November 9, 2025, 7:18 am
----------- Advertisement -----------
HomeNewsLatest Newsਜਿਲ੍ਹਾ ਚੋਣ ਅਧਿਕਾਰੀ ਨੇ ਪੋਲਿੰਗ ਪਾਰਟੀਆਂ ਨੂੰ ਕੀਤਾ ਰਵਾਨਾ, 20 ਹਜ਼ਾਰ ਤੋਂ...

ਜਿਲ੍ਹਾ ਚੋਣ ਅਧਿਕਾਰੀ ਨੇ ਪੋਲਿੰਗ ਪਾਰਟੀਆਂ ਨੂੰ ਕੀਤਾ ਰਵਾਨਾ, 20 ਹਜ਼ਾਰ ਤੋਂ ਵੱਧ ਕਰਮਚਾਰੀਆਂ ਦੀ ਲਗਾਈ ਗਈ ਡਿਊਟੀ

Published on

----------- Advertisement -----------

ਅੰਮ੍ਰਿਤਸਰ, 31 ਮਈ 2024- ਲੋਕਸਭਾ ਚੋਣਾਂ 2024 ਦੀਆਂ ਵੋਟਾਂ 1 ਜੂਨ ਨੂੰ ਪੈਣ ਜਾ ਰਹੀਆਂ ਹਨ। ਇਸ ਸਬੰਧੀ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਪੂਰੇ ਪ੍ਰਬੰਧ ਕਰ ਲਏ ਗਏ ਹਨ ਅਤੇ ਅੱਜ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਜਿਲ੍ਹੇ ਵਿੱਚ ਬਣੇ 2134 ਪੋਲਿੰਗ ਬੂਥਾਂ ਲਈ ਪੋਲਿੰਗ ਪਾਰਟੀਆਂ ਨੂੰ ਰਵਾਨਾ ਕੀਤਾ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਚੋਣ ਅਧਿਕਾਰੀ ਥੋਰੀ ਨੇ ਦੱਸਿਆ ਕਿ ਜਿਲ੍ਹੇ ਵਿੱਚ ਵੋਟਾਂ ਦੀ ਪ੍ਰਕ੍ਰਿਆ ਨੂੰ ਮੁਕੰਮਲ ਕਰਨ ਲਈ ਕਰੀਬ 20 ਹਜ਼ਾਰ ਤੋਂ ਵੱਧ ਕਰਮਚਾਰੀਆਂ ਦੀ ਡਿਊਟੀ ਲਗਾਈ ਲਗਾਈ ਹੈ, ਜਿਸ ਵਿੱਚ ਵਲੰਟਰੀਆਂ ਤੋਂ ਇਲਾਵਾ ਆਸ਼ਾ ਵਰਕਰ ਵੀ ਸ਼ਾਮਲ ਹਨ। ਉਨਾਂ ਦੱਸਿਆ ਕਿ ਹਰੇਕ ਪੋਲਿੰਗ ਬੂਥ ਤੇ ਹੀਟ ਵੇਵ ਤੋਂ ਬਚਣ ਲਈ ਸ਼ਮੀਆਨੇ ਆਦਿ ਦੇ ਪ੍ਰਬੰਧ ਕੀਤੇ ਗਏ ਹਨ ਅਤੇ ਲੋੜ ਪੈਣ ਤੇ ਕਿਸੇ ਵੀ ਅਣਸੁਖਾਵੀਂ ਘਟਨਾਂ ਤੋਂ ਨਿਪਟਣ ਲਈ ਮੈਡੀਕਲ ਟੀਮਾਂ ਵੀ ਤਾਇਨਾਤ ਕੀਤੀਆਂ ਗਈਆਂ ਹਨ।

ਉਨਾਂ ਦੱਸਿਆ ਕਿ ਕਾਨੂੰਨੀ ਵਿਵਸਥਾ ਨੂੰ ਬਣਾਈ ਰੱਖਣ ਲਈ 25 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿਚੋਂ 13 ਕੰਪਨੀਆਂ ਦਿਹਾਤੀ ਖੇਤਰ ਵਿੱਚ ਅਤੇ 12 ਪੁਲਿਸ ਦੀਆਂ ਕੰਪਨੀਆਂ ਸ਼ਹਿਰੀ ਖੇਤਰ ਵਿੱਚ ਤਾਇਨਾਤ ਹਨ। ਉਨਾਂ ਦੱਸਿਆ ਕਿ ਪੰਜਾਬ ਵਿੱਚ ਸਭ ਤੋਂ ਵੱਡਾ ਵੈਡ ਕਾਸਟਿੰਗ ਕੰਟਰੋਲ ਰੂਮ ਵੀ ਬਣਾਇਆ ਗਿਆ ਹੈ। ਜਿੱਥੇ ਬੈਠ ਕੇ 2134 ਬੂਥਾਂ ਤੇ ਸੀ.ਸੀ.ਟੀ.ਵੀ. ਕੈਮਰਿਆਂ ਰਾਹੀਂ ਨਜ਼ਰ ਰੱਖੀ ਜਾਵੇਗੀ।

ਉਨਾਂ ਦੱਸਿਆ ਕਿ ਹਰੇਕ ਹਲਕੇ ਵਿੱਚ 1-1- ਪਿੰਕ ਬੂਥ ਵੀ ਬਣਾਇਆ ਗਿਆ ਹੈ। ਇਸ ਪਿੰਕ ਬੂਥ ਵਿੱਚ ਸਾਰਾ ਸਟਾਫ ਮਹਿਲਾਵਾਂ ਦਾ ਹੋਵੇਗਾ। ਉਨਾਂ ਦੱਸਿਆ ਕਿ ਜਿਲ੍ਹੇ ਵਿੱਚ 11 ਪਿੰਕ ਬੂਥ ਬਣਾਏ ਗਏ ਹਨ, ਜਿਨਾਂ ਵਿੱਚ ਅਜਨਾਲਾ ਦਾ ਬੂਥ ਨੰਬਰ 081 ਸਰਕਾਰੀ ਐਲੀਮੈਂਟਰੀ ਸਕੂਲ, ਰਾਜਾਸਾਂਸੀ ਦਾ ਬੂਥ ਨੰਬਰ 207 ਸਰਕਾਰੀ ਐਲੀਮੈਂਟਰੀ ਸਕੂਲ ਰਾਜਾਸਾਂਸੀ, ਮਜੀਠਾ ਦਾ ਬੂਥ ਨੰਬਰ 90 ਸਰਕਾਰੀ ਮਿਡਲ ਸਕੂਲ ਕੋਟਲਾ ਸੈਦਾਂ, ਜੰਡਿਆਲਾ ਹਲਕੇ ਦਾ ਬੂਥ ਨੰਬਰ 198 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਜੰਡਿਆਲਾ ਗੁਰੂ, ਅੰਮ੍ਰਿਤਸਰ ਉੱਤਰੀ ਦਾ ਬੂਥ ਨੰਬਰ 075 ਬੀ.ਬੀ.ਕੇ.ਡੀ.ਏ.ਵੀ. ਕਾਲਜ ਫਾਰ ਵੂਮੈਨ ਅੰਮ੍ਰਿਤਸਰ, ਅੰਮ੍ਰਿਤਸਰ ਪੱਛਮੀ ਦਾ ਬੂਥ ਨੰਬਰ 98 ਖਾਲਸਾ ਕਾਲਜ ਫਾਰ ਵੂਮੈਨ, ਅੰਮ੍ਰਿਤਸਰ ਕੇਂਦਰੀ ਦਾ ਬੂਥ ਨੰਬਰ 081 ਏ.ਬੀ. ਮਾਡਲ ਸਕੂਲ ਕਿਸ਼ਨ ਕੋਟ, ਅੰਮ੍ਰਿਤਸਰ ਪੂਰਬੀ ਦਾ ਬੂਥ ਨੰਬਰ 121 ਅਸ਼ੋਕਾ ਸੀਨੀਅਰ ਸੈਕੰਡਰੀ ਸਕੂਲ ਅਜੀਤ ਨਗਰ, ਅੰਮ੍ਰਿਤਸਰ ਦੱਖਣੀ ਦਾ ਬੂਥ ਨੰਬਰ 070 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਕੋਟ ਬਾਬਾ ਦੀਪ ਸਿੰਘ, ਅਟਾਰੀ ਦਾ ਬੂਥ ਨੰਬਰ 138 ਸਰਕਾਰੀ ਐਲੀਮੈਂਟਰੀ ਸਕੂਲ ਪਿੰਡ ਗੌਂਸਾਂਬਾਦ ਅਤੇ ਬਾਬਾ ਬਕਾਲਾ ਦਾ ਬੂਥ ਨੰਬਰ 055 ਸ਼ਹੀਦ ਅਮਰਜੀਤ ਸਿੰਘ, ਸਰਕਾਰੀ ਹਾਈ ਸਕੂਲ, ਬਾਬਾ ਬਕਾਲਾ ਵਿਖੇ ਪਿੰਕ ਬੂਥ ਬਣਾਏ ਗਏ ਹਨ। ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਜਿਲ੍ਹੇ ਵਿੱਚ ਅੰਮ੍ਰਿਤਸਰ ਉੱਤਰੀ ਹਲਕੇ ਵਿੱਚ ਇੱਕ ਸੁਪਰ ਮਾਡਲ ਪੋਲਿੰਗ ਬੂਥ ਨੰਬਰ 190, 191, 192 ਭਵਨ ਐਸ.ਐਲ ਪਬਲਿਕ ਸਕੂਲ ਵਿਖੇ ਬਣਾਇਆ ਗਿਆ ਹੈ, ਜਿਥੇ ਵੋਟਰਾਂ ਨੂੰ ਹਰੇਕ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੱਕੇ ਤੌਰ ’ਤੇ ਹੋਵੇਗੀ ਬੰਦ ਜ਼ੀਰਾ ਸ਼ਰਾਬ ਫੈਕਟਰੀ

ਪੰਜਾਬ ਸਰਕਾਰ ਨੇ ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਇੱਕ ਜੀਰੇ ਦੀ ਡਿਸਟਿਲਰੀ ਬਾਰੇ ਨੈਸ਼ਨਲ...

ਅਕਾਲੀ ਦਲ ਵਾਰਿਸ ਪੰਜਾਬ ਦੇ ਇਲੈਕਸ਼ਨ ਇੰਚਾਰਜ ‘ਤੇ ਹੋਇਆ ਹਮਲਾ, ਅੱਗ ਲੱਗਣ ਕਾਰਨ ਗੱਡੀ ਸੜ ਕੇ ਹੋਈ ਸੁਆਹ

ਅਕਾਲੀ ਦਲ ਵਾਰਿਸ ਪੰਜਾਬ ਦੇ ਇਲੈਕਸ਼ਨ ਇੰਚਾਰਜ ਨਾਲ ਜੁੜੀ ਖਬਰ ਸਾਹਮਣੇ ਆਈ ਹੈ। ‘ਇਲੈਕਸ਼ਨ...

ਤਰਨਤਾਰਨ ਦੀ SSP ਸਸਪੈਂਡ, ਅਕਾਲੀ ਵਰਕਰਾਂ ਵਿਰੁੱਧ ਝੂਠੇ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੇ ਇਲਜ਼ਾਮ

ਭਾਰਤੀ ਚੋਣ ਕਮਿਸ਼ਨ ਨੇ ਤਰਨਤਾਰਨ ਦੇ ਐਸਐਸਪੀ ਡਾ. ਰਵਜੋਤ ਕੌਰ ਗਰੇਵਾਲ ਨੂੰ ਸਸਪੈਂਡ ਕਰ...

ਸੀਨੀਅਰ ਪੱਤਰਕਾਰ ਤੇ ਉਨ੍ਹਾਂ ਦੀ ਮਾਤਾ ਦੇ ਕਤਲ ਮਾਮਲੇ ‘ਚ ਭਗੌੜੇ ਨੂੰ ਕੀਤਾ ਗ੍ਰਿਫ਼ਤਾਰ,8 ਸਾਲਾਂ ਬਾਅਦ ਮਿਲੀ ਕਾਮਯਾਬੀ

ਸੀਨੀਅਰ ਪੱਤਰਕਾਰ ਕੇ.ਜੇ. ਸਿੰਘ ਤੇ ਉਨ੍ਹਾਂ ਦੀ ਮਾਤਾ ਗੁਰਚਰਨ ਕੌਰ ਦੇ ਦੋਹਰੇ ਕਤਲ ਮਾਮਲੇ...

ਤਰਨ ਤਾਰਨ ਜ਼ਿਮਨੀ ਚੋਣ ਦੇ ਮੱਦੇਨਜ਼ਰ 11 ਨਵੰਬਰ ਨੂੰ ਛੁੱਟੀ ਦਾ ਐਲਾਨ , ਸਾਰੇ ਸਰਕਾਰੀ ਦਫ਼ਤਰ ਅਤੇ ਵਿਦਿਅਕ ਅਦਾਰੇ ਰਹਿਣਗੇ ਬੰਦ

ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਉਪ ਚੋਣ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ...

ਯਾਤਰੀਆਂ ਨੂੰ ਮਿਲੇਗੀ ਰਾਹਤ, ਅੱਜ ਤੋਂ 18 ਘੰਟੇ ਖੁੱਲ੍ਹੇਗਾ ਚੰਡੀਗੜ੍ਹ ਏਅਰਪੋਰਟ, ਫਲਾਈਟਸ ਦਾ ਵਧਿਆ ਸਮਾਂ

ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਚੰਡੀਗੜ੍ਹ ਤੋਂ ਅੱਜ ਤੋਂ ਉਡਾਣ ਸੇਵਾਵਾਂ ਦਾ...

ਪੰਜਾਬ ਦੀ ਵਿਰਾਸਤ ‘ਤੇ ਭਾਜਪਾ ਦਾ ਹਮਲਾ! AAP ਸਾਂਸਦ ਬੋਲੇ- “ਨਹੀਂ ਦੱਬੇਗਾ ਪੰਜਾਬ”

ਕੇਂਦਰ ਦੀ ਭਾਜਪਾ ਸਰਕਾਰ ਨੇ ਅਚਾਨਕ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਭੰਗ ਕਰ ਦਿੱਤੀ। ਇੱਕ...

ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਹਾਈਕੋਰਟ ਦਾ ਆਇਆ ਵੱਡਾ ਫੈਸਲਾ

ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ...