November 15, 2026, 5:27 am
----------- Advertisement -----------
HomeNewsLatest Newsਸਿਹਤ ਮੰਤਰੀ ਡਾ. ਬਲਬੀਰ ਸਿੰਘ ਐਸਬੀਐਸ ਨਗਰ ਤੋਂ 12 ਜ਼ਿਲ੍ਹਿਆਂ ਲਈ 3...

ਸਿਹਤ ਮੰਤਰੀ ਡਾ. ਬਲਬੀਰ ਸਿੰਘ ਐਸਬੀਐਸ ਨਗਰ ਤੋਂ 12 ਜ਼ਿਲ੍ਹਿਆਂ ਲਈ 3 ਰੋਜ਼ਾ ਪਲਸ ਪੋਲੀਓ ਮੁਹਿੰਮ ਦੀ ਕਰਨਗੇ ਸ਼ੁਰੂਆਤ

Published on

----------- Advertisement -----------

ਚੰਡੀਗੜ੍ਹ, 27 ਮਈ: ਸੂਬੇ ਨੂੰ ਪੋਲੀਓ ਵਾਇਰਸ ਤੋਂ ਸੁਰੱਖਿਅਤ ਰੱਖਣ ਲਈ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਤੋਂ ਤਿੰਨ ਰੋਜ਼ਾ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ ਕਰਨਗੇ। ਸਾਲ 2023 ਲਈ ਪਲਸ ਪੋਲੀਓ ਰਾਊਂਡ ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ 28 ਮਈ ਤੋਂ 30 ਮਈ ਤੱਕ ਕਰਵਾਇਆ ਜਾਵੇਗਾ।
ਪਲਸ ਪੋਲੀਓ ਮੁਹਿੰਮ ਦੀ ਮਹੱਤਤਾ ਬਾਰੇ ਦੱਸਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਭਾਵੇਂ 2010 ਤੋਂ ਬਾਅਦ ਪੰਜਾਬ ਵਿੱਚ ਕੋਈ ਵੀ ਵਾਈਲਡ ਪੋਲੀਓ ਵਾਇਰਸ ਦਾ ਕੇਸ ਸਾਹਮਣੇ ਨਹੀਂ ਆਇਆ ਹੈ ਅਤੇ ਪੋਲੀਓ ਦਾ ਆਖਰੀ ਕੇਸ ਅਕਤੂਬਰ 2009 ਵਿੱਚ ਲੁਧਿਆਣਾ ਵਿੱਚ ਸਾਹਮਣੇ ਆਇਆ ਸੀ ਪਰ ਫਿਰ ਵੀ ਗੁਆਂਢੀ ਦੇਸ਼ਾਂ ਖਾਸ ਕਰਕੇ ਪਾਕਿਸਤਾਨ ਅਤੇ ਅਫਗਾਨਿਸਤਾਨ ਤੋਂ ਪੋਲੀਓ ਵਾਇਰਸ ਦੇ ਪੰਜਾਬ ਵਿੱਚ ਆਉਣ ਦਾ ਖ਼ਤਰੇ ਹੈ। ਇਹੀ ਕਾਰਨ ਹੈ ਕਿ ਸੂਬੇ ਵਿੱਚ ਸਮੇਂ-ਸਮੇਂ ‘ਤੇ ਪੋਲੀਓ ਮੁਹਿੰਮ ਚਲਾਈ ਜਾਂਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੋਲੀਓ ਵਾਇਰਸ ਦੇ ਸੂਬੇ ਵਿੱਚ ਆਉਣ ਦਾ ਖਤਰਾ ਵਧੇਰੇ ਮਹੱਤਵ ਰੱਖਦਾ ਹੈ ਕਿਉਂਕਿ ਪਿਛਲੇ ਕੁਝ ਸਾਲਾਂ ਵਿੱਚ ਪੋਲੀਓ ਦੇ ਸਭ ਤੋਂ ਵੱਧ ਕੇਸ ਗੁਆਂਢੀ ਦੇਸ਼ ਪਾਕਿਸਤਾਨ ਤੋਂ ਸਾਹਮਣੇ ਆਏ ਹਨ।
ਭਾਰਤ-ਪਾਕਿ ਸਰਹੱਦ ਪਾਰ ਕਰਨ ਵਾਲੇ ਵਿਅਕਤੀਆਂ ਦੀ ਵੈਕਸੀਨੇਸ਼ਨ ਯਕੀਨੀ ਬਣਾਉਣ ਲਈ ਅਟਾਰੀ ਬਾਰਡਰ ‘ਤੇ ਟਰਾਂਜ਼ਿਟ ਟੀਮਾਂ ਪਹਿਲਾਂ ਹੀ ਤਾਇਨਾਤ ਕੀਤੀਆਂ ਗਈਆਂ ਹਨ। ਇਸੇ ਤਰ੍ਹਾਂ ਕਰਤਾਰਪੁਰ ਲਾਂਘਾ ਖੁੱਲ੍ਹਣ ‘ਤੇ ਡੇਰਾ ਬਾਬਾ ਨਾਨਕ, ਜ਼ਿਲ੍ਹਾ ਗੁਰਦਾਸਪੁਰ ਚੌਕੀ ਵਿਖੇ ਟੀਕਾਕਰਨ ਸਾਈਟਾਂ ਸਥਾਪਿਤ ਕੀਤੀਆਂ ਗਈਆਂ ਹਨ।
ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ. ਰਵਿੰਦਰ ਪਾਲ ਕੌਰ ਨੇ ਦੱਸਿਆ ਕਿ ਇਹ ਰਾਊਂਡ ਅੰਮ੍ਰਿਤਸਰ, ਬਠਿੰਡਾ, ਫਰੀਦਕੋਟ, ਫਾਜ਼ਿਲਕਾ, ਫਤਿਹਗੜ੍ਹ ਸਾਹਿਬ, ਮਾਨਸਾ, ਸ੍ਰੀ ਮੁਕਤਸਰ ਸਾਹਿਬ, ਮੋਗਾ, ਪਠਾਨਕੋਟ, ਪਟਿਆਲਾ, ਐਸਬੀਐਸ ਨਗਰ ਅਤੇ ਤਰਨਤਾਰਨ ਸਮੇਤ 12 ਜ਼ਿਲ੍ਹਿਆਂ ਵਿੱਚ ਕਰਵਾਇਆ ਜਾਵੇਗਾ। ਪਹਿਲੇ ਦਿਨ ਬੂਥ ਬਣਾਏ ਜਾਣਗੇ ਅਤੇ ਬਾਕੀ ਦੋ ਦਿਨ ਘਰ-ਘਰ ਜਾ ਕੇ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ। ਸਿਹਤ ਵਿਭਾਗ ਵੱਲੋਂ ਇਸ ਰਾਊਂਡ ਵਿੱਚ ਪੰਜ ਸਾਲ ਦੀ ਉਮਰ ਦੇ 14,83,072 ਬੱਚਿਆਂ ਨੂੰ ਕਵਰ ਕਰਨ ਦਾ ਟੀਚਾ ਮਿੱਥਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ 7054 ਬੂਥ ਬਣਾਏ ਜਾਣਗੇ, 13136 ਘਰ-ਘਰ ਜਾਣ ਵਾਲੀਆਂ ਟੀਮਾਂ, 334 ਮੋਬਾਈਲ ਟੀਮਾਂ ਅਤੇ 279 ਟਰਾਂਜ਼ਿਟ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕੁੱਲ 27109 ਵੈਕਸੀਨੇਟਰ ਤਾਇਨਾਤ ਕੀਤੇ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ 1335 ਸੁਪਰਵਾਈਜ਼ਰ ਵੈਕਸੀਨੇਟਰਾਂ ਦੇ ਕੰਮ ਦੀ ਨਿਗਰਾਨੀ ਕਰਨਗੇ। ਇਸ ਦੇ ਨਾਲ ਹੀ ਟੀਮਾਂ 5109 ਉੱਚ ਜੋਖਮ ਵਾਲੇ ਖੇਤਰਾਂ ਦਾ ਵੀ ਦੌਰਾ ਕਰਨਗੀਆਂ ਜਿਨ੍ਹਾਂ ਵਿੱਚ 2107 ਝੁੱਗੀਆਂ, 132 ਉਸਾਰੀ ਵਾਲੀਆਂ ਥਾਵਾਂ, 902 ਖਾਨਾਬਦੋਸ਼ ਸਾਈਟਾਂ, 132 ਇੱਟਾਂ ਦੇ ਭੱਠਿਆਂ ਅਤੇ 729 ਹੋਰ ਸਾਈਟਾਂ ਸ਼ਾਮਲ ਹਨ।
ਸਟੇਟ ਟੀਕਾਕਰਨ ਅਫ਼ਸਰ ਡਾ. ਬਲਵਿੰਦਰ ਕੌਰ ਨੇ ਦੱਸਿਆ ਕਿ ਸਾਰੇ 12 ਜ਼ਿਲ੍ਹਿਆਂ ਵਿੱਚ ਮੁਹਿੰਮ ਦੀ ਨਿਗਰਾਨੀ ਡੀਐਚਐਸ ਦਫ਼ਤਰ ਅਤੇ ਐਨਪੀਐਸਪੀ-ਡਬਲਯੂਐਚਓ ਮਾਨੀਟਰਾਂ ਦੇ ਸਟੇਟ ਅਬਜ਼ਰਵਰਾਂ ਵੱਲੋਂ ਕੀਤੀ ਜਾਵੇਗੀ ਅਤੇ ਟੀਕਾਕਰਨ ਟੀਮਾਂ ਵੱਲੋਂ ਕੋਵਿਡ ਸਬੰਧੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਵੀ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...