June 27, 2026, 4:12 pm
----------- Advertisement -----------
HomeNewsBreaking Newsਜ਼ਿਲ੍ਹਾ ਜੱਜ ਵੱਲੋਂ ਹੁਸ਼ਿਆਰਪੁਰ ਕੇਂਦਰੀ ਜੇਲ੍ਹ ਦਾ ਕੀਤਾ ਗਿਆ ਨਿਰੀਖਣ, ਕੈਦੀਆਂ ਦੀਆਂ ਸੁਣੀਆਂ...

ਜ਼ਿਲ੍ਹਾ ਜੱਜ ਵੱਲੋਂ ਹੁਸ਼ਿਆਰਪੁਰ ਕੇਂਦਰੀ ਜੇਲ੍ਹ ਦਾ ਕੀਤਾ ਗਿਆ ਨਿਰੀਖਣ, ਕੈਦੀਆਂ ਦੀਆਂ ਸੁਣੀਆਂ ਸਮੱਸਿਆਵਾਂ

Published on

----------- Advertisement -----------

ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦਿਲਬਾਗ ਸਿੰਘ ਜੌਹਲ ਨੇ ਅੱਜ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦਾ ਦੌਰਾ ਕੀਤਾ। ਇਸ ਮੌਕੇ ਸੀਜੇਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰਾਜ ਪਾਲ ਰਾਵਲ ਵੀ ਹਾਜ਼ਰ ਸਨ। ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਜੇਲ੍ਹ ਦੇ ਕੈਦੀਆਂ ਅਤੇ ਹਵਾਲਾਤੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੇ ਨਿਰਦੇਸ਼ ਦਿੱਤੇ।

ਨਾਲ ਹੀ ਉਨ੍ਹਾਂ ਕੈਦੀਆਂ ਦੀ ਸਿਹਤ ਸਬੰਧੀ ਵੀ ਜਾਣਕਾਰੀ ਹਾਸਲ ਕੀਤੀ ਅਤੇ ਕੇਂਦਰੀ ਜੇਲ੍ਹ ਦੇ ਡਾਕਟਰ ਪੁਨੀਤ ਨੂੰ ਮਰੀਜ਼ਾਂ ਦਾ ਨਿਯਮਤ ਮੈਡੀਕਲ ਚੈਕਅੱਪ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕੈਦੀਆਂ ਨੂੰ ਭੋਜਨ ਮੁਹੱਈਆ ਕਰਵਾਉਣ ਲਈ ਜੇਲ੍ਹ ਅੰਦਰ ਬਣੀ ਰਸੋਈ ਦਾ ਵੀ ਨਿਰੀਖਣ ਕੀਤਾ ਅਤੇ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਨੂੰ ਜੇਲ੍ਹ ਅੰਦਰ ਸਾਫ਼-ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਗਰੀਬ ਕੈਦੀਆਂ ਦੀ ਸਹਾਇਤਾ ਲਈ ਚਲਾਈ ਗਈ ਸਕੀਮ ਤਹਿਤ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਉਹ ਜ਼ਮਾਨਤ ਦੇ ਸੱਤ ਦਿਨ ਬੀਤ ਚੁੱਕੇ ਕੇਸਾਂ ਬਾਰੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੂੰ ਸੂਚਿਤ ਕਰਨ | ਮੁਕੱਦਮੇ ਅਧੀਨ ਕੈਦੀਆਂ ਅਤੇ ਸਜ਼ਾਯਾਫ਼ਤਾ ਕੈਦੀਆਂ ਨੂੰ ਦਫ਼ਤਰ ਭੇਜੇ ਜਾਣ ਦੇ ਹੁਕਮ ਦਿੱਤੇ ਗਏ ਸਨ।

ਉਨ੍ਹਾਂ ਪੈਨਲ ਦੇ ਵਕੀਲਾਂ ਅਤੇ ਕਾਨੂੰਨੀ ਸਹਾਇਤਾ ਬਚਾਅ ਪੱਖ ਦੇ ਵਕੀਲਾਂ ਦੇ ਨਾਵਾਂ ਦੀ ਸੂਚੀ ਹਰ ਬੈਰਕ ਦੇ ਬਾਹਰ ਨੋਟਿਸ ਬੋਰਡ ‘ਤੇ ਚਿਪਕਾਉਣ ਦੇ ਵੀ ਨਿਰਦੇਸ਼ ਦਿੱਤੇ। ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ੍ਹ ਵਿੱਚ ਬਣੀ ਕੰਟੀਨ ਦਾ ਉਦਘਾਟਨ ਵੀ ਕੀਤਾ ਗਿਆ, ਤਾਂ ਜੋ ਹਵਾਲਾਤੀਆਂ ਨੂੰ ਮਿਲਣ ਲਈ ਆਉਣ ਵਾਲੇ ਕੈਦੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਚਾਹ-ਪਾਣੀ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।

ਇਸਤੋਂ ਇਲਾਵਾ ਸੀਜੇਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰਾਜ ਪਾਲ ਰਾਵਲ ਨੇ ਔਰਤਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕੇਂਦਰੀ ਜੇਲ੍ਹ ਵਿੱਚ ਚੱਲ ਰਹੇ ਲੀਗਲ ਏਡ ਕਲੀਨਿਕ ਦੇ ਕੰਮਕਾਜ ਦਾ ਵੀ ਨਿਰੀਖਣ ਕੀਤਾ। ਇਸ ਮੌਕੇ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਬਲਜੀਤ ਸਿੰਘ ਘੁੰਮਣ, ਡਿਪਟੀ ਸੁਪਰਡੈਂਟ ਹਰਭਜਨ ਸਿੰਘ ਅਤੇ ਲੀਗਲ ਏਡ ਡਿਫੈਂਸ ਕੌਂਸਲ ਸਿਸਟਮ ਹੁਸ਼ਿਆਰਪੁਰ ਦੇ ਮੁਖੀ ਵਿਸ਼ਾਲ ਕੁਮਾਰ ਵੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...