September 12, 2026, 8:26 pm
----------- Advertisement -----------
HomeNewsLatest Newsਡਾ. ਬਲਜੀਤ ਕੌਰ ਵੱਲੋਂ ਸੀਨੀਅਰ ਸਿਟੀਜ਼ਨ ਐਕਟ ਸਬੰਧੀ ਬਣੀ ਲਘੂ ਫਿਲਮ ਅਤੇ...

ਡਾ. ਬਲਜੀਤ ਕੌਰ ਵੱਲੋਂ ਸੀਨੀਅਰ ਸਿਟੀਜ਼ਨ ਐਕਟ ਸਬੰਧੀ ਬਣੀ ਲਘੂ ਫਿਲਮ ਅਤੇ ਪੋਸਟਰ ਜ਼ਾਰੀ

Published on

----------- Advertisement -----------

ਚੰਡੀਗੜ੍ਹ, 23 ਅਗਸਤ (ਬਲਜੀਤ ਮਰਵਾਹਾ) – ਸੂਬੇ ਦੇ ਬਜੁਰਗਾਂ ਨੂੰ ਉਨ੍ਹਾਂ ਦੇ ਹੱਕਾਂ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਸੀਨੀਅਰ ਸਿਟੀਜ਼ਨ ਐਕਟ-2007 ਸਬੰਧੀ ਬਣਾਈ ਗਈ ਲਘੂ ਫਿਲ਼ਮ ਅਤੇ ਪੋਸਟਰ ਨੂੰ ਅੱਜ ਇੱਥੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜ਼ਾਰੀ ਕੀਤਾ।

ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਬਜ਼ੁਰਗਾਂ ਨੂੰ ਸਨਮਾਨ ਦੇਣ ਅਤੇ ਉਨ੍ਹਾਂ ਦੇ ਨਿਰਬਾਹ ਨੂੰ ਸੁਰੱਖਿਅਤ ਕਰਨ ਦੇ ਮਕਸਦ ਨਾਲ ਸਰਕਾਰ ਵੱਲੋਂ ਮਾਤਾ ਪਿਤਾ ਅਤੇ ਸੀਨੀਅਰ ਸਿਟੀਜ਼ਨ ਦਾ ਪਾਲਣ ਪੋਸ਼ਣ ਅਤੇ ਭਲਾਈ ਐਕਟ-2007 ਲਾਗੂ ਕੀਤਾ ਗਿਆ ਹੈ। ਇਸ ਐਕਟ ਅਧੀਨ ਜਿਹੜੇ ਬੱਚੇ, ਰਿਸਤੇਦਾਰ (ਖੂਨ ਦਾ ਰਿਸ਼ਤਾ) ਆਪਣੇ ਮਾਂ-ਬਾਪ ਦੀ ਦੇਖ-ਭਾਲ ਨਹੀ ਕਰਦੇ, ਉਨ੍ਹਾਂ ਬਜ਼ੁਰਗਾਂ ਨੂੰ ਜੀਵਨ ਨਿਰਬਾਹ ਲਈ ਗੁਜਾਰਾ ਭੱਤਾ ਲੈਣ ਦਾ ਉਪਬੰਧ ਹੈ।

ਉਨ੍ਹਾਂ ਦੱਸਿਆ ਕਿ ਇਸ ਐਕਟ ਅਧੀਨ ਮੇਨਟੈਨੈਸ ਟ੍ਰਿਬਿਊਨਲ ਅਤੇ ਐਪੀਲੈਂਟ ਟ੍ਰਿਬਿਊਨਲ ਸਥਾਪਤ ਕੀਤਾ ਗਿਆ ਹੈ। ਜਿੱਥੇ ਕੋਈ ਵੀ ਸੀਨੀਅਰ ਸਿਟੀਜ਼ਨ ਆਪਣੀ ਮੁਸ਼ਕਿਲ ਬਾਬਤ ਸਬੰਧਤ ਸਬ-ਡਵੀਜਨ ਦੇ ਉਪ ਮੰਡਲ ਅਫਸਰ ਨੂੰ ਸ਼ਿਕਾਇਤ ਦੇ ਸਕਦਾ ਹੈ ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਐਕਟ ਅਧੀਨ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਨੂੰ ਪਾਲਣ-ਪੋਸ਼ਣ ਅਫਸਰ ਲਗਾਇਆ ਗਿਆ ਹੈ ਅਤੇ ਬਜੁਰਗ ਨਾਗਰਿਕਾਂ ਨੂੰ ਮੂਲ ਜਰੂਰਤਾਂ ਦੇ ਰੂਪ ਵਿੱਚ ਭੋਜਨ, ਕੱਪੜੇ ਰਿਹਾਇਸ਼ ਅਤੇ ਸਿਹਤ ਦੇਖ-ਭਾਲ ਲਈ ਜ਼ਰੂਰੀ ਰਾਸ਼ੀ ਮੁਹੱਈਆ ਕਰਾਉਣੀ ਵੀ ਸ਼ਾਮਿਲ ਹੈ। 

ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਮਾਧਵੀ ਕਟਾਰੀਆ, ਏ.ਆਈ.ਜੀ(ਪ੍ਰਸੋਨਲ-2) ਸ੍ਰੀ ਗੌਰਵ ਤੂਰਾ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਐਡੀਸ਼ਨਲ ਡਾਇਰੈਕਟਰ ਸ੍ਰੀ ਚਰਨਜੀਤ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...