ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਸਾਬਕਾ ਸੰਸਦ ਮੈਂਬਰ ਡਾ: ਧਰਮਵੀਰ ਗਾਂਧੀ ਸੋਮਵਾਰ ਨੂੰ ਕਾਂਗਰਸ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਪ੍ਰਤਾਪ ਸਿੰਘ ਬਾਜਵਾ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਿਚ ਸ਼ਾਮਿਲ ਕਰਵਾਇਆ। ਗਾਂਧੀ ਇੱਕ ਮਸ਼ਹੂਰ ਕਾਰਡੀਓਲੋਜਿਸਟ ਹਨ। ਉਹ ਨਵਾਂ ਪੰਜਾਬ ਪਾਰਟੀ ਦੇ ਸੰਸਥਾਪਕ ਵੀ ਹਨ। ਅੱਜ ਉਨ੍ਹਾਂ ਨੇ ਦਿੱਲੀ ਸਥਿਤ ਕਾਂਗਰਸ ਪਾਰਟੀ ਦੇ ਹੈੱਡਕੁਆਰਟਰ ਵਿਖੇ ਆਪਣੀ ਨਵਾਂ ਪੰਜਾਬ ਪਾਰਟੀ ਦਾ ਕਾਂਗਰਸ ਵਿਚ ਰਲੇਵਾਂ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਵਿਚ ਆਉਣਾ ਮੇਰੇ ਲਈ ਖ਼ੁਸ਼ੀ ਵਾਲੀ ਗੱਲੀ ਹੈ।
ਕਾਂਗਰਸ ‘ਚ ਸ਼ਾਮਲ ਹੋਣ ਤੋਂ ਬਾਅਦ ਡਾ: ਧਰਮਵੀਰ ਗਾਂਧੀ ਨੇ ਕਿਹਾ- “ਮੈਂ ਲੋਕ ਸਭਾ ਚੋਣਾਂ ਲੜਨ ਲਈ ਕਾਂਗਰਸ ‘ਚ ਸ਼ਾਮਲ ਨਹੀਂ ਹੋਇਆ ਹਾਂ। ਜੇਕਰ ਪਾਰਟੀ ਉਸ ਨੂੰ ਚੋਣ ਮੈਦਾਨ ‘ਚ ਉਤਾਰਦੀ ਹੈ ਤਾਂ ਉਹ ਲੜਨ ਲਈ ਤਿਆਰ ਹੈ। ਉਹ ਮਹਾਰਾਣੀ ਹੈ, ਇਸ ਲਈ ਮੈਂ ਪ੍ਰਨੀਤ ਕੌਰ ਨੂੰ ਹਰਾਉਣਾ ਨਹੀਂ ਚਾਹੁੰਦਾ ਬਲਕਿ ਮੈਂ ਉਸ ਨੂੰ ਹਰਾਉਣਾ ਚਾਹੁੰਦਾ ਹਾਂ ਕਿਉਂਕਿ ਉਹ ਭਾਜਪਾ ਦੀ ਉਮੀਦਵਾਰ ਹੈ। ਉਸ ਨੇ ਅਜਿਹੀ ਪਾਰਟੀ ਚੁਣੀ ਜੋ ਲੋਕ ਵਿਰੋਧੀ, ਲੋਕਤੰਤਰ ਵਿਰੋਧੀ ਹੈ।”
ਪਟਿਆਲਾ ਤੋਂ ਉਨ੍ਹਾਂ ਦੀ ਉਮੀਦਵਾਰੀ ਪੱਕੀ ਮੰਨੀ ਜਾ ਰਹੀ ਹੈ, ਹਾਲਾਂਕਿ ਪਹਿਲਾਂ ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਦੀ ਵਧਦੀ ਉਮਰ ਅਤੇ ਸਿਹਤ ਉਨ੍ਹਾਂ ਨੂੰ ਲੋਕ ਸਭਾ ਚੋਣ ਲੜਨ ਦੀ ਇਜਾਜ਼ਤ ਨਹੀਂ ਦਿੰਦੇ। ਦੱਸ ਦਈਏ ਕਿ ਡਾ: ਗਾਂਧੀ ਨੇ 2014 ਦੀਆਂ ਲੋਕ ਸਭਾ ਚੋਣਾਂ ਆਮ ਆਦਮੀ ਪਾਰਟੀ ਵੱਲੋਂ ਪਟਿਆਲਾ ਸੀਟ ਤੋਂ ਲੜੀਆਂ ਸਨ ਅਤੇ ਜਿੱਤੇ ਸਨ।ਧਰਮਵੀਰ ਗਾਂਧੀ 2014 ‘ਚ ‘ਆਪ’ ਦੀ ਟਿਕਟ ‘ਤੇ ਪਟਿਆਲਾ ਤੋਂ ਸੰਸਦ ਮੈਂਬਰ ਬਣੇ ਸਨ। ਇਸ ਤੋਂ ਬਾਅਦ ਉਨ੍ਹਾਂ ਨੇ 2015 ‘ਚ ਹੀ ‘ਆਪ’ ਤੋਂ ਦੂਰੀ ਬਣਾ ਲਈ ਸੀ। ਡਾ: ਗਾਂਧੀ ਇਕੱਲੇ ਅਜਿਹੇ ਆਗੂ ਹਨ ਜਿਨ੍ਹਾਂ ਨੇ ਆਪਣੇ ਸਿਆਸੀ ਕਰੀਅਰ ਵਿਚ ਪਟਿਆਲਾ ਦੇ ਸ਼ਾਹੀ ਪਰਿਵਾਰ ਦੀ ਨੂੰਹ ਪ੍ਰਨੀਤ ਕੌਰ ਨੂੰ ਹਰਾਇਆ ਸੀ।
----------- Advertisement -----------
ਡਾ. ਧਰਮਵੀਰ ਗਾਂਧੀ ਹੋਏ ਕਾਂਗਰਸ ‘ਚ ਸ਼ਾਮਿਲ
Published on
----------- Advertisement -----------
----------- Advertisement -----------











