August 25, 2026, 6:33 am
----------- Advertisement -----------
HomeNewsLatest Newsਬਰਨਾਲਾ ਵਿਖੇ ਬਣੇਗਾ ਡਾ. ਬੀ.ਆਰ.ਅੰਬੇਡਕਰ ਭਵਨ: ਡਾ. ਬਲਜੀਤ ਕੌਰ

ਬਰਨਾਲਾ ਵਿਖੇ ਬਣੇਗਾ ਡਾ. ਬੀ.ਆਰ.ਅੰਬੇਡਕਰ ਭਵਨ: ਡਾ. ਬਲਜੀਤ ਕੌਰ

Published on

----------- Advertisement -----------

ਚੰਡੀਗੜ੍ਹ, 11 ਮਾਰਚ: ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਵਿਧਾਨ ਸਭਾ ਦੇ ਪ੍ਰਸ਼ਨ ਕਾਲ ਦੌਰਾਨ ਬੋਲਦਿਆਂ ਕਿਹਾ ਕਿ ਬਰਨਾਲਾ ਵਿਖੇ ਡਾ. ਬੀ.ਆਰ. ਅੰਬੇਡਕਰ ਭਵਨ ਦੀ ਉਸਾਰੀ ਕੀਤੀ ਜਾਵੇਗੀ। ਅੱਜ ਪ੍ਰਸ਼ਨ ਕਾਲ ਵਿੱਚ ਭਦੌੜ ਤੋਂ ਵਿਧਾਇਕ ਲਾਭ ਸਿੰਘ ਉੱਗੋਕੇ ਵੱਲੋਂ ਬਰਨਾਲਾ ਵਿਖੇ ਡਾ. ਬੀ.ਆਰ. ਅੰਬੇਡਕਰ ਭਵਨ ਦੀ ਉਸਾਰੀ ਕਰਨ ਦੇ ਕੀਤੇ ਸਵਾਲ ਦੇ ਜਵਾਬ ਵਿੱਚ ਕਿਹਾ ਗਿਆ ਕਿ ਜੇ ਬਰਨਾਲਾ ਵਿਖੇ ਜਗ੍ਹਾ ਦਾ ਪ੍ਰਬੰਧ ਕਰ ਦਿੱਤਾ ਜਾਵੇ ਤਾਂ ਇਸ ਨੂੰ ਬਣਾ ਦਿੱਤਾ ਜਾਵੇਗਾ।

ਇਸ ਸਵਾਲ ਦੀ ਪ੍ਰੋੜ੍ਹਤਾ ਕਰਦਿਆਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਜੋ ਬਰਨਾਲਾ ਤੋਂ ਵਿਧਾਇਕ ਵੀ ਹਨ, ਨੇ ਕਿਹਾ ਕਿ ਜ਼ਿਲੇ ਦੇ ਸਾਰੇ ਤਿੰਨੋ ਵਿਧਾਇਕਾਂ ਦੀ ਇਹ ਸਾਂਝੀ ਮੰਗ ਹੈ। ਮੀਤ ਹੇਅਰ ਨੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਨੂੰ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਬਰਨਾਲਾ ਸ਼ਹਿਰ ਉਨ੍ਹਾਂ ਦੇ ਹਲਕੇ ਵਿੱਚ ਪੈਂਦਾ ਹੈ ਅਤੇ ਸ਼ਹਿਰ ਵਿੱਚ ਜਗ੍ਹਾ ਦਾ ਜਲਦ ਹੀ ਪ੍ਰਬੰਧ ਕਰ ਦਿੱਤਾ ਜਾਵੇਗਾ। ਇਸ ਦੇ ਜਵਾਬ ਵਿੱਚ ਡਾ. ਬਲਜੀਤ ਕੌਰ ਨੇ ਕਿਹਾ ਕਿ ਜਗ੍ਹਾ ਮਿਲਣ ਉਤੇ ਵਿੱਤ ਵਿਭਾਗ ਤੋਂ ਫੰਡਾਂ ਦਾ ਪ੍ਰਬੰਧ ਕਰ ਕੇ ਡਾ.ਬੀ.ਆਰ ਅੰਬੇਡਕਰ ਭਵਨ ਜਲਦ ਬਣਾ ਦਿੱਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਲੋਕ-ਪੱਖੀ ਪਹਿਲਕਦਮੀਆਂ ਦਾ ਕਾਂਗਰਸ ਵੱਲੋਂ ਵਿਰੋਧ ਉਸ ਦੀ ਮਾੜੀ ਮਾਨਸਿਕਤਾ ਨੂੰ ਦਰਸਾਉਂਦਾ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ 24 ਅਗਸਤ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਧਾਰਮਿਕ ਅਤੇ ਸੱਭਿਆਚਾਰਕ ਪ੍ਰੋਗਰਾਮਾਂ...

*ਵਿੱਤੀ ਤੰਗੀ ਕਾਰਨ ਯੋਗ ਮਰੀਜ਼ ਕੈਂਸਰ ਦੇ ਇਲਾਜ ਤੋਂ ਵਾਂਝੇ ਨਹੀਂ ਰਹਿਣੇ ਚਾਹੀਦੇ: ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਅਗਸਤ 2026:ਛਛਾਤੀ ਦੇ ਕੈਂਸਰ ਦਾ ਇਲਾਜ ਸਿਰਫ਼ ਸਰਜਰੀ ਅਤੇ ਕੀਮੋਥੈਰੇਪੀ ਤੱਕ ਸੀਮਤ...

ਅਰਸ਼ ਡੱਲਾ ਦੀ ਕਥਿਤ ਆਡੀਓ ਵਿੱਚ ਪੰਜਾਬੀ ਗਾਇਕ ਦਾ ਨਾਂਅ ਆਇਆ ਸਾਹਮਣੇ

ਅਰਸ਼ ਡੱਲਾ ਨੇ ਗੈਂਗਸਟਰ ਗੋਲਡੀ ਬਰਾੜ ਦੇ ਦੋਸ਼ਾਂ ਦਾ ਜਵਾਬ ਦਿੱਤਾ ਹੈ। ਉਸਨੇ ਕਿਹਾ,...

‘ਜੇ ਸੱਜਣ ਕੁਮਾਰ ਰੋਲ ਮਾਡਲ ਨੇ ਤਾਂ ਰਾਹੁਲ ਗਾਂਧੀ ਬੱਸ ਅੱਗੇ ਉਨ੍ਹਾਂ ਦੀ ਫੋਟੋ ਲਾ ਕੇ ਆਉਣ’ : ਧਾਲੀਵਾਲ

ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਹੁੱਡਾ ਵੱਲੋਂ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਦੇ ਮਾਮਲੇ...

ਮਜੀਠੀਆ ਤੋਂ ਬਾਅਦ ਬਾਦਲ-ਕੈਪਟਨ ਦੇ ਗੜ੍ਹਾਂ ’ਚ ਪਹੁੰਚਣਗੇ CM ਮਾਨ, 26 ਅਗਸਤ ਤੋਂ ਮੁੜ ‘ਲੋਕ ਮਿਲਣੀ’

ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਸੂਬੇ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ...

ਬੱਚਿਆਂ ਲਈ ਕਿਤਾਬਾਂ ਲੈਣ ਗਿਆ ਪੰਜਾਬੀ ਨੌਜਵਾਨ, ਇਟਲੀ ‘ਚ ਦਰਦਨਾਕ ਹਾਦਸੇ ਨੇ ਲਈ ਜਾਨ

ਇਟਲੀ ਤੋਂ ਪੰਜਾਬੀ ਭਾਈਚਾਰੇ ਲਈ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮੋਗਾ ਜ਼ਿਲ੍ਹੇ ਦੇ ਪਿੰਡ...

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ‘ਤੇ ਉੱਠੇ ਸਵਾਲ, ਸਾਬਕਾ ਮੇਅਰ ਨੇ PU ਪ੍ਰਸ਼ਾਸਨ ਤੋਂ ਮੰਗੀ ਜਾਂਚ

ਪੰਜਾਬ ਯੂਨੀਵਰਸਿਟੀ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਐੱਮ.ਏ. ਪਬਲਿਕ ਐਡਮਿਨਿਸਟ੍ਰੇਸ਼ਨ ਦੀ...

ਪੰਜਾਬ ਦੇ ਨੌਜਵਾਨ ਨੇ ਵਧਾਇਆ ਮਾਣ, ਕੈਨੇਡਾ ਪੁਲਿਸ ‘ਚ ਹੋਇਆ ਭਰਤੀ

ਸ਼ਿਵਾਲਿਕ ਹਿੱਲਜ਼ ਪਬਲਿਕ ਹਾਈ ਸਕੂਲ ਰੁਘਵਾਲ ਦੇ ਹੋਣਹਾਰ ਸਾਬਕਾ ਵਿਦਿਆਰਥੀ ਦੀਪਕ ਕੁਮਾਰ ਪੁੱਤਰ ਮਲਕੀਤ...