September 16, 2024, 2:39 am
----------- Advertisement -----------
HomeNewsBreaking News2 IAS ਅਫਸਰ ਸਸਪੈਂਡ: ਪੰਚਾਇਤਾਂ ਭੰਗ ਕਰਨ ਦਾ ਫ਼ੈਸਲਾ ਤਕਨੀਕੀ ਖ਼ਾਮੀਆਂ ਕਰਕੇ...

2 IAS ਅਫਸਰ ਸਸਪੈਂਡ: ਪੰਚਾਇਤਾਂ ਭੰਗ ਕਰਨ ਦਾ ਫ਼ੈਸਲਾ ਤਕਨੀਕੀ ਖ਼ਾਮੀਆਂ ਕਰਕੇ ਵਾਪਸ ਲਿਆ: ਲਾਲਜੀਤ ਭੁੱਲਰ

Published on

----------- Advertisement -----------

ਚੰਡੀਗੜ੍ਹ, 1 ਸਤੰਬਰ 2023 (ਬਲਜੀਤ ਮਰਵਾਹਾ) – ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਲੋਕਤੰਤਰ ਦੀ ਨੀਂਹ ਅਖਵਾਉਂਦੀਆਂ ਪੰਚਾਇਤਾਂ ਨੂੰ ਭੰਗ ਕਰਨ ਸਬੰਧੀ ਫ਼ੈਸਲਾ ਤਕਨੀਕੀ ਖ਼ਾਮੀਆਂ ਕਰਕੇ ਵਾਪਸ ਲਿਆ ਗਿਆ ਹੈ।

ਇਥੇ ਜਾਰੀ ਬਿਆਨ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਪੰਚਾਇਤਾਂ ਨੂੰ ਭੰਗ ਕਰਨ ਦਾ ਮਾਮਲਾ ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਧਿਆਨ ਵਿੱਚ ਆਇਆ ਤਾਂ ਉਨ੍ਹਾਂ ਨੇ ਤਕਨੀਕੀ ਖ਼ਾਮੀਆਂ ਕਾਰਨ ਤੁਰੰਤ ਪੰਚਾਇਤਾਂ ਨੂੰ ਭੰਗ ਕਰਨ ਦੇ ਆਦੇਸ਼ਾਂ ਲਈ ਪੰਚਾਇਤੀ ਵਿਭਾਗ ਦੇ ਅਫ਼ਸਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪੰਚਾਇਤਾਂ ਨੂੰ ਭੰਗ ਕਰਨ ਵਾਲਾ ਫ਼ੈਸਲਾ ਵਾਪਸ ਲੈ ਲਿਆ ਗਿਆ ਤਾਂ ਜੋ ਤਕਨੀਕੀ ਕਮੀਆਂ ਨੂੰ ਪੂਰਾ ਕਰਕੇ ਚੋਣਾਂ ਬਿਨਾਂ ਕਿਸੇ ਪੱਖਪਾਤ ਤੋਂ ਹੋ ਸਕਣ।

ਚਾਇਤਾਂ ਭੰਗ ਕਰਨ ਦੀ ਕੱਚੀ ਸਲਾਹ ਤੇ ਫਾਇਲਾਂ ਤੇ ਸਰਕਾਰ ਨੂੰ ਗੁੰਮਰਾਹ ਕਰਨ ਦੇ ਦੋਸ਼ਾਂ ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਪੰਚਾਇਤ ਵਿਭਾਗ ਦੇ ਸਕੱਤਰ ਡੀ ਕੇ ਤਿਵਾੜੀ ਤੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਨੂੰ ਸਸਪੈਂਡ ਕਰਨ ਦੇ ਹੁਕਮ ਕਰ ਦਿੱਤੇ ਹਨ।

ਉਨ੍ਹਾਂ ਕਿਹਾ ਕਿ ਸਰਕਾਰ ਨੇ ਸੂਬੇ ਵਿੱਚ ਪਿੰਡਾਂ ਦੀਆਂ ਪੰਚਾਇਤਾਂ ਦੀਆਂ ਚੋਣਾਂ ਨੂੰ ਸਮੇਂ ਸਿਰ ਕਰਾਉਣ ਲਈ ਉਪਰਾਲੇ ਸ਼ੁਰੂ ਕੀਤੇ ਹੋਏ ਹਨ। ਉਨ੍ਹਾਂ ਕਿਹਾ ਕਿ ਚੋਣਾਂ ਲਈ ਵੋਟਰ ਸੂਚੀਆਂ ਦੀ ਸੋਧ, ਵਾਰਡਬੰਦੀ ਅਤੇ ਔਰਤਾਂ ਲਈ 50 ਫ਼ੀਸਦੀ ਰਾਖਵਾਂਕਰਨ ਆਦਿ ਦੀ ਪ੍ਰਕਿਰਿਆ ਕਾਫ਼ੀ ਲੰਮੀ ਸੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਏ ਹੜ੍ਹਾਂ ਕਾਰਨ ਅਫ਼ਸਰਾਂ ਅਤੇ ਮੁਲਾਜ਼ਮਾਂ ਦੇ ਲੋਕਾਂ ਦੀ ਸਹਾਇਤਾ ਲਈ ਰੁੱਝੇ ਹੋਣ ਕਰਕੇ ਇਹ ਕਾਰਜ ਅਧਵਾਟੇ ਹੀ ਰੁਕ ਗਿਆ ਸੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪੰਚਾਇਤੀ ਚੋਣਾਂ ਸਮੇਂ ਸਿਰ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਚਾਇਤ ਦੀ ਚੋਣਾਂ ਸਬੰਧੀ ਅਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਸਬੰਧੀ ਇਹ ਵੀ ਐਲਾਨ ਕੀਤਾ ਹੈ ਕਿ ਜਿਹੜੇ ਪਿੰਡ ਸਰਬਸੰਮਤੀ ਨਾਲ ਪੰਚਾਇਤਾਂ ਦੀ ਚੋਣ ਕਰਨਗੇ, ਉਨ੍ਹਾਂ ਨੂੰ 5 ਲੱਖ ਰੁਪਏ ਦੀ ਸਨਮਾਨ ਰਾਸ਼ੀ ਦਿੱਤੀ ਜਾਵੇਗੀ।

ਪੰਜਾਬ ਸਰਕਾਰ ਨੇ ਪੰਚਾਇਤਾਂ ਭੰਗ ਕਰਨ ਸਬੰਧੀ ਤਕਨੀਕੀ ਖ਼ਾਮੀਆਂ ਵਾਲਾ ਫ਼ੈਸਲਾ ਲੈਣ ਵਾਲੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਪ੍ਰਮੁੱਖ ਸਕੱਤਰ ਅਤੇ ਡਾਇਰੈਕਟਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਤੁਹਾਡੀ ਰਸੋਈ ‘ਚ ਛੁਪਿਆ ਹੈ ਭਾਰ ਘਟਾਉਣ ਦਾ ਰਾਜ਼, 6 ਮਸਾਲੇ ਬਣਾ ਦੇਣਗੇ ਭਾਰ ਘਟਾਉਣ ਦਾ ਸਫਰ ਆਸਾਨ

ਕੀ ਤੁਸੀਂ ਭਾਰ ਘਟਾਉਣ ਦੀ ਕੋਸ਼ਿਸ਼ ਕਰ ਰਹੇ ਹੋ? ਜੇਕਰ ਹਾਂ, ਤਾਂ ਅੱਜ ਅਸੀਂ...

ਖੇਡਾਂ ਵਤਨ ਪੰਜਾਬ ਦੀਆਂ-2024: ਡਿਪਟੀ ਸਪੀਕਰ ਰੌੜੀ ਨੇ ਕਰਵਾਈ ਅੰਡਰ-14 ਫੁੱਟਬਾਲ ਮੁਕਾਬਲਿਆਂ ਦੀ ਸ਼ੁਰੂਆਤ

ਮਾਹਿਲਪੁਰ/ਹੁਸ਼ਿਆਰਪੁਰ, 15 ਸਤੰਬਰ: ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਦਿਲਚਸਪੀ ਅਤੇ ਉਤਸ਼ਾਹ ਵਧਾਉਣ...

ਵਿਧਾਇਕਾ ਮਾਣੂੰਕੇ ਵੱਲੋਂ ਵਿਧਾਨ ਸਭਾ ਵਿੱਚ ਚੁੱਕੇ ਮੁੱਦੇ ਨੂੰ ਪਿਆ ਬੂਰ

ਲੁਧਿਆਣਾ: ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ ਜਗਰਾਉਂ ਤੋਂ ਹਠੂਰ ਵਾਇਆ...

ਸ਼ਹੀਦ ਮੇਜ਼ਰ ਭਗਤ ਸਿੰਘ ਵਰਗੇ ਜਾਂਬਾਜਾ ਦਾ ਬਲੀਦਾਨ ਯਾਦ ਰੱਖੇਗਾ ਹਿੰਦੋਸਤਾਨ: ਕੈਬਨਿਟ ਮੰਤਰੀ ਕਟਾਰੂਚੱਕ

ਗੁਰਦਾਸਪੁਰ, 15 ਸਤੰਬਰ - 1965 ਦੀ ਭਾਰਤ-ਪਾਕਿ ਜੰਗ ਵਿਚ ਸ਼ਹੀਦੀ ਦਾ ਜਾਮ ਪੀਣ ਵਾਲੇ...

ਤਿੰਨ ਦਿਨਾਂ ਦੌਰੇ ‘ਤੇ ਗੁਜਰਾਤ ਪਹੁੰਚੇ PM ਮੋਦੀ; ਹਵਾਈ ਸੈਨਾ ਦੇ ਨਵੇਂ ਆਪਰੇਸ਼ਨ ਕੰਪਲੈਕਸ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਤੋਂ ਗੁਜਰਾਤ ਦੇ ਤਿੰਨ ਦਿਨਾਂ ਦੌਰੇ 'ਤੇ ਹਨ। ਉਹ...

ਮੋਟਾਪਾ ਘਟਾਉਣ ਲਈ ਮੇਥੀ ਦੀ ਚਾਹ ਸਰੀਰ ਲਈ ਹੈ ਫਾਇਦੇਮੰਦ

ਸਿਹਤਮੰਦ ਅਤੇ ਫਿੱਟ ਰਹਿਣ ਲਈ ਅਸੀਂ ਕਈ ਤਰੀਕੇ ਅਪਣਾਉਂਦੇ ਹਾਂ। ਪਰ ਕੀ ਤੁਸੀਂ ਜਾਣਦੇ...

ਕੇਰਲ ਵਿੱਚ ਨਿਪਾਹ ਵਾਇਰਸ ਨਾਲ ਵਿਅਕਤੀ ਦੀ ਮੌਤ

ਕੇਰਲ ਦੇ ਮਲੱਪੁਰਮ ਜ਼ਿਲ੍ਹੇ ਦੇ ਇੱਕ ਨਿੱਜੀ ਹਸਪਤਾਲ ਵਿੱਚ ਇੱਕ 24 ਸਾਲਾ ਵਿਅਕਤੀ ਦੀ...

ਹੁਣ ਹਿੰਦੀ ‘ਚ ਹੋਵੇਗੀ MBBS ਦੀ ਪੜ੍ਹਾਈ, ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ

ਛੱਤੀਸਗੜ੍ਹ ਦੇ ਮੁੱਖ ਮੰਤਰੀ ਵਿਸ਼ਨੂੰ ਦੇਵ ਸਾਈਂ ਨੇ ਹਿੰਦੀ ਦਿਵਸ 'ਤੇ ਵੱਡਾ ਐਲਾਨ ਕੀਤਾ...

ਚੰਡੀਗੜ੍ਹ ਗ੍ਰੇਨੇਡ ਹਮਲਾ: ਅਮਰੀਕਾ-ਅਧਾਰਤ ਗੈਂਗਸਟਰ ਹੈਪੀ ਪਾਸੀਆਂ ਵੱਲੋਂ ਮੁਲਜ਼ਮਾਂ ਨੂੰ ਵਿੱਤੀ ਸਹਾਇਤਾ ਦੇਣ ਦੇ ਵਾਅਦੇ ਖੋਖਲੇ ਹੋਏ ਸਿੱਧ

ਚੰਡੀਗੜ੍ਹ, 15 ਸਤੰਬਰ (ਬਲਜੀਤ ਮਰਵਾਹਾ): ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਦਿੱਲੀ ਪੁਲਿਸ ਨਾਲ...