August 26, 2026, 5:56 am
----------- Advertisement -----------
HomeNewsEducationਡਾ.ਬਲਜੀਤ ਕੌਰ ਵੱਲੋਂ ਆਂਗਣਵਾੜੀ ਸੈਂਟਰਾਂ 'ਚ ਬੱਚਿਆਂ ਦੇ ਦਾਖਲਿਆਂ ਸਬੰਧੀ ਜਾਗਰੂਕ ਕਰਨ...

ਡਾ.ਬਲਜੀਤ ਕੌਰ ਵੱਲੋਂ ਆਂਗਣਵਾੜੀ ਸੈਂਟਰਾਂ ‘ਚ ਬੱਚਿਆਂ ਦੇ ਦਾਖਲਿਆਂ ਸਬੰਧੀ ਜਾਗਰੂਕ ਕਰਨ ਦੇ ਹੁਕਮ

Published on

----------- Advertisement -----------

ਚੰਡੀਗੜ੍ਹ 6 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਆਂਗਣਵਾੜੀ ਵਰਕਰਾਂ ਨੂੰ ਹੁਕਮ ਦਿੱਤੇ ਹਨ ਕਿ ਸੂਬੇ ਦੇ ਤਿੰਨ ਸਾਲ ਤੋਂ ਉਪਰ ਦੇ ਬੱਚਿਆਂ ਨੂੰ ਆਂਗਣਵਾੜੀ ਸੈਂਟਰਾਂ ਵਿੱਚ ਦਾਖਲ ਕਰਵਾਉਣ ਲਈ ਬੱਚਿਆਂ ਦੇ ਮਾਪਿਆਂ ਨੂੰ ਘਰ ਘਰ ਜਾ ਕੇ ਜਾਗਰੂਕ ਕੀਤਾ ਜਾਵੇ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਬੱਚਿਆਂ ਦੇ ਸਮੁੱਚੇ ਵਿਕਾਸ ਲਈ ਵਚਨਬੱਧ ਹੈ। ਇਸੇ ਨੀਤੀ ਤਹਿਤ ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆ ਦੀਆਂ ਬੁਨਿਆਂਦੀ ਜ਼ਰੂਰਤਾਂ ਪੂਰੀਆਂ ਕਰਕੇ ਹਰ ਬੱਚੇ ਦੇ ਵਿਕਾਸ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਂਗਣਵਾੜੀ ਕੇਂਦਰਾਂ ਵਿਖੇ ਬੱਚਿਆਂ ਨੂੰ ਪੂਰਕ ਪੋਸ਼ਕ ਆਹਾਰ, ਮੁੱਢਲੀ ਸਿੱਖਿਆ ਦੇਣ ਤੋਂ ਇਲਾਵਾ ਟੀਕਾਕਰਨ, ਸਿਹਤ ਦੀ ਜਾਂਚ ਪੜਤਾਲ ਅਤੇ ਨਿਊਟਰੀਸ਼ੀਅਨ ਸਬੰਧੀ ਬੱਚਿਆ ਦੇ ਮਾਪਿਆਂ ਨੂੰ ਜਾਗਰੂਕ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆਂ ਕਿ ਆਂਗਣਵਾੜੀ ਸੈਂਟਰਾਂ ਵਿਚ ਬੱਚਿਆਂ ਦੇ ਮਾਨਸਿਕ ਵਿਕਾਸ ਲਈ ਖਿਡੌਣਿਆਂ ਨਾਲ ਵੱਖ ਵੱਖ ਪ੍ਰਕਿਰਿਆਵਾਂ ਕਰਵਾਈਆਂ ਜਾਂਦੀਆਂ ਹਨ। ਕੈਬਨਿਟ ਮੰਤਰੀ ਨੇ ਆਂਗਣਵਾੜੀ ਵਰਕਰਾਂ ਨੂੰ ਹਦਾਇਤ ਕੀਤੀ ਕਿ ਉਹ ਹੋਰ ਕੁਸ਼ਲਤਾ ਅਤੇ ਤਨਦੇਹੀ ਨਾਲ ਕੰਮ ਕਰਨ ਜਿਸ ਤੋਂ ਪ੍ਰੇਰਿਤ ਹੋ ਕੇ ਆਂਗਣਵਾੜੀ ਸੈਂਟਰਾਂ ਵਿਚ ਬੱਚਿਆਂ ਦੀ ਗਿਣਤੀ ‘ਚ ਵਾਧਾ ਹੋ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...

ਬਿਜਲੀ ਦੇ ਵੱਧ ਬਿੱਲਾਂ ‘ਤੇ ਮਾਨ ਸਰਕਾਰ ਦੀ ਵੱਡੀ ਰਾਹਤ, ਖਪਤਕਾਰਾਂ ਦੇ ਬਿੱਲ ਹੋਣਗੇ ਠੀਕ

ਪੰਜਾਬ ‘ਚ ਬਿਜਲੀ ਦੇ ਵੱਧ ਬਿੱਲਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਕੈਬਿਨੇਟ...

ਪੰਜਾਬ ਵਿਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ, ਸਥਿਤੀ ਕਾਬੂ ਹੇਠ ਹੈ – ਡਾ. ਬਲਬੀਰ ਸਿੰਘ

 ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਵਾਈਨ ਫਲੂ (H1N1) ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਵਿਚ...

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜੇਗੀ ਭਾਜਪਾ : ਕੇਵਲ ਸਿੰਘ ਢਿੱਲੋਂ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਕਿਹਾ ਹੈ ਕਿ ਭਾਜਪਾ ਪੰਜਾਬ ਦੀਆਂ...

MP Amritpal Singh ਤੋਂ ਇਲਾਵਾ ਪਰਿਵਾਰ ’ਚੋਂ ਕੋਈ ਨਹੀਂ ਲੜੇਗਾ ਚੋਣਾਂ: ਤਰਸੇਮ ਸਿੰਘ

ਖਡੂਰ ਸਾਹਿਬ ਤੋਂ ਜੇਲ੍ਹ ਵਿੱਚ ਬੰਦ ਮੈਂਬਰ ਪਾਰਲੀਮੈਂਟ (MP) ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ...

ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਨਵੀਆਂ ਰਜਿਸਟਰਡ ਮਹਿਲਾਵਾਂ ਦੇ ਖਾਤਿਆਂ ‘ਚ ਜਮ੍ਹਾ ਕੀਤੀ ਜਾਵੇਗੀ ਰਾਸ਼ੀ

ਪੰਜਾਬ ਸਰਕਾਰ ਨੇ ਰੱਖੜੀ ਦੇ ਮੌਕੇ ‘ਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਨਵੀਆਂ ਰਜਿਸਟਰਡ ਮਹਿਲਾਵਾਂ...

ਲੁਧਿਆਣਾ ਨਗਰ ਨਿਗਮ ਦੀ ਮੀਟਿੰਗ ‘ਚ ਪਿਆ ਰੌਲਾ, ‘ਆਪ’ ਤੇ BJP ਕੌਂਸਲਰ ਹੋ ਗਏ ਧੱਕਾ-ਮੁੱਕੀ

ਲੁਧਿਆਣਾ ਨਗਰ ਨਿਗਮ ਹਾਊਸ ਵਿਚ ਅੱਜ ਫਾਈਨਾਂਸ ਐਂਡ ਕਾਂਟ੍ਰੈਕਟ ਕਮੇਟੀ ਦੇ 2 ਮੈਂਬਰਾਂ ਦਾ...

ਆਸ਼ਿਕ ਨੇ ਸਹੇਲੀ ਤੋਂ ਕਾਰ ‘ਤੇ ਕਰਵਾਈਆਂ 3400 Kiss, ਫਿਰ ਪੁਲਿਸ ਵਾਲਿਆਂ ਨੇ ਵੀ ਮੁੰਡੇ ਦੀ ਬਣਾ’ਤੀ ਰੇਲ

ਆਸ਼ਕ ਨੇ ਆਪਣੀ ਸਹੇਲੀ ਵੱਲੋਂ ਕਾਰ ‘ਤੇ 3400 Kiss ਕਰਵਾਈਆਂ ਤੇ ਜਦੋਂ ਪੁਲਿਸ ਨੂੰ...

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਜੇਲ੍ਹ ਤੋਂ ਆਇਆ ਬਾਹਰ, ਮਿਲੀ 21 ਦਿਨਾਂ ਦੀ ਪੈਰੋਲ

ਡੇਰਾ ਪ੍ਰੇਮੀਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਡੇਰਾ ਮੁਖੀ ਰਾਮ ਰਹੀਮ ਨੂੰ ਫਿਰ...