September 22, 2026, 2:07 am
----------- Advertisement -----------
HomeNewsBreaking Newsਡਾ. ਬਲਬੀਰ ਸਿੰਘ ਨੇ ਪੰਜਾਬ ਦੇ ਕੈਬਨਿਟ ਮੰਤਰੀ ਵਜੋਂ ਚੁੱਕੀ ਸਹੁੰ, ਮੁੱਖ...

ਡਾ. ਬਲਬੀਰ ਸਿੰਘ ਨੇ ਪੰਜਾਬ ਦੇ ਕੈਬਨਿਟ ਮੰਤਰੀ ਵਜੋਂ ਚੁੱਕੀ ਸਹੁੰ, ਮੁੱਖ ਮੰਤਰੀ ਨੇ ਨਵੇਂ ਮੰਤਰੀ ਨੂੰ ਦਿੱਤੀ ਵਧਾਈ

Published on

----------- Advertisement -----------

ਚੰਡੀਗੜ੍ਹ, 7 ਜਨਵਰੀ: ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਇੱਥੇ ਪੰਜਾਬ ਰਾਜ ਭਵਨ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿੱਚ ਸੰਖੇਪ ਤੇ ਪ੍ਰਭਾਵਸ਼ਾਲੀ ਸਮਾਰੋਹ ਦੌਰਾਨ ਡਾ. ਬਲਬੀਰ ਸਿੰਘ ਨੂੰ ਕੈਬਨਿਟ ਮੰਤਰੀ ਵਜੋਂ ਅਹੁਦੇ ਅਤੇ ਭੇਤ ਗੁਪਤ ਰੱਖਣ ਦੀ ਸਹੁੰ ਚੁਕਾਈ। ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਨਾਲ ਮੁੱਖ ਮੰਤਰੀ ਸਮੇਤ ਮੰਤਰੀ ਮੰਡਲ ਵਿੱਚ ਸ਼ਾਮਲ ਮੰਤਰੀਆਂ ਦੀ ਕੁੱਲ ਗਿਣਤੀ 15 ਹੋ ਗਈ ਹੈ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਣੂ ਪ੍ਰਸਾਦ ਨੇ ਰਾਜਪਾਲ ਦੀ ਆਗਿਆ ਨਾਲ ਸਮਾਗਮ ਦੀ ਕਾਰਵਾਈ ਚਲਾਈ। ਸਹੁੰ ਚੁੱਕਣ ਤੋਂ ਬਾਅਦ ਡਾ. ਬਲਬੀਰ ਨੇ ਸਹੁੰ ‘ਤੇ ਦਸਤਖ਼ਤ ਕੀਤੇ, ਜਿਸ ‘ਤੇ ਰਾਜਪਾਲ ਨੇ ਵੀ ਹਸਤਾਖਰ ਕੀਤੇ। ਇਸ ਦੌਰਾਨ ਮੁੱਖ ਮੰਤਰੀ ਨੇ ਡਾ. ਬਲਬੀਰ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਕਿਹਾ ਕਿ ਨਵੇਂ ਮੰਤਰੀ ਬਣੇ ਡਾ. ਬਲਬੀਰ ਪਹਿਲਾਂ ਹੀ ਨਿਰਸਵਾਰਥ ਜਨਤਾ ਦੀ ਸੇਵਾ ਕਰ ਰਹੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਡਾ. ਬਲਬੀਰ ਇਸੇ ਲਗਨ ਅਤੇ ਸਮਰਪਣ ਨਾਲ ਲੋਕਾਂ ਦੀ ਸੇਵਾ ਕਰਦੇ ਰਹਿਣਗੇ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਿਹਤ ਵਿਭਾਗ ਨੂੰ ਪਹਿਲਾਂ ਹੀ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ ਅਤੇ ਡਾ. ਬਲਬੀਰ ਵਰਗਾ ਮਿਹਨਤੀ ਤੇ ਪੇਸ਼ੇਵਰ ਇਨਸਾਨ ਵਿਭਾਗ ਨੂੰ ਹੋਰ ਬੁਲੰਦੀਆਂ ‘ਤੇ ਲੈ ਕੇ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...