July 28, 2026, 4:07 pm
----------- Advertisement -----------
HomeNewsLatest Newsਅਸਲਾ ਲਾਇਸੈਂਸ ਬਣਵਾਉਣ ਅਤੇ ਰੀਨਿਊ ਕਰਵਾਉਣ ਵਾਲੇ ਲੋਕਾਂ ਲਈ ਡੋਪ ਟੈਸਟ ਹੈ...

ਅਸਲਾ ਲਾਇਸੈਂਸ ਬਣਵਾਉਣ ਅਤੇ ਰੀਨਿਊ ਕਰਵਾਉਣ ਵਾਲੇ ਲੋਕਾਂ ਲਈ ਡੋਪ ਟੈਸਟ ਹੈ ਲਾਜ਼ਮੀ

Published on

----------- Advertisement -----------

ਚੰਡੀਗੜ੍ਹ, 25 ਜੁਲਾਈ (ਬਲਜੀਤ ਮਰਵਾਹਾ) : ਸੂਬੇ ਵਿੱਚ ਕਿਸੇ ਵੀ ਤਰ੍ਹਾਂ ਦੇ ਨਸ਼ੀਲੇ ਪਦਾਰਥ ਦੀ ਵਰਤੋਂ ਕਰਨ ਵਾਲੇ ਜਾਂ ਕਿਸੇ ਅਯੋਗ ਵਿਅਕਤੀ ਨੂੰ ਅਸਲਾ ਲਾਇਸੈਂਸ ਜਾਰੀ ਨਾ ਕੀਤੇ ਜਾਣ ਨੂੰ ਯਕੀਨੀ ਬਣਾਉਣ ਲਈ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਸਰਕਾਰੀ ਹਸਪਤਾਲਾਂ, ਜਿੱਥੇ ਅਸਲਾ ਲਾਇਸੈਂਸ ਜਾਰੀ ਕਰਨ ਜਾਂ ਨਵਿਆਉਣ ਤੋਂ ਪਹਿਲਾਂ ਡੋਪ ਟੈਸਟ ਕੀਤੇ ਜਾਂਦੇ ਹਨ, ਦੀ ਰਾਜ-ਵਿਆਪੀ ਅਚਨਚੇਤ ਚੈਕਿੰਗ ਕੀਤੀ ਗਈ।
ਦੱਸਣਯੋਗ ਹੈ ਕਿ ਜਿਹੜੇ ਵਿਅਕਤੀ ਅਸਲੇ ਦਾ ਲਾਇਸੈਂਸ ਬਣਵਾਉਣਾ ਜਾਂ ਇਸ ਨੂੰ ਰੀਨਿਊ ਕਰਵਾਉਣਾ ਚਾਹੁੰਦੇ ਹਨ, ਉਨ੍ਹਾਂ ਲਈ ਡੋਪ ਟੈਸਟ ਕਰਵਾਉਣਾ ਲਾਜ਼ਮੀ ਹੈ। ਡੋਪ ਟੈਸਟ ਦਾ ਉਦੇਸ਼ ਵਿਅਕਤੀ ਦੇ ਬਾਇਲੌਜੀਕਲ ਸਪੈਸੀਮਨ (ਨਮੂਨਿਆਂ) ਵਿੱਚ ਨਸ਼ੀਲੇ ਪਦਾਰਥਾਂ ਦੀ ਮੌਜੂਦਗੀ ਦੀ ਜਾਂਚ ਕਰਨਾ ਹੈ।

ਵਿਜੀਲੈਂਸ ਬਿਊਰੋ ਦੇ 106 ਮੁਲਾਜ਼ਮਾਂ ਵੱਲੋਂ ਸਰਕਾਰੀ ਹਸਪਤਾਲਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਜਿਸ ਦੌਰਾਨ ਡੋਪ ਟੈਸਟ ਲਈ ਆਏ ਘੱਟੋ-ਘੱਟ 51 ਵਿਅਕਤੀਆਂ ਦੇ ਡੋਪ ਟੈਸਟ ਦੀ ਪ੍ਰਕਿਰਿਆ ਅਤੇ ਦਸਤਾਵੇਜ਼ਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਚੈਕਿੰਗ ਦੌਰਾਨ ਇਸ ਪ੍ਰਕਿਰਿਆ ਵਿੱਚ ਕੁਝ ਬੇਨਿਯਮੀਆਂ ਸਾਹਮਣੇ ਆਈਆਂ ਹਨ, ਜਿਸ ਲਈ ਪੰਜਾਬ ਦੇ ਸਿਹਤ ਵਿਭਾਗ ਅਤੇ ਸਬੰਧਤ ਡਿਪਟੀ ਕਮਿਸ਼ਨਰਾਂ (ਡੀਸੀ) ਨਾਲ ਸਲਾਹ-ਮਸ਼ਵਰੇ ਜ਼ਰੀਏ ਢੁਕਵੀਂ ਕਾਰਵਾਈ ਕੀਤੀ ਜਾ ਰਹੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸੇ ਵੀ ਅਣਅਧਿਕਾਰਤ ਜਾਂ ਅਯੋਗ ਵਿਅਕਤੀ ਨੂੰ ਅਸਲਾ ਲਾਇਸੈਂਸ ਜਾਰੀ ਨਾ ਕੀਤਾ ਜਾਵੇ ਅਤੇ ਅਸਲੇ ਦੀ ਦੁਰਵਰਤੋਂ ਨੂੰ ਰੋਕਿਆ ਜਾ ਸਕੇ।
ਇਸ ਡੋਪ ਟੈਸਟ ਦਾ ਉਦੇਸ਼ ਅਸਲਾ ਲਾਇਸੈਂਸ ਵਾਸਤੇ ਅਪਲਾਈ ਕਰਨ ਵਾਲੇ ਵਿਅਕਤੀਆਂ ਵਿੱਚੋਂ ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਨ ਵਾਲੇ ਅਯੋਗ ਵਿਅਕਤੀਆਂ ਦੀ ਪਛਾਣ ਕਰਨਾ ਹੈ। ਨਸ਼ੀਲੇ ਪਦਾਰਥਾਂ ਅਤੇ ਦਸ ਨਸ਼ੀਲੀਆਂ ਦਵਾਈਆਂ ਮੌਰਫਿਨ, ਕੋਡੇਨ, ਡੀ-ਪ੍ਰੋਪੋਜ਼ਾਈਫੀਨ, ਬੈਂਜੋਡਾਇਜ਼ੀਪਾਈਨਸ, ਕੈਨਾਬਾਇਨੋਲ, ਬਾਰਬੀਟੂਰੇਟਸ, ਕੋਕੇਨ, ਐਮਫੇਟਾਮਾਈਨਜ਼, ਬੁਪ੍ਰੇਨੋਰਫਾਈਨ ਅਤੇ ਟਰੈਮਾਡੋਲ ਦੀ ਜਾਂਚ ਲਈ ਕੰਪੈਕਟ ਮਲਟੀ ਕਿੱਟਾਂ ਦੀ ਵਰਤੋਂ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

25 ਸਾਲ ਦੀ ਸਜ਼ਾ ਪੂਰੀ ਕਰਕੇ ਅਬੂ ਸਲੇਮ ਨੇ ਕੀਤੀ ਰਿਹਾਈ ਦੀ ਮੰਗ, ਸੁਪਰੀਮ ਕੋਰਟ ਨੇ ਪਟੀਸ਼ਨ ‘ਤੇ ਫ਼ੈਸਲਾ ਰੱਖਿਆ ਸੁਰੱਖਿਅਤ

1993 ਮੁੰਬਈ ਸੀਰੀਅਲ ਬਲਾਸਟ ਕੇਸ ’ਚ ਦੋਸ਼ੀ ਅੱਤਵਾਦੀ ਅਬੂ ਸਲੇਮ ਦੀ ਸਮੇਂ ਤੋਂ ਪਹਿਲਾਂ...

ਪੇਪਰ ਲੀਕ ਨਾਲ ਸਬੰਧਿਤ ਬਿੱਲ ਲੋਕ ਸਭਾ ‘ਚ ਪੇਸ਼, ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਪੇਸ਼ ਕੀਤਾ ਬਿੱਲ

ਪੇਪਰ ਲੀਕ ਨਾਲ ਸਬੰਧਤ ਬਿੱਲ ਲੋਕ ਸਭਾ ਵਿਚ ਪੇਸ਼ ਕੀਤਾ ਗਿਆ ਤੇ ਕੇਂਦਰੀ ਮੰਤਰੀ...

ਆਸਟ੍ਰੇਲੀਆ ਦੇ ਵਰਜੀਨੀਆ ‘ਚ ਗੁਰੂ ਘਰ ‘ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਦਾ ਖ਼ਦਸ਼ਾ

ਆਸਟ੍ਰੇਲੀਆ ਦੇ ਵਰਜੀਨੀਆ ਸਥਿਤ ਗੁਰਦੁਆਰਾ ਦਸਮੇਸ਼ ਦਰਬਾਰ ਵਿੱਚ ਦੇਰ ਭਿਆਨਕ ਅੱਗ ਲੱਗ ਗਈ, ਜਿਸ...

ਫਰੀਦਕੋਟ ਦੇ ਗੁਰੂ ਘਰ ‘ਚ ਯੋਗਾ ਕਰਨ ‘ਤੇ ਜਥੇਦਾਰ ਗੜਗੱਜ ਦਾ ਬਿਆਨ, ਕਿਹਾ- “ਗੁਰੂ ਘਰਾਂ ‘ਚ ਯੋਗ ਆਸਣ ਕਰਨਾ ਸਹੀ ਨਹੀਂ”

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਿਆਂ ਵਿੱਚ ਯੋਗਾ...

ਆਸਟ੍ਰੇਲੀਆ ਵਿੱਚ H5N1 ਬਰਡ ਫਲੂ ਦੇ 7 ਨਵੇਂ ਸ਼ੱਕੀ ਮਾਮਲੇ ਆਏ ਸਾਹਮਣੇ 

ਦੱਖਣੀ ਆਸਟ੍ਰੇਲੀਆ (ਐਸਏ) ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਘਾਤਕ H5N1 ਬਰਡ ਫਲੂ ਸਟ੍ਰੇਨ ਦੇ...

ਬਿਜਲੀ ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ: 6 ਦਿਨਾਂ ਬਾਅਦ ਕੰਮ ’ਤੇ ਪਰਤੇ ਹਜ਼ਾਰਾਂ ਕਰਮਚਾਰੀ

ਲਗਾਤਾਰ ਛੇ ਦਿਨ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਰਹੇ ਪੰਜਾਬ ਦੇ ਹਜ਼ਾਰਾਂ ਬਿਜਲੀ...

ਵਾਲਮੀਕਿ ਭਾਈਚਾਰੇ ਦੇ ਸੱਦੇ ‘ਤੇ ਦੋਆਬਾ ‘ਚ ‘ਪੰਜਾਬ ਬੰਦ’ ਵਰਗਾ ਮਾਹੌਲ

ਵਾਲਮੀਕਿ ਭਾਈਚਾਰੇ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਕਾਰਨ ਸੋਮਵਾਰ ਨੂੰ ਪੂਰੇ ਦੋਆਬਾ...

ਰੋਜ਼ੀ-ਰੋਟੀ ਕਮਾਉਣ ਦੁਬਈ ਗਏ ਪੰਜਾਬੀ ਵਿਅਕਤੀ ਦੀ ਮੌਤ, ਸੜਕੀ ਹਾਦਸੇ ‘ਚ ਰਾਜਬੀਰ ਸਿੰਘ ਦੀ ਗਈ ਜਾਨ

ਦੁਬਈ ‘ਚ 36 ਸਾਲ ਦੇ ਪੰਜਾਬੀ ਵਿਅਕਤੀ ਦੀ ਮੌਤ ਹੋਣ ਦੀ ਖਬਰ ਹੈ। ਮ੍ਰਿਤਕ...

ਲੋਕ ਸਭਾ ’ਚ ਅੱਜ ਪੇਸ਼ ਹੋਵੇਗਾ ਪੇਪਰ ਲੀਕ ਨਾਲ ਸਬੰਧਿਤ ਬਿੱਲ, 2024 ‘ਚ ਬਣੇ ਕਾਨੂੰਨ ਵਿਚ ਹੋਣਗੇ ਬਦਲਾਅ

ਧਰਮਿੰਦਰ ਪ੍ਰਧਾਨ ਦੇ ਅਸਤੀਫੇ ਤੇ ਵਿਦਿਆਰਥੀ ਅੰਦੋਲਨ ਖਤਮ ਹੋਣ ਦੇ 2 ਦਿਨ ਬਾਅਦ ਅੱਜ...