June 5, 2026, 10:39 am
----------- Advertisement -----------
HomeNewsBreaking Newsਹੁਸ਼ਿਆਰਪੁਰ 'ਚ ਡਾਕਟਰਾਂ ਨੇ OPD ਰੱਖੀ 2 ਘੰਟੇ, ਬੰਦ SMO ਨਾਲ ਕੁੱਟਮਾਰ...

ਹੁਸ਼ਿਆਰਪੁਰ ‘ਚ ਡਾਕਟਰਾਂ ਨੇ OPD ਰੱਖੀ 2 ਘੰਟੇ, ਬੰਦ SMO ਨਾਲ ਕੁੱਟਮਾਰ ਤੋਂ ਬਾਅਦ ਹੰਗਾਮਾ

Published on

----------- Advertisement -----------

ਹੁਸ਼ਿਆਰਪੁਰ ਵਿੱਚ ਤਾਇਨਾਤ ਈਐਸਆਈ ਹਸਪਤਾਲ ਦੇ ਐਸਐਮਓ ਡਾਕਟਰ ਸੁਨੀਲ ਭਗਤ ’ਤੇ ਹੋਈ ਕੁੱਟਮਾਰ ’ਤੇ ਗੁੱਸਾ ਜ਼ਾਹਰ ਕਰਦਿਆਂ ਡਾਕਟਰਾਂ ਨੇ ਦੋ ਘੰਟੇ ਕੰਮ ਬੰਦ ਰੱਖਿਆ। ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਸਾਰੇ ਸਰਕਾਰੀ ਹਸਪਤਾਲਾਂ ਅਤੇ ਖੰਨਾ, ਸਮਰਾਲਾ, ਪਾਇਲ, ਮਲੌਦ ਅਤੇ ਸ੍ਰੀ ਮਾਛੀਵਾੜਾ ਸਾਹਿਬ ਦੇ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਨੇ ਓਪੀਡੀ ਬੰਦ ਰੱਖੀ। ਸਿਰਫ ਐਮਰਜੈਂਸੀ ਸੇਵਾਵਾਂ ਜਾਰੀ ਰਹੀਆਂ।

ਗੱਲਾਤ ਕਰਦਿਆਂ ਫਤਹਿਗੜ੍ਹ ਸਾਹਿਬ ਪੀਸੀਐਮਐਸ ਦੇ ਜ਼ਿਲ੍ਹਾ ਪ੍ਰਧਾਨ ਡਾ: ਕੰਵਰਪਾਲ ਸਿੰਘ ਨੇ ਦੱਸਿਆ ਕਿ ਹੁਸ਼ਿਆਰਪੁਰ ਦੇ ਈਐਸਆਈ ਹਸਪਤਾਲ ਵਿੱਚ ਐਮਐਮਓ ਡਾਕਟਰ ਸੁਨੀਲ ਭਗਤ ’ਤੇ ਹੋਏ ਹਮਲੇ ਦੇ ਗੁੱਸੇ ਵਿੱਚ ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਨੇ ਸੋਮਵਾਰ ਨੂੰ ਪੰਜਾਬ ਵਿੱਚ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਹਮਲੇ ਵਿੱਚ ਜ਼ਖ਼ਮੀ ਹੋਇਆ ਡਾਕਟਰ ਲੁਧਿਆਣਾ ਡੀਐਮਸੀ ਵਿੱਚ ਵੈਂਟੀਲੇਟਰ ’ਤੇ ਹੈ। ਇਸੇ ਗੁੱਸੇ ਕਾਰਨ ਉਸ ਨੇ ਸੋਮਵਾਰ ਸਵੇਰੇ 8 ਵਜੇ ਤੋਂ 10 ਵਜੇ ਤੱਕ ਮਰੀਜ਼ਾਂ ਨੂੰ ਨਹੀਂ ਦੇਖਿਆ। ਗੇਟ ’ਤੇ ਰੈਲੀ ਕਰਕੇ ਸਰਕਾਰ ਖ਼ਿਲਾਫ਼ ਗੁੱਸੇ ਦਾ ਪ੍ਰਗਟਾਵਾ ਕੀਤਾ ਗਿਆ।

ਨਾਲ ਹੀ ਕੰਵਰਪਾਲ ਸਿੰਘ ਨੇ ਕਿਹਾ ਕਿ ਗੁੰਡਾਗਰਦੀ ਇੰਨੀ ਵੱਧ ਗਈ ਹੈ ਕਿ ਡਾਕਟਰ ਅਤੇ ਹੋਰ ਮੈਡੀਕਲ ਸਟਾਫ਼ ਵੀ ਸੁਰੱਖਿਅਤ ਨਹੀਂ ਹੈ। ਸੁਰੱਖਿਆ ਨੂੰ ਲੈ ਕੇ ਸਿਹਤ ਮੰਤਰੀ ਨਾਲ ਵੀ ਗੱਲਬਾਤ ਹੋਈ। ਆਉਣ ਵਾਲੇ ਦਿਨਾਂ ਵਿੱਚ ਸਖ਼ਤ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਗਿਆ ਹੈ।

ਦੂਜੇ ਪਾਸੇ ਜ਼ਿਆਦਾਤਰ ਲੋਕਾਂ ਨੂੰ ਹੜਤਾਲ ਦੀ ਜਾਣਕਾਰੀ ਨਹੀਂ ਸੀ, ਜਿਸ ਕਾਰਨ ਸਿਵਲ ਹਸਪਤਾਲ ਦੇ ਓ.ਪੀ.ਡੀ ਕਾਊਂਟਰ ‘ਤੇ ਵੱਖ-ਵੱਖ ਡਾਕਟਰਾਂ ਤੋਂ ਜਾਂਚ ਕਰਵਾਉਣ ਲਈ ਆਉਣ ਵਾਲੇ ਮਰੀਜ਼ਾਂ ਦੀ ਲੰਬੀ ਕਤਾਰ ਲੱਗ ਗਈ। ਡਾਕਟਰਾਂ ਦੇ ਕਮਰਿਆਂ ਦੇ ਬਾਹਰ ਵੀ ਮਰੀਜ਼ ਬੈਠ ਕੇ ਡਾਕਟਰ ਦੀ ਉਡੀਕ ਕਰਦੇ ਦੇਖੇ ਗਏ। ਮਰੀਜ਼ਾਂ ਨੇ ਦੱਸਿਆ ਕਿ ਉਹ ਪਿਛਲੇ ਕਈ ਦਿਨਾਂ ਤੋਂ ਸਿਵਲ ਹਸਪਤਾਲ ਦੇ ਡਾਕਟਰ ਕੋਲ ਆਪਣੀ ਜਾਂਚ ਕਰਵਾਉਣ ਲਈ ਆ ਰਹੇ ਹਨ। ਕਦੇ ਸਰਕਾਰੀ ਛੁੱਟੀ ਹੁੰਦੀ ਸੀ ਤੇ ਕਦੇ ਨੰਬਰ ਨਹੀਂ ਆਉਂਦਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...