October 25, 2026, 4:32 am
----------- Advertisement -----------
HomeNewsBreaking Newsਮੂਸੇਵਾਲਾ ਦੇ ਨਾਂ 'ਤੇ ਵੋਟਾਂ ਨਾ ਮੰਗੋ, ਵੜਿੰਗ ਨੇ ਦਿੱਤਾ ਸਪੱਸ਼ਟੀਕਰਨ

ਮੂਸੇਵਾਲਾ ਦੇ ਨਾਂ ‘ਤੇ ਵੋਟਾਂ ਨਾ ਮੰਗੋ, ਵੜਿੰਗ ਨੇ ਦਿੱਤਾ ਸਪੱਸ਼ਟੀਕਰਨ

Published on

----------- Advertisement -----------

ਚੰਡੀਗੜ੍ਹ, 15 ਜੂਨ 2022 – ਚੋਣ ਗੀਤ ‘ਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਫੋਟੋ ਦੀ ਵਰਤੋਂ ਕਰਨ ਵਾਲੀ ਕਾਂਗਰਸ ਬੈਕਫੁੱਟ ‘ਤੇ ਆ ਗਈ ਹੈ। ਇਸ ਬਾਰੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਸਪੱਸ਼ਟੀਕਰਨ ਦਿੱਤਾ ਹੈ। ਵੜਿੰਗ ਨੇ ਕਿਹਾ ਕਿ ਮੂਸੇਵਾਲਾ ਕਿਸੇ ਇੱਕ ਦਾ ਨਹੀਂ ਸਗੋਂ ਸਾਰਿਆਂ ਦਾ ਸਾਂਝਾ ਹੈ। ਉਸ ਦੇ ਨਾਂ ‘ਤੇ ਕੋਈ ਵੋਟ ਨਾ ਮੰਗੋ।

ਪੰਜਾਬ ਕਾਂਗਰਸ ਨੇ ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਸਬੰਧੀ ਇਹ ਚੋਣ ਗੀਤ ਰਿਲੀਜ਼ ਕੀਤਾ ਸੀ। ਗੀਤ ਨੂੰ ਪੰਜਾਬ ਕਾਂਗਰਸ ਦੇ ਅਧਿਕਾਰਤ ਸੋਸ਼ਲ ਮੀਡੀਆ ਪੇਜ ‘ਤੇ ਰਿਲੀਜ਼ ਕੀਤਾ ਗਿਆ ਹੈ।

ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਦੱਸਿਆ ਕਿ ਦਲਵੀਰ ਗੋਲਡੀ ਨੇ ਆਪਣਾ ਗੀਤ ਤਿਆਰ ਕੀਤਾ ਹੈ। ਜਿਸ ਵਿੱਚ ਸਿੱਧੂ ਮੂਸੇਵਾਲਾ ਦੀ ਤਸਵੀਰ ਹੈ। ਇਸ ਵਿੱਚ ਹੋਰ ਵੀ ਕਈ ਫੋਟੋਆਂ ਹਨ। ਮੈਂ ਸਿੱਧੂ ਮੂਸੇਵਾਲਾ ਦਾ ਸਭ ਤੋਂ ਨਜ਼ਦੀਕੀ ਸਾਥੀ ਸੀ। ਉਨ੍ਹਾਂ ਦੇ ਤੁਰ ਜਾਣ ਤੋਂ ਬਾਅਦ ਉਨ੍ਹਾਂ ਨੂੰ ਦੁਨੀਆ ਤੋਂ ਬਹੁਤ ਪਿਆਰ ਮਿਲਿਆ। ਇਸ ਨੂੰ ਇਕ ਨਜ਼ਰੀਏ ਤੋਂ ਨਹੀਂ ਦੇਖਿਆ ਜਾਣਾ ਚਾਹੀਦਾ। ਸਾਫ਼ ਹੈ ਕਿ ਮੂਸੇਵਾਲਾ ਦੇ ਨਾਂ ‘ਤੇ ਕਿਸੇ ਨੂੰ ਵੀ ਵੋਟ ਨਹੀਂ ਮੰਗਣੀ ਚਾਹੀਦੀ। ਲੋਕਾਂ ਨੂੰ ਆਪਣਾ ਦੁੱਖ ਜ਼ਾਹਰ ਕਰਨਾ ਚਾਹੀਦਾ ਹੈ। ਮੂਸੇਵਾਲਾ ਨੂੰ ਕਿਸੇ ਇੱਕ ਵਿਅਕਤੀ ਨੇ ਸਮਰਥਨ ਨਹੀਂ ਦਿੱਤਾ। ਅਸੀਂ ਉਨ੍ਹਾਂ ਦੇ ਨਿਆਂ ਲਈ ਲੜਦੇ ਰਹਾਂਗੇ।

ਇਸ ‘ਤੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਵੀ ਇਤਰਾਜ਼ ਜਤਾਇਆ ਸੀ। ਉਨ੍ਹਾਂ ਸੋਸ਼ਲ ਮੀਡੀਆ ਰਾਹੀਂ ਅਪੀਲ ਕੀਤੀ ਸੀ ਕਿ ਕੋਈ ਵੀ ਮੂਸੇਵਾਲਾ ਨੂੰ ਰਾਜਨੀਤੀ ਲਈ ਇਸਤੇਮਾਲ ਨਾ ਕਰੇ।

ਕਾਂਗਰਸ ਅਤੇ ਖਾਸ ਕਰਕੇ ਪੰਜਾਬ ਪ੍ਰਧਾਨ ਰਾਜਾ ਵੜਿੰਗ ਨੇ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਸੰਗਰੂਰ ਸੀਟ ਤੋਂ ਚੋਣ ਲੜਨ ਲਈ ਸਮਰਥਨ ਦਿੱਤਾ ਸੀ। ਹਾਲਾਂਕਿ, ਬਾਅਦ ਵਿੱਚ ਮੂਸੇਵਾਲਾ ਦੇ ਪਿਤਾ ਨੇ ਚੋਣ ਲੜਨ ਤੋਂ ਸਾਫ਼ ਇਨਕਾਰ ਕਰ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...

ਪੰਜਾਬ ‘ਤੇ ਬੋਲਣ ਤੋਂ ਪਹਿਲਾਂ ਭਾਜਪਾ ਸ਼ਾਸਤ ਰਾਜਾਂ ਵਿੱਚ ਨਸ਼ਾ ਖ਼ਤਮ ਕਰਕੇ ਦਿਖਾਉਣ ਅਮਿਤ ਸ਼ਾਹ – ਕੇਜਰੀਵਾਲ

ਨਵੀਂ ਦਿੱਲੀ, 22 ਅਕਤੂਬਰ:ਆਮ ਆਦਮੀ ਪਾਰਟੀ ਨੇ ਭਾਜਪਾ ਸ਼ਾਸਤ ਰਾਜਾਂ ਵਿੱਚ ਸ਼ਰੇਆਮ ਚੱਲ ਰਹੇ...

ਕਾਂਗਰਸ ਆਈ ਤਾਂ ਖੋਹ ਲਵੇਗੀ ਪੰਜਾਬੀਆਂ ਦੀਆਂ ਸਹੂਲਤਾਂ!,ਅਮਨ ਅਰੋੜਾ ਨੇ ਰਾਜਾ ਵੜਿੰਗ ਨੂੰ ਘੇਰਿਆ

ਚੰਡੀਗੜ੍ਹ; 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...