October 18, 2026, 8:06 pm
----------- Advertisement -----------
HomeNewsਡਾ. ਬਲਜੀਤ ਕੌਰ ਵੱਲੋਂ ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਮੁਹਿੰਮ ਅਧੀਨ...

ਡਾ. ਬਲਜੀਤ ਕੌਰ ਵੱਲੋਂ ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਮੁਹਿੰਮ ਅਧੀਨ ਦੋ ਹੋਮੋਪੈਥਿਕ ਮੈਡੀਕਲ ਅਫਸਰ (ਰਿਟਾ:) ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਕੀਤੇ ਰੱਦ

Published on

----------- Advertisement -----------

ਚੰਡੀਗੜ੍ਹ, 27 ਸਤੰਬਰ (ਬਲਜੀਤ ਮਰਵਾਹਾ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਅਨੁਸੂਚਿਤ ਜਾਤੀਆਂ ਦੀ ਭਲਾਈ ਅਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸੇ ਤਹਿਤ ਕੰਮ ਕਰਦਿਆਂ, ਦਵਿੰਦਰ ਕੌਰ ਪੁੱਤਰੀ ਝੰਡਾ ਸਿੰਘ ਜਿਲਾ ਲੁਧਿਆਣਾ ਅਤੇ ਅਮ੍ਰਿੰਤ ਕੌਰ ਪੁੱਤਰੀ ਹਰਜੀਤ ਸਿੰਘ ਜ਼ਿਲ੍ਹਾ ਪਟਿਆਲਾ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਸਰਕਾਰ ਪੱਧਰ ‘ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕਰ ਦਿੱਤਾ ਗਿਆ ਹੈ।

ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਜੁਆਇੰਟ ਡਾਇਰੈਕਟਰ ਹੋਮੋਪੈਥਿਕ ਦੇ ਪੱਤਰ ਦੀ ਕਾਪੀ ਭੇਜਦੇ ਹੋਏ ਲਿਖਿਆ ਗਿਆ ਸੀ ਕਿ ਡਾ. ਦਵਿੰਦਰ ਕੌਰ ਪੁੱਤਰੀ ਝੰਡਾ ਸਿੰਘ ਜੋ ਕਿ ਜਨਮ ਤੋਂ ਲੋਹਾਰ ਜਾਤੀ ਨਾਲ ਸਬੰਧ ਰੱਖਦੀ ਸੀ ਪ੍ਰੰਤੂ ਉਸ ਵੱਲੋਂ ਅਨੁਸੂਚਿਤ ਜਾਤੀ ਦੇ ਵਿਅਕਤੀ ਨਾਲ ਵਿਆਹ ਕਰਵਾਉਣ ਉਪਰੰਤ ਆਪਣੇ ਪਤੀ ਦੇ ਨਾਂ ‘ਤੇ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਪ੍ਰਾਪਤ ਕੀਤਾ, ਜਿਸ ਅਧਾਰ ‘ਤੇ ਉਸ ਵੱਲੋਂ ਹੋਮੋਪੈਥਿਕ ਮੈਡੀਕਲ ਅਫ਼ਸਰ ਵੱਜੋਂ ਸਰਕਾਰੀ ਨੋਕਰੀ ਹਾਸਲ ਕੀਤੀ।

ਇਸੇ ਤਰ੍ਹਾਂ ਹੀ ਡਾ. ਅੰਮ੍ਰਿਤ ਕੌਰ ਪੁਤਰੀ ਹਰਜੀਤ ਸਿੰਘ ਪਟਿਆਲਾ ਦੀ ਵਸਨੀਕ ਸੀ ਅਤੇ ਜਨਮ ਤੋ ਅਰੋੜਾ ਜਾਤੀ ਨਾਲ ਸਬੰਧ ਰੱਖਦੀ ਸੀ। ਉਸ ਵੱਲੋਂ ਵੀ ਅਨੁਸੂਚਿਤ ਜਾਤੀ ਦੇ ਵਿਅਕਤੀ ਨਾਲ ਵਿਆਹ ਕਰਵਾਉਣ ਉਪਰੰਤ ਆਪਣੇ ਪਤੀ ਦੇ ਨਾਂ ‘ਤੇ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਪ੍ਰਾਪਤ ਕੀਤਾ ਗਿਆ ਸੀ ਜਿਸ ਅਧਾਰ ‘ਤੇ ਉਸ ਵੱਲੋਂ ਹੋਮੋਪੈਥਿਕ ਮੈਡੀਕਲ ਅਫਸਰ ਵੱਜੋ ਨੋਕਰੀ ਹਾਸਲ ਕੀਤੀ ਗਈ ਸੀ।

ਮੰਤਰੀ ਨੇ ਅੱਗੇ ਕਿਹਾ ਕਿ ਪੜਤਾਲ ਰਿਪੋਰਟ ਵਿੱਚ ਸਾਹਮਣੇ ਆਇਆ ਹੈ ਕਿ ਅਨੁਸੂਚਿਤ ਜਾਤੀ ਦਾ ਲਾਭ ਉਹ ਵਿਅਕਤੀ ਹੀ ਪ੍ਰਾਪਤ ਕਰ ਸਕਦਾ ਹੈ ਜੋ ਜਨਮ ਤੋਂ ਅਨੁਸੂਚਿਤ ਜਾਤੀ ਨਾਲ ਸਬੰਧ ਰੱਖਦਾ ਹੋਵੇ। ਪ੍ਰੰਤੂ ਇਹਨਾਂ ਦੋਵੇਂ ਕੇਸਾਂ ਵਿੱਚ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਅਨੁਸੂਚਿਤ ਜਾਤੀ ਦੇ ਵਿਅਕਤੀ ਨਾਲ ਵਿਆਹ ਕਰਵਾਉਣ ਉਪਰੰਤ ਹਾਸਲ ਕੀਤਾ ਗਿਆ ਹੈ ਜੋ ਕਿ ਕਿਸੇ ਵੀ ਤਰ੍ਹਾਂ ਦੇ ਲਾਭ ਲਈ ਵੈਧ ਨਹੀਂ ਹੈ। ਜਿਸ ਕਰਕੇ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਇਹਨਾਂ ਵਿਰੁੱਧ ਬਣਦੀ ਕਾਰਵਾਈ ਕਰਨ ਦੀ ਰਿਪੋਰਟ ਵਿਭਾਗ ਨੂੰ ਸੌਂਪੀ ਗਈ ਹੈ।

ਮੰਤਰੀ ਨੇ ਅੱਗੇ ਕਿਹਾ ਕਿ ਰਾਜ ਪੱਧਰੀ ਸਕਰੂਟਨੀ ਕਮੇਟੀ ਦੀ ਕਾਰਵਾਈ ਰਿਪੋਰਟ ਡਿਪਟੀ ਕਮਿਸ਼ਨਰ ਪਟਿਆਲਾ ਅਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੂੰ ਭੇਜਦੇ ਹੋਏ ਦੋਸ਼ੀਆਂ ਵਿਰੁੱਧ ਬਣਦੀ ਕਾਰਵਾਈ ਕਰਨ ਲਈ ਲਿਖਿਆ ਜਾ ਚੁੱਕਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਸ਼ਿਕਾਇਤ, ਛੋਟੇ ਸਿੱਧੂ ਦੇ ਇਸ਼ਾਰਿਆਂ ’ਤੇ ਉਠਾਏ ਸਵਾਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਖ਼ਿਲਾਫ਼ ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਸ਼ਿਕਾਇਤ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...

ਪਰਵਿੰਦਰ ਝੋਟਾ ਕਤਲਕਾਂਡ ‘ਚ ਵੱਡਾ ਖੁਲਾਸਾ, 2 ਸਾਲਾਂ ਤੋਂ ਕਤਲ ਦੀ ਫਿਰਾਕ ‘ਚ ਸੀ ਅਸ਼ਵਨੀ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ...