October 25, 2026, 2:06 am
----------- Advertisement -----------
HomeNewsLatest Newsਡੋਰ ਸਟੈੱਪ ਸਰਵਿਸ: ਤਰਨ ਤਾਰਨ ਜ਼ਿਲ੍ਹੇ ਦੇ 2633 ਪ੍ਰਾਰਥੀਆਂ ਨੇ ਘਰ ਬੈਠੇ...

ਡੋਰ ਸਟੈੱਪ ਸਰਵਿਸ: ਤਰਨ ਤਾਰਨ ਜ਼ਿਲ੍ਹੇ ਦੇ 2633 ਪ੍ਰਾਰਥੀਆਂ ਨੇ ਘਰ ਬੈਠੇ ਲਿਆ ਵੱਖ-ਵੱਖ ਪ੍ਰਸ਼ਾਸਨਿਕ ਸੇਵਾਵਾਂ ਦਾ ਲਾਭ

Published on

----------- Advertisement -----------

ਤਰਨ ਤਾਰਨ, 01 ਅਗਸਤ: ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਪ੍ਰਸ਼ਾਸਨਿਕ ਸੇਵਾਵਾਂ ਉਪਲੱਬਧ ਕਰਵਾਉਣ ਲਈ ਸ਼ੁਰੂ ਕੀਤੀ 1076 ਹੈਲਪਲਾਈਨ ਸੇਵਾ ਲਾਹੇਵੰਦ ਸਾਬਿਤ ਹੋ ਰਹੀ ਹੈ। ਇਸ ਤਹਿਤ ਕੋਈ ਵੀ ਨਾਗਰਿਕ ਫੋਨ ਨੰਬਰ 1076 ’ਤੇ ਕਾਲ ਕਰਕੇ 43 ਪ੍ਰਕਾਰ ਦੀਆਂ ਸੇਵਾਵਾਂ ਜਿੰਨ੍ਹਾਂ ਵਿਚ ਜਾਤੀ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਮੈਰਿਜ ਸਰਟੀਫਿਕੇਟ, ਜਨਮ/ਮੌਤ ਸਰਟੀਫਿਕੇਟ, ਲੇਬਰ ਕਾਰਡ ਆਦਿ ਸ਼ਾਮਿਲ ਹਨ, ਵੱਖ-ਵੱਖ ਦਫ਼ਤਰਾਂ ਨਾਲ ਸਬੰਧਤ ਇੰਨ੍ਹਾਂ ਸਰਕਾਰੀ ਸੇਵਾਵਾਂ ਲਈ ਪ੍ਰਾਰਥੀ ਸਰਕਾਰੀ ਨੁਮਾਇੰਦੇ ਨੂੰ ਆਪਣੇ ਘਰ ਬੁਲਾ ਸਕਦਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸੰਦੀਪ ਕੁਮਾਰ ਨੇ ਦੱਸਿਆ ਕਿ ਇੰਨ੍ਹਾਂ 43 ਪ੍ਰਕਾਰ ਦੇ ਸਰਕਾਰੀ ਕੰਮਾਂ ਲਈ ਕਿਸੇ ਵੀ ਦਫ਼ਤਰ ਜਾਣ ਦੀ ਜ਼ਰੂਰਤ ਨਹੀਂ।ਉਨ੍ਹਾਂ ਦੱਸਿਆ ਕਿ ਇਸ ਤਹਿਤ ਵੱਖ ਵੱਖ ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਲੋਕਾਂ ਨੂੰ ਉਪਲਬੱਧ ਕਰਵਾਉਣ ਲਈ ਜ਼ਿਲ੍ਹੇ ਵਿਚ 04 ਪ੍ਰਤੀਨਿਧ ਨਿਯੁਕਤ ਕੀਤੇ ਗਏ ਹਨ।ਉਨ੍ਹਾਂ ਦੱਸਿਆ ਕਿ ਇਹ ਹੈੱਲਪਲਾਈਨ ਸਰਵਿਸ 11 ਦਸੰਬਰ, 2023 ਨੂੰ ਸ਼ੁਰੂ ਹੋਈ ਸੀ ਅਤੇ ਹੁਣ ਤੱਕ 2633 ਲੋਕਾਂ ਨੂੰ ਘਰ ਬੈਠਿਆਂ ਹੀ ਲੋੜੀਂਦੀਆਂ ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ ਹਨ।

ਉਨ੍ਹਾਂ ਦੱਸਿਆ ਕਿ ਇਸ ਸੁਵਿਧਾ ਨਾਲ ਆਮ ਲੋਕਾਂ ਦੇ ਦਫ਼ਤਰਾਂ ਵਿੱਚ ਆਉਣ-ਜਾਣ ਨਾਲ ਉਨ੍ਹਾਂ ਦੇ ਸਮੇਂ ਦੀ ਬੱਚਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਸ ਸੇਵਾ ਤਹਿਤ ਸਰਕਾਰੀ ਨੁਮਾਇੰਦਾ ਨਾਗਰਿਕ ਦੇ ਘਰ ਆ ਕੇ ਉਸ ਦੀ ਅਰਜ਼ੀ ਲੈਂਦਾ ਹੈ, ਫੋਟੋ ਤੇ ਹੋਰ ਦਸਤਾਵੇਜ਼ ਪ੍ਰਾਪਤ ਕਰਦਾ ਹੈ ਅਤੇ ਨਾਗਰਿਕ ਦਾ ਕੰਮ ਹੋਣ ਤੋਂ ਬਾਅਦ ਸਰਟੀਫਿਕੇਟ ਉਨ੍ਹਾਂ ਦੇ ਘਰ ਪਹੁੰਚਾਉਂਦਾ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤਹਿਤ ਬੁਢਾਪਾ, ਵਿਧਵਾ, ਅੰਗਹੀਣ ਅਤੇ ਆਸ਼ਰਿਤ ਪੈਨਸ਼ਨ, ਆਮਦਨ ਸਰਟੀਫਿਕੇਟ, ਜ਼ਮ੍ਹਾਂਬੰਦੀ ਕਢਵਾਉਣ ਸਬੰਧੀ, ਜਨਮ ਸਰਟੀਫਿਕੇਟ, ਮੌਤ ਸਰਟੀਫਿਕੇਟ, ਐਸ. ਸੀ., ਬੀ. ਸੀ. ਸਰਟੀਫਿਕੇਟ ਆਦਿ ਵਰਗੀਆਂ ਕੁੱਲ 43 ਸੇਵਾਵਾਂ ਉਪਲਬੱਧ ਕਰਵਾਈਆਂ ਜਾ ਰਹੀਆਂ ਹਨ। ਇਸ ਲਈ ਸੇਵਾ ਕੇਂਦਰ ‘ਤੇ ਲੱਗਣ ਵਾਲੀ ਫੀਸ ਤੋਂ ਇਲਾਵਾ 120 ਰੁਪਏ ਦੀ ਪ੍ਰਤੀ ਸਰਵਿਸ ਵਿਜ਼ਿਟ ਫੀਸ ਅਲੱਗ ਤੋਂ ਲਾਗੂ ਹੈ।

ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਇਸ ਡੋਰ ਸਟੈੱਪ ਸਰਵਿਸ ਰਾਹੀਂ 1076 ’ਤੇ ਕਾਲ ਕਰਕੇ ਘਰ ਬੈਠੇ ਹੀ ਪ੍ਰਸ਼ਾਸਨਿਕ ਸੇਵਾਵਾਂ ਦਾ ਵੱਧ ਤੋਂ ਵੱਧ ਲਾਹਾ ਲੈ ਕੇ ਆਪਣੇ ਕੀਮਤੀ ਸਮੇਂ ਦੀ ਬੱਚਤ ਕਰਨ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...

ਪੰਜਾਬ ‘ਤੇ ਬੋਲਣ ਤੋਂ ਪਹਿਲਾਂ ਭਾਜਪਾ ਸ਼ਾਸਤ ਰਾਜਾਂ ਵਿੱਚ ਨਸ਼ਾ ਖ਼ਤਮ ਕਰਕੇ ਦਿਖਾਉਣ ਅਮਿਤ ਸ਼ਾਹ – ਕੇਜਰੀਵਾਲ

ਨਵੀਂ ਦਿੱਲੀ, 22 ਅਕਤੂਬਰ:ਆਮ ਆਦਮੀ ਪਾਰਟੀ ਨੇ ਭਾਜਪਾ ਸ਼ਾਸਤ ਰਾਜਾਂ ਵਿੱਚ ਸ਼ਰੇਆਮ ਚੱਲ ਰਹੇ...

ਕਾਂਗਰਸ ਆਈ ਤਾਂ ਖੋਹ ਲਵੇਗੀ ਪੰਜਾਬੀਆਂ ਦੀਆਂ ਸਹੂਲਤਾਂ!,ਅਮਨ ਅਰੋੜਾ ਨੇ ਰਾਜਾ ਵੜਿੰਗ ਨੂੰ ਘੇਰਿਆ

ਚੰਡੀਗੜ੍ਹ; 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...