October 20, 2026, 11:02 am
----------- Advertisement -----------
HomeNewsBreaking Newsਨਿਯਮਤ ਤੌਰ 'ਤੇ ਚੈਕਿੰਗ ਅਤੇ ਨਮੂਨੇ ਲੈਣ ਲਈ ਟੀਮਾਂ ਨੂੰ ਜ਼ਿਲ੍ਹੇ ਅਲਾਟ...

ਨਿਯਮਤ ਤੌਰ ‘ਤੇ ਚੈਕਿੰਗ ਅਤੇ ਨਮੂਨੇ ਲੈਣ ਲਈ ਟੀਮਾਂ ਨੂੰ ਜ਼ਿਲ੍ਹੇ ਅਲਾਟ ਕੀਤੇ: ਗੁਰਮੀਤ ਸਿੰਘ ਖੁੱਡੀਆਂ

Published on

----------- Advertisement -----------

ਚੰਡੀਗੜ੍ਹ, 17 ਦਸੰਬਰ: ( ਬਲਜੀਤ ਮਰਵਾਹਾ) – ਪੰਜਾਬ ਦੇ ਕਿਸਾਨਾਂ ਨੂੰ ਆਰਥਿਕ ਸ਼ੋਸ਼ਣ ਤੋਂ ਬਚਾਉਣ ਅਤੇ ਮਿਆਰੀ ਬੀਜ, ਖਾਦਾਂ ਅਤੇ ਕੀਟਨਾਸ਼ਕਾਂ ਦੀ ਸਪਲਾਈ ਯਕੀਨੀ ਬਣਾਉਣ ਵਾਸਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਹਾੜ੍ਹੀ ਦੇ ਸੀਜ਼ਨ ਲਈ ਫਲਾਇੰਗ ਸਕੁਐਡ ਦੀਆਂ ਪੰਜ ਟੀਮਾਂ ਦਾ ਗਠਨ ਕੀਤਾ ਗਿਆ ਹੈ।

ਇਹ ਟੀਮਾਂ ਬੀਜਾਂ, ਖਾਦਾਂ ਅਤੇ ਕੀਟਨਾਸ਼ਕਾਂ ਦੇ ਨਿਰਮਾਣ/ਮਾਰਕੀਟਿੰਗ ਯੂਨਿਟਾਂ ਅਤੇ ਰਿਟੇਲ/ਹੋਲਸੇਲ ਡੀਲਰਾਂ ਦੀਆਂ ਦੁਕਾਨਾਂ ਦੀ ਚੈਕਿੰਗ ਕਰਨਗੀਆਂ। ਇਸ ਦੇ ਨਾਲ ਹੀ ਇਹ ਟੀਮਾਂ ਇਨ੍ਹਾਂ ਉਤਪਾਦਾਂ ਦੀ ਗੁਣਵੱਤਾ ਦੀ ਨਿਯਮਤ ਤੌਰ ‘ਤੇ ਜਾਂਚ ਕਰਨ ਅਤੇ ਨਮੂਨੇ ਲੈਣ ਦੇ ਨਾਲ-ਨਾਲ ਕਿਸਾਨਾਂ ਨੂੰ ਵੇਚੇ ਜਾਣ ਵਾਲੇ ਉਕਤ ਉਤਪਾਦਾਂ ਦੀ ਕੀਮਤ ‘ਤੇ ਵੀ ਨਜ਼ਰ ਰੱਖਣਗੀਆਂ।

ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਕ ਫਲਾਇੰਗ ਸਕੁਐਡ
ਟੀਮ ਨੂੰ ਚਾਰ ਤੋਂ ਪੰਜ ਜ਼ਿਲ੍ਹੇ ਅਲਾਟ ਕੀਤੇ ਗਏ ਹਨ ਅਤੇ ਵਿਭਾਗ ਦੇ ਜੁਆਇੰਟ ਡਾਇਰੈਕਟਰਾਂ ਅਤੇ ਮੁੱਖ ਖੇਤੀਬਾੜੀ ਅਫ਼ਸਰਾਂ ਦੀ ਅਗਵਾਈ ਹੇਠ ਗਠਿਤ ਇਹ ਫਲਾਇੰਗ ਸਕੁਐਡ ਟੀਮਾਂ ਕਿਸਾਨਾਂ ਦੇ ਹਿੱਤਾਂ ਲਈ ਬੀਜਾਂ, ਕੀਟਨਾਸ਼ਕਾਂ ਅਤੇ ਖਾਦਾਂ ਦੀ ਵਿਕਰੀ ‘ਤੇ ਨੇੜਿਓਂ ਨਜ਼ਰ ਰੱਖਣ ਦੇ ਨਾਲ-ਨਾਲ ਕਿਸਾਨਾਂ ਨੂੰ ਲੋਂੜੀਦੇ ਉਤਪਾਦਾਂ ਦੀ ਮੰਗ ਅਤੇ ਸਪਲਾਈ ਦਾ ਵੀ ਧਿਆਨ ਰੱਖਣਗੀਆਂ।

ਖੇਤੀਬਾੜੀ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਈ ਵੀ ਖੇਤੀ ਉਤਪਾਦ ਖਰੀਦਣ ਵੇਲੇ ਵਿਕਰੇਤਾ ਤੋਂ ਉਸ ਦਾ ਬਿੱਲ ਜ਼ਰੂਰ ਲੈਣ ਅਤੇ ਬਿੱਲ ‘ਤੇ ਦਰਸਾਈ ਗਈ ਰਕਮ ਹੀ ਅਦਾ ਕਰਨ। ਉਨ੍ਹਾਂ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਜੇਕਰ ਵਿਕਰੇਤਾਵਾਂ ਵੱਲੋਂ ਬਿੱਲ ਨਹੀਂ ਦਿੱਤਾ ਜਾਂਦਾ ਤਾਂ ਕਿਸਾਨ ਵੱਲੋਂ ਜ਼ਿਲ੍ਹੇ ਦੇ ਸਬੰਧਤ ਖੇਤੀਬਾੜੀ ਅਧਿਕਾਰੀ ਕੋਲ ਸ਼ਿਕਾਇਤ ਕੀਤੀ ਜਾਵੇ ਅਤੇ ਇਸ ਸਬੰਧੀ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਗੁਰਮੀਤ ਸਿੰਘ ਖੁੱਡੀਆਂ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਿਸੇ ਵੀ ਵਿਅਕਤੀ ਨੂੰ ਨਕਲੀ ਬੀਜ, ਕੀਟਨਾਸ਼ਕ ਜਾਂ ਖਾਦ ਵੇਚ ਕੇ ਅੰਨਦਾਤੇ ਦਾ ਸ਼ੋਸ਼ਣ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਫਲਾਇੰਗ ਸਕੁਐਡ ਟੀਮਾਂ ਵੱਲੋਂ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਜਾਂ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿਮਰਜੀਤ ਸਿੰਘ ਬੈਂਸ ਨੂੰ ਇੱਕ ਸਾਲ ਦੀ ਕੈਦ, ਮਾਣਹਾਨੀ ਕੇਸ ‘ਚ ਕੋਰਟ ਨੇ ਸੁਣਾਇਆ ਵੱਡਾ ਫੈਸਲਾ

ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਮਾਣਹਾਨੀ ਕੇਸ ਵਿਚ ਅਦਾਲਤ ਦਾ ਵੱਡਾ ਫੈਸਲਾ ਸਾਹਮਣੇ...

ਕੇਂਦਰ ਨੂੰ ਦੇਸ਼ ਵਿੱਚ ਨਸ਼ਾ ਤਸਕਰੀ ਅਤੇ ਅਪਰਾਧਿਕ ਨੈੱਟਵਰਕਾਂ ਵਿਰੁੱਧ ਕਾਰਵਾਈ ਕਰਨੀ ਚਾਹੀਦੀ ਹੈ: ਹਰਪਾਲ ਚੀਮਾ

ਚੰਡੀਗੜ੍ਹ 19 ਅਕਤੂਬਰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ...

ਰਾਮ ਮੰਦਰ ਚੰਦਾ-ਚੋਰੀ ਦੀਆਂ 105 ਘਟਨਾਵਾਂ ’ਤੇ ਉੱਠੇ ਸਵਾਲ, ਅਮਨ ਅਰੋੜਾ ਨੇ ਮੰਗਿਆ ਇਨਸਾਫ਼

ਚੰਡੀਗੜ੍ਹ 19 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

  ਚਾਵਲਾ ਮਾਮਲੇ ‘ਚ ਐੱਸ.ਆਈ.ਟੀ. ਦੀ ਕਾਰਵਾਈ ਤੇਜ਼, ਵਲਟੋਹਾ ਤੇ ਝਿੰਜਰ ਤੋਂ ਹੋਣਗੇ ਸਵਾਲ

ਅਮਰਜੀਤ ਸਿੰਘ ਚਾਵਲਾ ਮਾਮਲੇ 'ਚ ਐੱਸ.ਆਈ.ਟੀ. ਵਲੋਂ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਐੱਸ.ਆਈ.ਟੀ. ਅੱਜ...

ਪੰਜਾਬ ਸਰਕਾਰ ਵੱਲੋਂ ਤਿੰਨ ਆਈ.ਏ.ਐੱਸ ਬੀਬੀਆਂ ਨੂੰ ਮਾਨਸਾ ਦੇ ਮੈਦਾਨ ’ਚ ਉਤਾਰਿਆ

ਪੰਜਾਬ ਸਰਕਾਰ ਵੱਲੋਂ ਹੁਣ ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼...

ਝੋਟੇ ਦੇ ਕਤਲ ਨੂੰ ਲੈ ਕੇ ਬਣਾਈ ਇਨਸਾਫ ਕਮੇਟੀ ਦਾ ਵੱਡਾ ਐਲਾਨ-‘ਮਾਨਸਾ ਆਉਣ ‘ਤੇ ਅਮਿਤ ਸ਼ਾਹ ਦਾ ਕਰਾਂਗੇ ਵਿਰੋਧ’

ਪਰਵਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ 20...

ਝੋਟੇ ਨੂੰ ਇਨਸਾਫ ਦੇ ਸਮਰਥਨ ‘ਚ ਉਤਰੇ ਗਾਇਕ R Nait, ਕਿਹਾ ‘ਇਹ ਉਹ ਘਾਟੇ ਨੇ ਜੋ ਕਦੇ ਪੂਰੇ ਨਹੀਂ ਹੋ ਸਕਦੇ’

ਮਾਨਸਾ ਵਿਚ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਉਨ੍ਹਾਂ ਦੇ ਪਰਿਵਾਰ...

ਟਾਈਗਰ ਸ਼ਰਾਫ਼ ਫਾਇਰਿੰਗ ਮਾਮਲੇ ‘ਚ ਦਿੱਲੀ-ਪੰਜਾਬ ਮਾਡਿਊਲ ‘ਤੇ ਸ਼ੱਕ, ਮੁੰਬਈ ਪੁਲਿਸ ਲੱਭ ਰਹੀ 7 ਵੱਡੇ ਸਵਾਲਾਂ ਦੇ ਜਵਾਬ

ਮੁੰਬਈ ਦੇ ਜੁਹੂ ਇਲਾਕੇ ‘ਚ ਐਤਵਾਰ (18 ਅਕਤੂਬਰ) ਸ਼ਾਮ ਨੂੰ ਅਦਾਕਾਰ ਟਾਈਗਰ ਸ਼ਰਾਫ਼ ‘ਤੇ...

ਅੰਮ੍ਰਿਤਸਰ : ਘਰ ਅੰਦਰੋਂ ਮਿਲੀਆਂ ਮਾਂ-ਪੁੱਤ ਦੀਆਂ ਮ੍ਰਿਤਕ ਦੇਹਾਂ, ਤੇਜ਼ਧਾਰ ਹਥਿਆਰ ਨਾਲ ਕਤਲ ਦਾ ਸ਼ੱਕ

ਅੰਮ੍ਰਿਤਸਰ ਦੀ ਰਾਮ ਨਗਰ ਕਾਲੋਨੀ ਦੀ ਗਲੀ ਨੰ. 4 ਵਿਚ ਮਾਂ-ਪੁੱਤ ਦੀ ਮ੍ਰਿਤਕ ਦੇਹ...