June 24, 2026, 4:04 pm
----------- Advertisement -----------
HomeNewsBreaking Newsਜਲੰਧਰ ਜ਼ਿਮਨੀ ਚੋਣ: ਕਾਂਗਰਸ ਦੇ ਜ਼ਿਲ੍ਹੇ ਯੂਥ ਸਕੱਤਰ ਨੇ ਆਪਣੇ ਸਾਥੀਆਂ ਸਮੇਤ...

ਜਲੰਧਰ ਜ਼ਿਮਨੀ ਚੋਣ: ਕਾਂਗਰਸ ਦੇ ਜ਼ਿਲ੍ਹੇ ਯੂਥ ਸਕੱਤਰ ਨੇ ਆਪਣੇ ਸਾਥੀਆਂ ਸਮੇਤ ਫੜਿਆ ‘ਆਪ’ ਦਾ ਪੱਲਾ

Published on

----------- Advertisement -----------

….ਕਾਂਗਰਸ ਨੂੰ ਅਲਵਿਦਾ ਆਖ ‘ਆਪ ਵਿੱਚ ਸ਼ਾਮਿਲ ਹੋਣ ਵਾਲਿਆਂ ਦੀ ਗਿਣਤੀ ਵਿੱਚ ਭਾਰੀ ਵਾਧਾ

ਜਲੰਧਰ, 26 ਅਪ੍ਰੈਲ 2023 – ਜਲੰਧਰ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (ਆਪ) ਲਗਾਤਾਰ ਮਜ਼ਬੂਤ ਹੋ ਰਹੀ ਹੈ ਅਤੇ ਇਸੇ ਦੌਰਾਨ ਰਵਾਇਤੀ ਪਾਰਟੀਆਂ ਛੱਡ ਇਸ ਵਿੱਚ ਸ਼ਾਮਿਲ ਹੋਣ ਵਾਲਿਆਂ ਦੀ ਗਿਣਤੀ ਵੀ ਹਰ ਦਿਨ ਵੱਧਦੀ ਜਾ ਰਹੀ ਹੈ। ਇਸੇ ਲੜ੍ਹੀ ਤਹਿਤ ਅੱਜ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ’ਆਪ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ਵਿੱਚ ਕਸਬਾ ਖੁਰਲਾ ਕਿੰਗਰਾ ਵਿਖੇ ਹਜ਼ਾਰਾਂ ਵਰਕਰਾਂ ਅਤੇ ਸਮਰਥਕਾਂ ਨਾਲ ਇੱਕ ਵਿਸ਼ਾਲ ਰੈਲੀ ਕੱਢੀ। ਇਸ ਦੌਰਾਨ ਮਾਨ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਕਾਂਗਰਸ ਦੇ ਜ਼ਿਲਾ ਯੂਥ ਸਕੱਤਰ ਰਵੀ ਕੁਮਾਰ ਨੇ ਵੀ ਆਪਣੇ ਸਾਥੀਆਂ ਸਮੇਤ ਫੜਿਆ ‘ਆਪ’ ਵਿੱਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ।

ਜਿਕਰਯੋਗ ਹੈ ਕਿ ਰੈਲੀ ਦੌਰਾਨ ਵੱਡੀ ਗਿਣਤੀ ਵਿੱਚ ਸਥਾਨਕ ਨਿਵਾਸੀਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਪੰਜਾਬ ‘ਆਪ’ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ,ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜ਼ੀਪਾ,ਵਿਧਾਇਕ ਹਰਦੀਪ ਸਿੰਘ ਮੁੰਡੀਆ, ‘ਆਪ’ ਪੰਜਾਬ ਸਟੇਟ ਸਕੱਤਰ ਰਾਜਵਿੰਦਰ ਕੌਰ ਥਿਆੜਾ, ਸੁਰਿੰਦਰ ਸਿੰਘ ਸੋਢੀ, ਚੇਅਰਮੈਨ ਮੰਗਲ ਸਿੰਘ ,ਜਗਬੀਰ ਸਿੰਘ ਬਰਾੜ, ਡਾਕਟਰ ਹਰਪਾਲ ਸਿੰਘ, ਅਮਰੀਕ ਬਾਗੜੀ, ਆਤਮ ਪ੍ਰਕਾਸ਼ ਬਬਲੂ, ਇੰਦਰ ਚੱਢਾ, ਸੋਭਾ ਭਗਤ ਹਾਜ਼ਰ ਰਹੇ। ਇਸੇ ਮੌਕੇ ਉਪਰੋਕਤ ਆਗੂਆਂ ਦੀ ਹਾਜ਼ਰੀ ਵਿੱਚ ਕਾਂਗਰਸ ਦੇ ਜ਼ਿਲ੍ਹਾ ਯੂਥ ਸਕੱਤਰ ਰਵੀ ਕੁਮਾਰ ਸਮੇਤ ਓਮ ਪ੍ਰਕਾਸ਼ ਬੰਧਨ, ਮਿੱਠਾ ਸਿੰਘ,ਪ੍ਰੀਤਮ ਸਿੰਘ ਗੁਰਦੀਪ ਸਿੰਘ ਨੇ ਆਦਮੀ ਪਾਰਟੀ ਦਾ ਹਿੱਸਾ ਬਣਨ ਦਾ ਐਲਾਨ ਕੀਤਾ। ਜਿੰਨ੍ਹਾਂ ਦਾ ਸਵਾਗਤ ਕਰਦਿਆਂ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਉਨ੍ਹਾਂ ਸਾਰਿਆਂ ਨੂੰ ਪਾਰਟੀ ਵਿੱਚ ਬਣਦਾ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ।

ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਸਮਰਥਕਾਂ ਨੇ ਰੈਲੀ ਦੌਰਾਨ ‘ਆਪ’ ਆਗੂਆਂ ਦਾ ਥਾਂ ਥਾਂ ‘ਤੇ ਹਾਰ ਪਾ ਕੇ ਅਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ। ਯਾਤਰਾ ਦੌਰਾਨ ਆਮ ਲੋਕਾਂ ਵਿੱਚ ਜਲੰਧਰ ਜ਼ਿਮਨੀ ਚੋਣ ਲਈ ‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਅਤੇ ਪਾਰਟੀ ਪ੍ਰਤੀ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।

‘ਆਪ’ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਰੈਲੀ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਲੰਧਰ ਦੇ ਹਰ ਵਰਗ ਦੇ ਲੋਕਾਂ ਵਿੱਚ ਆਮ ਆਦਮੀ ਪਾਰਟੀ ਪ੍ਰਤੀ ਭਾਰੀ ਉਤਸ਼ਾਹ ਹੈ। ਇਸ ਵਾਰ ਜਲੰਧਰ ਇੱਕ ਨਵਾਂ ਇਤਿਹਾਸ ਰਚੇਗਾ। ਉਨ੍ਹਾਂ ਕਿਹਾ ਕਿ ਜਲੰਧਰ ਹਲਕੇ ਦੇ ਸੂਝਵਾਨ ਲੋਕ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਾਂਗ ਇਸ ਵਾਰ ਵੀ ਰਵਾਇਤੀ ਪਾਰਟੀਆਂ ਨੂੰ ਹਰਾ ਕੇ ਆਮ ਆਦਮੀ ਪਾਰਟੀ ਨੂੰ ਮੌਕਾ ਦੇਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

ਟਾਲਾ ਦੇ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਮੁੰਡੀ ਕਰਾਲ ਵਿੱਚ ਜ਼ਮੀਨੀ ਵਿਵਾਦ ਨੇ ਖੂਨੀ...

ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ – ਮਾਲਵਿੰਦਰ ਕੰਗ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਨਾਂਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ...

‘ਕੱਲ੍ਹ ਤੋਂ ਸ਼ੁਰੂ ਹੋਵੇਗੀ SIR ਦੀ ਪ੍ਰਕਿਰਿਆ, ਘਰ-ਘਰ ਜਾਣਗੇ BLOs, 24 ਜੁਲਾਈ ਤੱਕ ਚੱਲੇਗਾ ਗਣਨਾ ਦਾ ਕੰਮ

ਪੰਜਾਬ ਵਿੱਚ 25 ਜੂਨ ਤੋਂ ਵੋਟਰ ਸੂਚੀ ਨੂੰ ਅਪਡੇਟ ਕਰਨ ਲਈ ਇੱਕ ਵਿਸ਼ੇਸ਼ ਇੰਟੈਂਸਿਵ...

ਪੰਜਾਬ SC ਕਮਿਸ਼ਨ ਅੱਗੇ ਪੇਸ਼ ਹੋਏ ਕੇਂਦਰੀ ਮੰਤਰੀ ਰਵਨੀਤ ਬਿੱਟੂ

ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ ਅੱਜ ਐਸਸੀ ਕਮਿਸ਼ਨ ਵੱਲੋਂ ਧਾਰਮਿਕ ਸਜ਼ਾ ਸੁਣਾਈ ਗਈ।...

ਵਿਕਸਤ ਪਿੰਡ ਪੰਜਾਬ ਨੂੰ ਦੇਸ਼ ਦਾ ਸਭ ਤੋਂ ਵੱਧ ਵਿਕਸਤ ਸੂਬਾ ਬਣਾਉਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਠਿੰਡਾ; 23 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ ਪੇਂਡੂ...

ਐੱਲਐੱਮਐੱਚਪੀ ਫੈਲੋਜ਼ ਅਤੇ ਨਾਰਕੋਟਿਕਸ ਐਨੋਨੀਮਸ ਨੇ ਪੰਜਾਬ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿਖੇ ਰਿਕਵਰੀ ਸਪੋਰਟ ਮਜ਼ਬੂਤ ਕਰਨ ਲਈ ਹੱਥ ਮਿਲਾਏ

ਚੰਡੀਗੜ੍ਹ; 23 ਜੂਨ 2026:ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੇ ਪੋਸਟ-ਟ੍ਰੀਟਮੈਂਟ ਰਿਹੈਬਿਲੀਟੇਸ਼ਨ ਪੱਖ ਨੂੰ...

ਵਿਦੇਸ਼ਾਂ ਵਿੱਚ ਕੰਮ ਕਰਦੇ ਨੌਜਵਾਨ ਵਾਪਸ ਪੰਜਾਬ ਆਉਣ, ਅਸੀਂ ਦੇਵਾਂਗੇ ਸਰਕਾਰੀ ਨੌਕਰੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਠਿੰਡਾ; 23 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ...