April 30, 2026, 9:27 am
----------- Advertisement -----------
HomeNewsBreaking Newsਡਾ. ਬਲਜੀਤ ਕੌਰ ਨੇ 62 ਸੁਪਰਵਾਈਜ਼ਰਾਂ ਅਤੇ 01 ਕਲਰਕ ਨੂੰ ਸੌਂਪੇ ਨਿਯੁਕਤੀ...

ਡਾ. ਬਲਜੀਤ ਕੌਰ ਨੇ 62 ਸੁਪਰਵਾਈਜ਼ਰਾਂ ਅਤੇ 01 ਕਲਰਕ ਨੂੰ ਸੌਂਪੇ ਨਿਯੁਕਤੀ ਪੱਤਰ

Published on

----------- Advertisement -----------

ਚੰਡੀਗੜ੍ਹ, 1 ਸਤੰਬਰ (ਬਲਜੀਤ ਮਰਵਾਹਾ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ 62 ਸੁਪਰਵਾਈਜਰਾਂ ਅਤੇ 1 ਕਲਰਕ ਨੂੰ ਪੰਜਾਬ ਭਵਨ, ਚੰਡੀਗੜ੍ਹ ਵਿਖੇ ਨਿਯੁਕਤੀ ਪੱਤਰ ਸੌਂਪੇ।

ਇਸ ਮੌਕੇ ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਇਮਾਨਦਾਰੀ ਨਾਲ ਕੰਮ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਇਹ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ। ਇਸ ਲਈ ਮੁਲਾਜ਼ਮਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਹਮੇਸ਼ਾ ਸੇਵਾ ਭਾਵਨਾ ਨਾਲ ਡਿਉਟੀ ਨਿਭਾਉਣ।

ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬੀਆਂ ਨਾਲ ਕੀਤੇ ਵਾਅਦੇ ਅਨੁਸਾਰ ਰੁਜਗਾਰ ਦੇ ਨਵੇਂ ਮੌਕੇ ਪ੍ਰਦਾਨ ਕਰ ਰਹੀ ਹੈ ਤਾਂ ਜੋ ਨੌਜਵਾਨਾਂ ਨੂੰ ਆਪਣੇ ਸੁਪਨੇ ਪੂਰੇ ਕਰਨ ਲਈ ਵਿਦੇਸ਼ਾਂ ਵਿੱਚ ਨਾ ਜਾਣਾ ਪਵੇ। ਡਾ.ਬਲਜੀਤ ਕੌਰ ਨੇ ਕਿਹਾ ਕਿ ਇਹ ਸਰਕਾਰ ਭ੍ਰਿਸ਼ਟਾਚਾਰ ਮੁਕਤ ਹੈ ਇਸ ਲਈ ਲੋਕਾਂ ਵਿਚ ਇਹ ਸੁਨੇਹਾ ਜਾਣਾ ਜਰੂਰੀ ਹੈ ਕਿ ਵਿਭਾਗ ਦੇ ਮੁਲਾਜ਼ਮ ਅਤੇ ਅਫਸਰ ਇਮਾਨਦਾਰੀ ਨਾਲ ਸਮੇਂ ਸਿਰ ਲੋਕਾਂ ਨੂੰ ਵਧੀਆ ਸੇਵਾਵਾਂ ਪ੍ਰਦਾਨ ਕਰ ਰਹੇ ਹਨ। ਇਸ ਮੌਕੇ ਉਨ੍ਹਾਂ 62 ਸੁਪਰਵਾਈਜ਼ਰ, ਜਿਨ੍ਹਾ ਵਿੱਚ ਇੱਕ ਅੰਗਹੀਣ ਵੀ ਸ਼ਾਮਿਲ ਹੈ ਅਤੇ 1 ਕਲਰਕ ਨੂੰ ਤਰਸ ਦੇ ਅਧਾਰ ਤੇ ਨਿਯੁਕਤੀ ਪੱਤਰ ਦਿੱਤੇ।

ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਦੇ ਵਿਸ਼ੇਸ਼ ਮੁੱਖ ਸਕੱਤਰ ਰਾਜੀ ਪੀ. ਸ੍ਰੀਵਾਸਤਵਾ, ਡਾਇਰੈਕਟਰ ਮਾਧਵੀ ਕਟਾਰੀਆ, ਵਿਸ਼ੇਸ਼ ਸਕੱਤਰ ਵਿੰਮੀ ਭੁੱਲਰ ਅਤੇ ਡਿਪਟੀ ਡਾਇਰੈਕਟਰ ਸੁਖਦੀਪ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...

ਪਟਿਆਲਾ ਦੇ ਕਈ ਸਕੂਲਾਂ ਨੂੰ ਮੁੜ ਬੰਬ ਦੀ ਧਮਕੀ, ਮਚੀ ਹੜਕੰਪ; ਮਾਪੇ ਬੱਚਿਆਂ ਨੂੰ ਲੈਣ ਦੌੜੇ

Patiala ਦੇ ਕਈ ਨਾਮੀ ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਧਮਾਕੇ ਦੀ ਧਮਕੀ ਭਰੇ...

ਆਸਟ੍ਰੇਲੀਆ ਤੋਂ 15 ਭਾਰਤੀ ਡਿਪੋਰਟ, 11 ਪੰਜਾਬੀ ਨੌਜਵਾਨ ਅੱਜ ਰਾਤ ਪਹੁੰਚਣਗੇ ਵਤਨ

ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਜਾਣਕਾਰੀ ਦਿੱਤੀ ਹੈ ਕਿ ਆਸਟ੍ਰੇਲੀਆ ਤੋਂ 15...

ਉੱਤਰ ਪ੍ਰਦੇਸ਼ ਦਾ ਬਾਂਦਾ ਸ਼ਹਿਰ 47.6°C ਤਾਪਮਾਨ ਨਾਲ ਰਿਹਾ ਭਾਰਤ ਦਾ ਸਭ ਤੋਂ ਗਰਮ ਸ਼ਹਿਰ

ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ । ਜਦਕਿ ਉੱਤਰ...

ਰੇਲਵੇ ਲਾਈਨ ਧਮਾਕੇ ਦਾ ਮਾਸਟਰਪਲਾਨ ਬੇਨਕਾਬ, ISI ਲਿੰਕ ਦੀ ਜਾਂਚ

ਪਟਿਆਲਾ ਪੁਲਿਸ ਨੇ ਸ਼ੰਭੂ-ਅੰਬਾਲਾ ਰੇਲਵੇ ਲਾਈਨ ‘ਤੇ ਹੋਏ ਬੰਬ ਧਮਾਕੇ ਦੀ ਮਾਮਲੇ ਵਿਚ ਪਾਕਿਸਤਾਨ...

ਰੁਸਤਮ-ਏ-ਹਿੰਦ ਜੱਸਾ ਪੱਟੀ ਸਾਥੀਆਂ ਸਣੇ AAP ‘ਚ ਹੋਏ ਸ਼ਾਮਲ, CM ਮਾਨ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ

ਪੰਜਾਬ ਦੇ ਗੌਰਵ ਅਤੇ ‘ਰੁਸਤਮ-ਏ-ਹਿੰਦ’ ਜੱਸਾ ਭੱਟੀ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ...

ਸ਼ੰਭੂ ਬਾਰਡਰ ਨੇੜੇ ਰੇਲਵੇ ਟਰੈਕ ਧ.ਮਾ.ਕੇ ‘ਚ ਮਰਿਆ ਜਗਰੂਪ ਸਿੰਘ ਹੀ ਸੀ ਸਾਜਿਸ਼ਕਰਤਾ

ਦੇਰ ਰਾਤ ਸ਼ੰਭੂ ਬਾਰਡਰ ਨੇੜੇ ਰੇਲਵੇ ਲਾਈਨ 'ਤੇ ਧਮਾਕਾ ਹੋਇਆ। ਇਸ ਦੌਰਾਨ, ਪਟੜੀ ਨੂੰ...