਾਰ ਨੇ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਬਾਰੇ ਅਕਾਲ ਤਖ਼ਤ ਦੇ ਸੁਝਾਵਾਂ ਦੇ...

ਪੰਜਾਬੀ ਗਾਇਕ ਦੀ ਗੁੰਮਸ਼ੁਦਗੀ ‘ਤੇ ਹਾਈਕੋਰਟ ਸਖ਼ਤ, ਹਰਭਜਨ ਸ਼ੇਰਾ ਨੂੰ ਕੋਰਟ ‘ਚ ਪੇਸ਼ ਕਰਨ ਦੇ ਹੁਕਮ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬੀ ਗਾਇਕ ਹਰਭਜਨ ਸ਼ੇਰਾ ਦੇ ਲਾਪਤਾ ਦੇ ਮਾਮਲੇ...

ਕਾਂਗਰਸ ਦਾ ਭਾਜਪਾ ਖਿਲਾਫ਼ Black Protest, ਕਾਲੇ ਕੱਪੜੇ ਪਾ ਕੇ ਸੰਸਦ ਦੇ ਬਾਹਰ ਪਹੁੰਚੇ ਰਾਹੁਲ ਗਾਂਧੀ

ਕਾਂਗਰਸ ਪਾਰਟੀ ਨੇ NEET ਪ੍ਰੀਖਿਆ ਵਿੱਚ ਧਾਂਦਲੀ ਅਤੇ ਦੇਸ਼ ਭਰ ਵਿੱਚ ਹੋ ਰਹੇ ਪੇਪਰ...

‘BJP ਲੀਡਰਾਂ ਨੂੰ ਤਲਬ ਕੀਤਾ ਜਾਵੇ’, ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸਾਹਿਬ ਨੂੰ ਚਿੱਠੀ ਲਿਖ ਕੀਤੀ ਮੰਗ

ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸ੍ਰੀ ਅਕਾਲ ਤਖਤ ਕੁਲਦੀਪ ਸਿੰਘ ਗੜਗੱਜ...

ਦਿੱਲੀ ਪੁਲਿਸ ਹੈੱਡਕੁਆਰਟਰ ਦੇ ਬਾਹਰ ਕਾਕਰੋਚ ਪਾਰਟੀ ਦਾ ਧਰਨਾ ਖ਼ਤਮ

ਕਾਕਰੋਚ ਜਨਤਾ ਪਾਰਟੀ ਨੇ ਮੰਗਲਵਾਰ ਦੇਰ ਰਾਤ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਐਲਾਨ ਕੀਤਾ...

•ਪੰਜਾਬ ਦੀ ਸਿੱਖਿਆ ਕ੍ਰਾਂਤੀ ਸਾਡੇ ਨੌਜਵਾਨਾਂ ਨੂੰ ਸਿਰਫ਼ ਨੌਕਰੀਆਂ ਲਈ ਨਹੀਂ, ਸਗੋਂ ਭਵਿੱਖ ਵਿੱਚ ਮੌਕੇ ਸਿਰਜਣ ਲਈ ਤਿਆਰ ਕਰ ਰਹੀ ਹੈ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 21 ਜੁਲਾਈ,2026ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 'ਸਿੱਖਿਆ...

ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ – ਕੇਜਰੀਵਾਲ

*ਨਵੀਂ ਦਿੱਲੀ, 21 ਜੁਲਾਈ,2026*:ਸੋਮਵਾਰ ਨੂੰ ਜੰਤਰ-ਮੰਤਰ 'ਤੇ ਸ਼ਾਂਤੀਪੂਰਨ ਪ੍ਰਦਰਸ਼ਨ ਦੇ ਬਾਵਜੂਦ ਲਾਠੀਚਾਰਜ ਤੋਂ ਬਾਅਦ...

ਸ਼ੰਭੂ ਬਾਰਡਰ ਖੋਲ੍ਹੋ ਅਤੇ ਕਿਸਾਨਾਂ ਨੂੰ ਸ਼ਾਂਤੀਪੂਰਵਕ ਦਿੱਲੀ ਪਹੁੰਚਣ ਦਿਓ: ਬਲਤੇਜ ਪੰਨੂ

*ਚੰਡੀਗੜ੍ਹ 21 ਜੁਲਾਈ,2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਪਿਛਲੀਆਂ ਸਰਕਾਰਾਂ ਨੇ ਸਿਰਫ਼ ਆਪਣੇ ਚਹੇਤਿਆਂ ਦੇ ਹੀ ਰਾਸ਼ਨ ਕਾਰਡ ਬਣਾਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 21 ਜੁਲਾਈ,2026*ਭੋਜਨ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਪੱਖਪਾਤ ਦੇ...