October 13, 2026, 6:51 am
----------- Advertisement -----------
HomeNewsBreaking Newsਆਦਮਖੋਰ ਕੁੱਤਿਆਂ ਨੇ ਵਿਆਹੁਤਾ ਔਰਤ ਨੂੰ ਨੋਚ-ਨੋਚ ਕੇ ਖਾਧਾ

ਆਦਮਖੋਰ ਕੁੱਤਿਆਂ ਨੇ ਵਿਆਹੁਤਾ ਔਰਤ ਨੂੰ ਨੋਚ-ਨੋਚ ਕੇ ਖਾਧਾ

Published on

----------- Advertisement -----------

ਗੁਰਦਾਸਪੁਰ 3 ਮਈ 2024 – ਪੁਲਿਸ ਥਾਣਾ ਭੈਣੀ ਮੀਆਂ ਖਾਂ ਦੇ ਅਧੀਨ ਪੈਂਦੇ ਪਿੰਡ ਕਿਸ਼ਨਪੁਰ ਵਿੱਚ ਕੁਝ ਦਿਨਾਂ ਪਹਿਲਾਂ ਆਪਣੇ ਪੇਕੇ ਪਰਿਵਾਰ ਨੂੰ ਮਿਲਣ ਲਈ ਇੱਕ ਵਿਆਹੁਤਾ ਔਰਤ ਨੂੰ ਅੱਜ ਸਵੇਰੇ ਤੜਕਸਾਰ ਖੁੰਖਾਰ ਅਤੇ ਅਵਾਰਾ ਕੁੱਤਿਆਂ ਦੇ ਇੱਕ ਝੁੰਡ ਵੱਲੋਂ ਉਸ ਵੇਲੇ ਨੋਚ ਨੋਚ ਕੇ ਮਾਰ ਮੁਕਾਇਆ ਜਦੋਂ ਉਹ ਸਵੇਰੇ 5 ਵਜੇ ਦੇ ਕਰੀਬ ਆਪਣੇ ਪੇਕੇ ਘਰ ਤੋਂ ਸੈਰ ਕਰਨ ਲਈ ਨਿਕਲੀ ਸੀ। ਸੈਰ ਕਰਦੇ ਸਮੇਂ ਜਦੋਂ ਉਹ ਜਾਗੋਵਾਲ ਬੇਟ ਦੇ ਸ਼ਮਸ਼ਾਨ ਘਾਟ ਦੇ ਕੋਲ ਪੁੱਜੀ ਤਾਂ ਉੱਥੇ ਝੁੰਡ ਬਣਾ ਕੇ ਬੈਠੇ ਖੁੰਖਾਰ ਕੁੱਤਿਆਂ ਨੇ ਉਸ ਤੇ ਹਮਲਾ ਕਰ ਦਿੱਤਾ।

ਹਰਜੀਤ ਕੌਰ ਪ੍ਰੀਤਮ ਸਿੰਘ 25 ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਉਨਾਂ ਦੀ ਲੜਕੀ ਪਿੰਡ ਖੋਜਕੀਪੁਰ ਵਿੱਚ ਹਰਜਿੰਦਰ ਸਿੰਘ ਨਾਲ ਵਿਆਹੀ ਹੋਈ ਹੈ, ਜੋ ਛੱਤੀਗੜ੍ਹ ਵਿੱਚ ਬੀਐਸਐਫ ਚ ਨੌਕਰੀ ਕਰਦਾ ਹੈ ਉਸ ਦਾ ਇੱਕ ਅੱਠ ਸਾਲ ਅਤੇ ਦੂਸਰਾ ਚਾਰ ਸਾਲ ਦਾ ਲੜਕਾ ਹੈ,ਉਹ ਕੁਝ ਦਿਨ ਤੋਂ ਆਪਣੇ ਪੇਕੇ ਪਰਿਵਾਰ ਨੂੰ ਮਿਲਣ ਲਈ ਕਿਸ਼ਨਪੁਰ ਵਿੱਚ ਆਈ ਹੋਈ ਸੀ। ਅੱਜ ਸਵੇਰੇ ਉਹ ਘਰੋਂ ਕਰੀਬ 5 ਵਜੇ ਸੈਰ ਕਰਨ ਲਈ ਨਿਕਲੀ,ਜਦੋਂ ਉਹ ਕਾਫੀ ਦੇਰ ਤੱਕ ਘਰ ਨਹੀਂ ਪਰਤੀ ਤਾਂ ਅਸੀਂ ਉਸਦੀ ਭਾਰ ਸ਼ੁਰੂ ਕਰ ਦਿੱਤੀ।

ਅਸੀਂ ਜਦੋਂ ਪਿੰਡ ਜਾਗੋਵਾਲ ਬੇਟ ਦੇ ਸ਼ਮਸ਼ਾਨ ਘਾਟ ਕੋਲ ਪੁੱਜੇ ਤਾਂ ਉਸੇ ਸਾਡੀ ਲੜਕੀ ਹਰਜੀਤ ਕੌਰ ਮ੍ਰਿਤਕ ਹਾਲਤ ਵਿੱਚ ਪਈ ਸੀ,ਅਤੇ ਉਸ ਦੀ ਲਾਸ਼ ਤੋਂ ਕੁਝ ਦੂਰ ਬਾਅਦ ਆਦਮ ਖੋਰ ਕੁੱਤਿਆਂ ਦਾ ਝੁੰਡ ਬੈਠਾ ਹੋਇਆ ਸੀ। ਮ੍ਰਿਤਕਾ ਹਰਜੀਤ ਕੌਰ ਦੇ ਪੇਕੇ ਪਰਿਵਾਰ ਵਾਲਿਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਅਵਾਰਾ ਅਤੇ ਖੁੰਖਾਰ ਕੁੱਤਿਆਂ ਦੇ ਉੱਪਰ ਨਕੇਲ ਕੱਸੀ ਜਾਵੇ ਤਾਂ ਜੋ ਇਹ ਆਦਮ ਖੋਰ ਕੁੱਤੇ ਕਿਸੇ ਹੋਰ ਨੂੰ ਆਪਣਾ ਸ਼ਿਕਾਰ ਨਾ ਬਣਾਉਣ।

ਇਸ ਘਟਨਾ ਬਾਰੇ ਪਤਾ ਲੱਗਣ ਤੇ ਮੌਕੇ ਤੇ ਪੁੱਜੀ ਥਾਣਾ ਭੈਣੀ ਮੀਆਂ ਖਾਨ ਦੀ ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈਣ ਤੋਂ ਬਾਅਦ ਲਾਸ਼ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਗੁਰਦਾਸਪੁਰ ਵਿਖੇ ਭੇਜ ਦਿੱਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ ਸਰਹਿੰਦ...

ਪੰਜਾਬ ਵਿਚ ਮੀਂਹ ਕਾਰਨ ਠੰਢ ਨੇ ਦਿੱਤੀ ਦਸਤਕ, ਤਾਪਮਾਨ ਵਿਚ 4.8 ਡਿਗਰੀ ਦੀ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿਚ ਮੀਂਹ ਪੈਣ ਤੋਂ ਬਾਅਦ ਮੌਸਮ ਬਦਲ ਗਿਆ ਹੈ ਅਤੇ ਹੁਣ...

 ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਵੱਡੀ ਰਾਹਤ, ਰਾਜਬੀਰ ਘੁੰਮਣ ਦੀ ਗ੍ਰਿਫ਼ਤਾਰੀ ’ਤੇ ਰੋਕ

ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਸਰਬਉੱਚ ਅਦਾਲਤ ਨੇ...

ਗੁਰਦੁਆਰਾ ਬੰਗਲਾ ਸਾਹਿਬ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ AAP ਦਾ ਵਫ਼ਦ, ਸੌਂਪਿਆ ਮੰਗ ਪੱਤਰ

ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਤੇ ਸੀਨੀਅਰ ਆਗੂਆਂ ਦਾ ਇੱਕ ਵਫ਼ਦ ਅੱਜ ਸ੍ਰੀ...

ਕੈਨੇਡਾ ਜਾ ਮੁਕਰਨ ਵਾਲੀ ਨੂੰਹ 7 ਸਾਲ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ, ਮੁੰਡੇ ਨੇ ਲਾਇਆ ਸੀ 51 ਲੱਖ

ਕੈਨੇਡਾ ਜਾਣ ਲਈ ਆਪਣੇ ਪਤੀ ਤੇ ਸੁਹਰੇ ਪਰਿਵਾਰ ਨਾਲ ਵਿਆਹ ਵਰਗੇ ਪਵਿੱਤਰ ਰਿਸ਼ਤੇ ਦੀ...

ਦਿੱਲੀ ਜਾਣ ਵਾਲਿਆਂ ਲਈ ਵੱਡੀ ਖ਼ਬਰ, ਅੱਜ 6 ਮੈਟਰੋ ਤੇ 30 ਸੜਕਾਂ ਬੰਦ

 ਪਿਛਲੇ ਦੋ ਦਿਨਾਂ ਤੋਂ ਮੈਟਰੋ ਨਾਲ ਸਬੰਧਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਦਿੱਲੀ ਦੇ...

ਸਚਿਨ ਪਾਇਲਟ ਭਾਵੇਂ ਅਗਲੀ ਚੋਣ ਲਈ ਟਿਕਟ ਨਾ ਦੇਣ ਤਾਂ ਵੀ ਮੈਂ ਰਾਹੁਲ ਗਾਂਧੀ ਨਾਲ ਡਟ ਕੇ ਖੜ੍ਹਾਂਗਾ: ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਛੱਡਣ ਤੋਂ ਕੁਝ ਦਿਨਾਂ ਬਾਅਦ ਲੁਧਿਆਣਾ ਤੋਂ ਸੰਸਦ...

ਅੰਮ੍ਰਿਤਸਰ ਏਅਰਪੋਰਟ ਨੇੜੇ ਡਰੋਨ ਐਕਟੀਵਿਟੀ, 3 ਉਡਾਣਾਂ ਡਾਇਵਰਟ

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨੇੜੇ ਡਰੋਨ ਐਕਟੀਵਿਟੀ ਦੇਖੇ...

ਜਲੰਧਰ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲੀਆਂ; ਮਹਿਲਾ ਦੀ ਮੌਤ, 2 ਜ਼ਖ਼ਮੀ

ਜਲੰਧਰ ਦੇ ਪਿੰਡ ਢੱਡਾ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਗੋਲੀਆਂ ਚੱਲਣ ਦਾ...