September 20, 2026, 5:28 am
----------- Advertisement -----------
HomeNewsLatest Newsਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਅਪਰਾਧ ਪੀੜ੍ਹਤਾਂ ਤੇ ਉਨ੍ਹਾਂ ਦੇ...

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਅਪਰਾਧ ਪੀੜ੍ਹਤਾਂ ਤੇ ਉਨ੍ਹਾਂ ਦੇ ਨਿਰਭਰਾਂ ਨੂੰ 6 ਲੱਖ 40 ਹਜ਼ਾਰ ਰੁਪਏ ਦਾ ਮੁਆਵਜਾ

Published on

----------- Advertisement -----------

ਐਸ.ਏ.ਐਸ. ਨਗਰ 16 ਅਪ੍ਰੈਲ: ਆਰ.ਐਸ. ਰਾਏ ਜਿਲ੍ਹਾ ਅਤੇ ਸੈਸ਼ਨਜ਼ ਜੱਜ, ਐਸ.ਏ.ਐਸ. ਨਗਰ ਦੀ ਪ੍ਰਧਾਨਗੀ ਅਧੀਨ ਅੱਜ ਮਿਤੀ 16 ਅਪ੍ਰੈਲ ਨੂੰ ਵਿਕਟਿਮ ਕੰਪਨਸੇਸ਼ਨ ਕਮੇਟੀ, ਐਸ.ਏ.ਐਸ. ਨਗਰ ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਕਮੇਟੀ ਵਿਚ ਬਲਜਿੰਦਰ ਸਿੰਘ ਮਾਨ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਅਤੇ ਬਾਰ ਐਸੋਸੀਏਸ਼ਨ, ਐਸ.ਏ.ਐਸ. ਨਗਰ ਦੇ ਸੀਨੀਅਰ ਵਕੀਲ ਜੀ.ਸੀ.ਕਲੇਰ ਬਤੌਰ ਮੈਂਬਰ ਨਾਮਜਦ ਹਨ। ਇਸ ਮੀਟਿੰਗ ਵਿਚ ਵੱਖ-ਵੱਖ ਪ੍ਰਾਰਥੀਆਂ ਦੀਆਂ ਸੱਤ ਦਰਖਾਸਤਾਂ, ਜਿਨ੍ਹਾਂ ਵਿਚ ਪ੍ਰਾਰਥੀਆਂ ਦੇ ਪਰਿਵਾਰਕ ਮੈਂਬਰਾਂ ਦੀ ਦੁਰਘਟਨਾ ਦੌਰਾਨ ਮੌਤ ਹੋ ਗਈ ਸੀ ਜਾਂ ਉਹ ਅਪੰਗ ਹੋ ਗਏ ਸਨ, ਨਿਪਟਾਰੇ ਲਈ ਕਮੇਟੀ ਸਾਹਮਣੇ ਰੱਖੀਆਂ ਗਈਆਂ।

ਆਰ.ਐਸ. ਰਾਏ ਜਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਵਿਕਟਿਮ ਕੰਪਨਸੇਸ਼ਨ ਕਮੇਟੀ, ਐਸ.ਏ.ਐਸ. ਦੀ ਪ੍ਰਧਾਨਗੀ ਅਧੀਨ ਸੱਤ ਦਰਖਾਸਤਾਂ ਦਾ ਨਿਪਟਾਰਾ ਕੀਤਾ ਗਿਆ। ਪੀੜ੍ਹਤ ਵਿਅਕਤੀਆਂ ਜਾਂ ਉਨ੍ਹਾਂ ਦੇ ਪਰਿਵਾਰਾਂ ਨੂੰ 6,40,000/- ਰੁਪਏ ਦਾ ਮੁਆਵਜ਼ਾ ਦੇਣ ਦਾ ਫੈਸਲਾ ਕੀਤਾ ਗਿਆ। ਜ਼ਿਕਰਯੋਗ ਹੈ ਕਿ ਪੰਜਾਬ ਵਿਕਟਮ ਕੰਪਨਸੇਸ਼ਨ ਸਕੀਮ, 2017 ਅਧੀਨ ਪੀੜਤ ਵਿਅਕਤੀਆਂ ਨੂੰ ਉਨ੍ਹਾਂ ਕੇਸਾਂ ਵਿਚ ਮੁਆਵਜ਼ਾ ਅਦਾ ਕੀਤਾ ਜਾਂਦਾ ਹੈ ਜਿਸ ਕੇਸ ਵਿਚ ਦੋਸ਼ੀ ਨਾ ਲੱਭਿਆ ਜਾ ਸਕੇ ਜਾਂ ਦੋਸ਼ੀ ਦੀ ਪਹਿਚਾਣ ਨਾ ਹੋ ਸਕੇ ਪ੍ਰੰਤੂ ਪੀੜ੍ਹਤ ਦੀ ਪਹਿਚਾਣ ਹੋ ਗਈ ਹੋਵੇ।

ਇਸ ਤੋਂ ਇਲਾਵਾ ਜੇਕਰ ਅਦਾਲਤ ਵਲੋਂ ਸੈਕਸਨ 357-ਏ ਦੇ ਸਬ ਸੈਕਸਨ (2) ਅਤੇ (3) ਕੋਡ ਆਫ ਕ੍ਰਿਮੀਨਲ ਪ੍ਰੋਸੀਜ਼ਰ ਅਧੀਨ ਪੀੜ੍ਹਤ ਜਾਂ ਉਸ ਦੇ ਨਿਰਭਰ ਵਿਅਕਤੀਆਂ ਨੂੰ ਮੁਆਵਜ਼ਾ ਦੇਣ ਦੀ ਸਿਫਾਰਸ਼ ਕੀਤੀ ਜਾਂਦੀ ਹੈ ਤਾਂ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਉਨ੍ਹਾਂ ਕੇਸਾਂ ਵਿਚ ਸਬੰਧਤ ਵਿਅਕਤੀਆਂ ਨੂੰ ਮੁਆਵਜ਼ੇ ਦੀ ਅਦਾਇਗੀ ਕੀਤੀ ਜਾਂਦੀ ਹੈ। ਪੀੜ੍ਹਤ ਜਾਂ ਉਸ ਤੇ ਨਿਰਭਰ ਵਿਅਕਤੀ ਮੁਆਵਜ੍ਹਾ ਲੈਣ ਲਈ ਜਿਲ੍ਹਾ ਕਾਨੂੰਨੀ ਸੇਵਾਵਾਂ ਵਿਖੇ ਦਰਖਾਸਤ ਦੇ ਸਕਦਾ ਹੈ। ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜਾਰੀ ਸਕੀਮ “ਕੰਪਨਸੇਸ਼ਨ ਸਕੀਮ ਫਾਰ ਵੂਮੈਨ ਵਿਕਟਿਮਜ਼/ਸਰਵਾਈਵਰਜ਼ ਆਫ ਸੈਕਸੁਅਲ ਅਸਾਲਟ/ਅਦਰ ਕ੍ਰਾਈਮ-2018 ਅਧੀਨ ਪੀੜ੍ਹਤ ਔਰਤਾਂ ਵੀ ਮੁਆਵਜ਼ਾ ਲੈਣ ਲਈ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ ਦਰਖਾਸਤ ਦੇ ਸਕਦੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...