October 19, 2026, 12:29 am
----------- Advertisement -----------
HomeNewsEducationਡਾ. ਬਲਜੀਤ ਕੌਰ ਨੇ ਸੂਬੇ ਦੀ ਈ.ਸੀ.ਸੀ.ਈ ਨੀਤੀ ਵਿੱਚ ਲੋੜੀਂਦੀਆਂ ਤਬਦੀਲੀਆਂ ਕਰਨ...

ਡਾ. ਬਲਜੀਤ ਕੌਰ ਨੇ ਸੂਬੇ ਦੀ ਈ.ਸੀ.ਸੀ.ਈ ਨੀਤੀ ਵਿੱਚ ਲੋੜੀਂਦੀਆਂ ਤਬਦੀਲੀਆਂ ਕਰਨ ਲਈ ਸਿੱਖਿਆ ਵਿਭਾਗ ਨਾਲ ਕੀਤੀ ਅਹਿਮ ਮੀਟਿੰਗ

Published on

----------- Advertisement -----------

ਚੰਡੀਗੜ੍ਹ, 6 ਜੁਲਾਈ – ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਸੂਬੇ ਵਿੱਚ ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ (ਈ.ਸੀ.ਸੀ.ਈ.) ਨੀਤੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਿੱਖਿਆ ਵਿਭਾਗ ਨਾਲ ਅੱਜ ਆਪਣੇ ਦਫ਼ਤਰ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਅਹਿਮ ਮੀਟਿੰਗ ਕੀਤੀ ਗਈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ 0-6 ਸਾਲ ਦਾ ਸਮਾਂ ਹਰੇਕ ਬੱਚੇ ਲਈ ਬਹੁਤ ਮਹੱਤਵਪੂਰਨ ਹੁੰਦਾ ਹੈ ਜਦੋਂ ਉਸ ਨੂੰ ਸਰੀਰਕ, ਭਾਵਨਾਤਮਕ, ਮਨੋਵਿਗਿਆਨਕ ਅਤੇ ਸਮਾਜਿਕ ਸਹਾਇਤਾ ਦੀ ਸਭ ਤੋਂ ਵੱਧ ਲੋੜ ਹੁੰਦੀ ਹੈ ਕਿਉਂਕਿ ਇਹ ਉਨ੍ਹਾਂ ਦੇ ਭਵਿੱਖ ਦੀ ਨੀਂਹ ਰੱਖਦਾ ਹੈ। ਇਸ ਸੰਦਰਭ ਵਿੱਚ, ਈ.ਸੀ.ਸੀ.ਈ. ਇੱਕ ਸੁਰੱਖਿਆਤਮਕ ਵਾਤਾਵਰਣ ਵਿੱਚ ਸਿਹਤ ਸੰਭਾਲ, ਪੋਸ਼ਣ, ਪਲੇ ਵੇਅ ਅਤੇ ਸ਼ੁਰੂਆਤੀ ਸਿੱਖਣ ਦੇ ਪਹਿਲੂਆਂ ‘ਤੇ ਜ਼ੋਰ ਦਿੰਦਾ ਹੈ ਜੋ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਬੇਹੱਦ ਲਾਹੇਵੰਦ ਹੈ।

ਉਨ੍ਹਾਂ ਕਿਹਾ ਕਿ ਨਵੀਂ ਸਿੱਖਿਆ ਨੀਤੀ, 2020 ਦੇ ਮੱਦੇਨਜ਼ਰ ਰਾਜ ਦੀ ਈਸੀਸੀਈ ਨੀਤੀ ਵਿੱਚ ਲੋੜੀਂਦੀਆਂ ਤਬਦੀਲੀਆਂ ਕਰਨ ਲਈ ਸਿੱਖਿਆ ਵਿਭਾਗ ਅਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੀ ਲੋੜੀਂਦੀਆਂ ਸੋਧਾਂ ਕਰਨ ਉਪਰੰਤ ਅਪਡੇਟ ਨੀਤੀ 31 ਜੁਲਾਈ, 2023 ਤੱਕ ਤਿਆਰ ਕੀਤੀ ਜਾਣੀ ਹੈ।

ਇਸ ਮੌਕੇ ਵਧੀਕ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਰਾਜੀ ਪੀ. ਸ੍ਰੀਵਾਸਤਵਾ, ਡਾਇਰੈਕਟਰ ਮਾਧਵੀ ਕਟਾਰੀਆ, ਡੀ.ਪੀ.ਓ ਅਮਰਜੀਤ ਸਿੰਘ, ਸੁਖਜੀਤ ਸਿੰਘ ਅਤੇ ਸਿੱਖਿਆ ਵਿਭਾਗ ਦੇ ਨੁਮਾਇੰਦੇ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਵਿੰਦਰ ਸਿੰਘ ਝੋਟਾ ਦੇ ਹੱਕ ‘ਚ ਮਾਨਸਾ ਪਹੁੰਚੇ ਬੱਬੂ ਮਾਨ ਤੇ G Khan, ਲੋਕਾਂ ਨੂੰ ਕੀਤੀ ਇਹ ਅਪੀਲ

ਨਸ਼ਿਆਂ ਖਿਲਾਫ ਆਵਾਜ਼ ਚੁੱਕਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿਚ ਪਰਿਵਾਰ ਹੁਣ...

ਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਸ਼ਿਕਾਇਤ, ਛੋਟੇ ਸਿੱਧੂ ਦੇ ਇਸ਼ਾਰਿਆਂ ’ਤੇ ਉਠਾਏ ਸਵਾਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਖ਼ਿਲਾਫ਼ ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਸ਼ਿਕਾਇਤ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...