November 10, 2026, 11:46 pm
----------- Advertisement -----------
HomeNewsBreaking Newsਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਦੀ ਧਾਨਕ ਧਰਮਸ਼ਾਲਾ ਲਈ ਦਿੱਤੇ...

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਦੀ ਧਾਨਕ ਧਰਮਸ਼ਾਲਾ ਲਈ ਦਿੱਤੇ 5 ਲੱਖ ਰੁਪਏ

Published on

----------- Advertisement -----------
  • ਅੰਬੇਡਕਰ ਡਿਜੀਟਲ ਲਾਇਬਰੇਰੀ ਲਈ ਦਿੱਤੇ 20 ਕੰਪਿਊਟਰ
  • ਬੱਚਿਆਂ ਨੂੰ ਪ੍ਰਤੀਯੋਗਿਤਾ ਪ੍ਰੀਖਿਆ ਲਈ ਵੰਡੀਆ ਕਿਤਾਬਾਂ
  • ਦੋ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੰਡੀਆਂ ਕਾਪੀਆਂ ਪੈਨਸਿਲਾ

ਚੰਡੀਗੜ੍ਹ, 14 ਅਪ੍ਰੈਲ 2023 – ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮਲੋਟ ਵਿਖੇ ਧਾਨਕ ਧਰਮਸ਼ਾਲਾ ਲਈ 5 ਲੱਖ ਰੁਪਏ ਦਾ ਚੈਕ ਦਿੱਤਾ।

ਕੈਬਨਿਟ ਮੰਤਰੀ ਨੇ ਇਸ ਮੌਕੇ ਕਿਹਾ ਕਿ ਪੰਜਾਬ ਦੇ ਪਿੰਡਾਂ ਦੀ ਨੁਹਾਰ ਨੂੰ ਬਦਲਣ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਨ੍ਹਾਂ ਕਾਰਜਾਂ ਨੂੰ ਪੂਰਾ ਕਰਨ ਲਈ ਨਾ ਤਾਂ ਜਜਬੇ ਦੀ ਘਾਟ ਹੈ ਤੇ ਨਾ ਹੀ ਫੰਡਾਂ ਦੀ ਘਾਟ ਹੈ। ਉਹਨਾਂ ਦੱਸਿਆ ਕਿ ਸਰਕਾਰ ਵੱਲੋਂ ਵਿਕਾਸ ਦੇ ਕੰਮ ਕਰਵਾਏ ਜਾ ਰਹੇ ਹਨ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਕਮਿਊਨਟੀ ਸੈਂਟਰਾਂ ਵਿੱਚ ਪਿੰਡਾਂ ਦੇ ਲੋਕਾਂ ਨੂੰ ਜਿਥੇ ਸਹਿਰੀ ਸਹੂਲਤ ਪ੍ਰਾਪਤ ਹੋਵੇਗੀ, ਉਥੇ ਹੀ ਬਿਨ੍ਹਾ ਕਿਸੇ ਖਰਚੇ ਤੋਂ ਨਿਜੀ ਤੇ ਜਨਤਕ ਸਮਾਗਮ ਕਰਨ ਦੀ ਸਹੂਲਤ ਵੀ ਮਿਲੇਗੀ।

ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੱਚਿਆਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਡਿਜੀਟਲ ਲਾਇਬਰੇਰੀਆਂ ਬਣਾਇਆ ਜਾ ਰਹੀਆ ਹਨ।

ਕੈਬਨਿਟ ਮੰਤਰੀ ਨੇ ਡਾ. ਅੰਬੇਡਕਰ ਡਿਜੀਟਲ ਲਾਇਬਰੇਰੀ ਲਈ 20 ਕੰਪਿਊਟਰ ਦਿੱਤੇ ਤਾਂ ਜ਼ੋ ਵਿਦਿਆਰਥੀ ਆਪਣੀ ਪੜ੍ਹਾਈ ਸੁਚੱਜੇ ਢੰਗ ਨਾਲ ਕਰ ਸਕਣ। ਇਸ ਮੌਕੇ ਉਨ੍ਹਾਂ
ਬੱਚਿਆਂ ਨੂੰ ਪ੍ਰਤੀਯੋਗਿਤਾ ਪ੍ਰੀਖਿਆ ਦੀ ਤਿਆਰੀ ਲਈ ਕਿਤਾਬਾਂ ਅਤੇ ਦੋ ਸਕੂਲਾਂ ਦੇ ਲੋੜਵੰਦ ਵਿਦਿਆਰਥੀਆਂ ਨੂੰ ਕਾਪੀਆਂ, ਪੈਨਸਿਲਾਂ ਵੀ ਵੰਡੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

 ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ...

ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ ! 1.09 ਕਰੋੜ ਲੋਕਾਂ ਦੇ ਖਾਤਿਆਂ ‘ਚ ਪਹੁੰਚੇ 1100 ਰੁਪਏ

ਲੋਕ ਆਸਥਾ ਦੇ ਮਹਾਪਰਵ ਛੱਠ ਪੂਜਾ ਤੋਂ ਠੀਕ ਪਹਿਲਾਂ ਬਿਹਾਰ ਸਰਕਾਰ ਨੇ ਸੂਬੇ ਦੇ...

ਪਰਿਵਾਰ ਦੀ ਚਮਕੀ ਕਿਸਮਤ, ਧੀ ਦੇ ਜਨਮ ਦੇ ਨਾਲ ਹੀ ਲੱਗੀ ਡੇਢ ਕਰੋੜ ਦੀ ਲਾਟਰੀ!

ਦੀਵਾਲੀ ਦਾ ਤਿਉਹਾਰ ਹਰ ਕਿਸੇ ਲਈ ਖੁਸ਼ੀਆਂ ਲੈ ਕੇ ਆਉਂਦਾ ਹੈ, ਪਰ ਬਰੇਟਾ ਸ਼ਹਿਰ...

ਘਰੇਲੂ ਝਗੜੇ ਦੌਰਾਨ ਭਰਾ ਨੇ ਭਰਾ ਨੂੰ ਮਾਰੀ ਗੋਲੀ, ਹੋਈ ਮੌਤ

ਪੁਲਿਸ ਥਾਣਾ ਕੰਬੋਅ (ਅੰਮ੍ਰਿਤਸਰ ਦਿਹਾਤੀ) ਦੇ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਇਕ ਬੇਹੱਦ...

ਮੀਂਹ ਕਾਰਨ ਰੱਦ ਹੋਇਆ ਤੀਜਾ ਵਨਡੇ ਮੈਚ, ਸੀਰੀਜ਼ ‘ਚ ਭਾਰਤ 2-0 ਨਾਲ ਅੱਗੇ

ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਪੰਜ ਮੈਚਾਂ ਦੀ ਵਨਡੇ ਸੀਰੀਜ਼ ਦਾ ਤੀਜਾ ਮੈਚ ਅੱਜ ਹੈਮਿਲਟਨ...

ਮੋਹਾਲੀ ਵਿੱਚ ਦੀਵਾਲੀ ਦੀ ਰਾਤ ਅੱਗ ਨੇ ਮਚਾਈ ਤਬਾਹੀ, 18 ਕਾਰਾਂ ਸੜ ਕੇ ਸੁਆਹ, ਹਸਪਤਾਲ ਪਹੁੰਚੇ 27 ਮਰੀਜ਼

ਮੋਹਾਲੀ ਜ਼ਿਲ੍ਹੇ ਵਿੱਚ ਦੀਵਾਲੀ ਦੀ ਰਾਤ ਪਟਾਕਿਆਂ ਕਾਰਨ ਕਈ ਥਾਵਾਂ ‘ਤੇ ਅੱਗ ਲੱਗਣ ਦੀਆਂ...

ਬਠਿੰਡਾ ਥਰਮਲ ਪਲਾਂਟ ਫਲਾਈਓਵਰ ਨੇੜੇ ਵਾਪਰਿਆ ਹਾਦਸਾ, 10 ਸਾਲਾ ਬੱਚੇ ਦੀ ਮੌਤ, ਦੋ ਗੰਭੀਰ ਜ਼ਖਮੀ

ਬਠਿੰਡਾ ਦੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਫਲਾਈਓਵਰ ਨੇੜੇ ਮਲੋਟ ਰੋਡ ‘ਤੇ ਇੱਕ...

ਸਾਬਕਾ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ ਚੋਣ, ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਦਿੱਤੀ ਜਾਣਕਾਰੀ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪੱਟੀ ਹਲਕੇ ਤੋਂ ਆਮ ਆਦਮੀ ਪਾਰਟੀ (AAP) ਦੇ...

 ਪੰਜਾਬ ‘ਚ ਪਰਾਲੀ ਸਾੜਨ ‘ਤੇ 90% ਕਾਬੂ: ਬਲਤੇਜ ਪੰਨੂ

ਚੰਡੀਗੜ੍ਹ, 9 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...