November 15, 2026, 10:06 am
----------- Advertisement -----------
HomeNewsLatest Newsਡਾ: ਜਗਮੋਹਨ ਰਾਜੂ ਨੇ ਕੇਜਰੀਵਾਲ ਖਿਲਾਫ ਮਾਮਲਾ ਦਰਜ ਕਰਨ ਅਤੇ ਉਸਦੇ ਖਿਲਾਫ਼...

ਡਾ: ਜਗਮੋਹਨ ਰਾਜੂ ਨੇ ਕੇਜਰੀਵਾਲ ਖਿਲਾਫ ਮਾਮਲਾ ਦਰਜ ਕਰਨ ਅਤੇ ਉਸਦੇ ਖਿਲਾਫ਼ ਕਾਰਵਾਈ ਕਰਨ ਦੀ ਕੀਤੀ ਮੰਗ

Published on

----------- Advertisement -----------

ਚੰਡੀਗੜ੍ਹ: 13 ਜੁਲਾਈ ( ), : ਡਾ: ਰਾਜੂ ਨੇ ਕੇਜਰੀਵਾਲ ਵਿਰੁੱਧ ਕੀਤੀ ਸ਼ਿਕਾਇਤ ‘ਤੇ ਪੁਲਿਸ ਵੱਲੋਂ ਉਦਾਸੀਨ ਰਵੱਈਆ ਅਪਣਾਉਂਦੇ ਹੋਏ ਉਸ ਸ਼ਿਕਾਇਤ ‘ਤੇ ਕਾਰਵਾਈ ਨਾ ਹੋਣ ਅਤੇ ਪੰਜਾਬ ਪੁਲਿਸ ਦੀ ਪ੍ਰਤੱਖ ਉਦਾਸੀਨਤਾ ਬਾਰੇ ਜਾਣਕਾਰੀ ਦਿੰਦੇ ਹੋਏ ਐਸ.ਐਸ.ਪੀ. ਮੁਹਾਲੀ ‘ਤੋਂ ਕਾਰਵਾਈ ਦੀ ਮੰਗ ਕੀਤੀ ਹੈ। ਦੱਸ ਦਈਏ ਕਿ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਡਾ: ਜਗਮੋਹਨ ਸਿੰਘ ਰਾਜੂ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਕੀਤੀ ਗਈ ਟਿੱਪਣੀ ਨੂੰ ਲੈ ਕੇ ਪੰਜਾਬ ਦੇ ਮੋਹਾਲੀ ਵਿੱਚ ਪੁਲਿਸ ਕੋਲ ਕੇਜਰੀਵਾਲ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ। ਦੋ ਮਹੀਨੇ ਬੀਤ ਜਾਣ ‘ਤੇ ਵੀ ਡਾ. ਰਾਜੂ ਵਲੋਂ ਦਿੱਤੀ ਸ਼ਿਕਾਇਤ ‘ਤੇ ਕੋਈ ਕਾਰਵਾਈ ਨਾ ਕਰਨ ਦੇ ਮਾਮਲੇ ਸਬੰਧੀ ਡਾ. ਰਾਜੂ ਨੇ ਐਸ.ਐਸ.ਪੀ. ਮੁਹਾਲੀ ਨੂੰ ਪੱਤਰ ਲਿਖ ਕੇ ਉਸ ਮਾਮਲੇ ਵਿੱਚ ਪੁਲਿਸ ਵਲੋਂ ਕੋਈ ਕਾਰਵਾਈ ਨਾ ਕਰਨ ਦੀ ਸ਼ਿਕਾਇਤ ਕੀਤੀ।

ਡਾ: ਰਾਜੂ ਨੇ ਕਿਹਾ ਕਿ ਉਨ੍ਹਾਂ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਰੁੱਧ 9 ਮਈ 2022 ਨੂੰ ਮੋਹਾਲੀ ਵਿਖੇ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਬ੍ਰਾਂਚ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਸੀ। ਪੁਲਿਸ ਨੇ ਸ਼ਿਕਾਇਤ ਮਿਲਣ ਦੀ ਗੱਲ ਤਾਂ ਮੰਨ ਲਈ ਹੈ ਪਰ ਪੁਖਤਾ ਸਬੂਤ ਹੋਣ ਦੇ ਬਾਵਜੂਦ ਪੁਲਿਸ ਨੇ ਹੁਣ ਤੱਕ ਕੇਜਰੀਵਾਲ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ। ਡਾ: ਰਾਜੂ ਨੇ ਕਿਹਾ ਕਿ ਕੇਜਰੀਵਾਲ ਵੱਲੋਂ ਹਰਿਆਣਾ ਦੇ ਹਿਸਾਰ ‘ਚ ‘ਜਨ ਵਿਜੇ ਰੈਲੀ’ ਦੌਰਾਨ ਭਾਰਤ ਦੇ ਮਾਣਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁੱਧ ਬਹੁਤ ਹੀ ਪ੍ਰੇਸ਼ਾਨ ਅਤੇ ਹੈਰਾਨ ਕਰਨ ਵਾਲੀਆਂ ਅਤੇ ਦੇਸ਼ ਧ੍ਰੋਹੀ ਟਿੱਪਣੀਆਂ ਕੀਤੀਆਂ ਗਈਆਂ ਸਨ। ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਾਇਰ, ਮਨੋਰੋਗ, ਪਾਕਿਸਤਾਨ ਨਾਲ ਹੱਥ ਮਿਲਾਉਣ ਵਰਗੇ ਹਮਲਾਵਰ ਅਤੇ ਭੜਕਾਊ ਸ਼ਬਦਾਂ ਦੀ ਵਰਤੋਂ ਕਰਕੇ ਸਮਾਜ ਵਿੱਚ ਨਫ਼ਰਤ ਫੈਲਾਉਣ ਅਤੇ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕੀਤੀ ਸੀ। ਇੰਨਾ ਹੀ ਨਹੀਂ, ਅੱਤਵਾਦੀਆਂ ਨੂੰ ਹਵਾਈ ਸੈਨਾ ਵਿਚ ਰੱਖਣ ਵਰਗੇ ਭੜਕਾਊ ਭਾਸ਼ਣ ਦੇ ਕੇ ਫੌਜ ਨੂੰ ਬਗਾਵਤ ਲਈ ਉਕਸਾਉਣ ਦੀ ਕੋਸ਼ਿਸ਼ ਵੀ ਕੀਤੀ ਗਈ ਸੀ। ਇਕ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਹਰਿਆਣਾ ਦੇ ਕੇਂਦਰੀ ਖੇਤਰ ਹਿਸਾਰ ਤੋਂ ਜਿੱਥੇ ਫੌਜ ਵਿਚ 11 ਫੀਸਦੀ ਲੋਕ ਭਰਤੀ ਹਨ ਅਤੇ ਹਰ ਪਰਿਵਾਰ ਦਾ ਇੱਕ ਮੈਂਬਰ ਫੌਜੀ ਹੈ, ਕੇਜਰੀਵਾਲ ਵਲੋਂ ਮੌਜੂਦਾ ਪ੍ਰਧਾਨ ਮੰਤਰੀ ‘ਤੇ ਦੇਸ਼ ਧ੍ਰੋਹ ਦੇ ਬੇਬੁਨਿਆਦ ਦੋਸ਼ ਲਾਏ ਗਏ ਹਨ।

ਡਾ: ਰਾਜੂ ਨੇ ਕਿਹਾ ਕਿ ਮੈਨੂੰ ਯਕੀਨ ਹੈ ਕਿ ਹੁਣ ਤੱਕ 09.05.2022 ਨੂੰ ਕੀਤੀ ਗਈ ਸ਼ਿਕਾਇਤ ‘ਤੇ ਕੋਈ ਐਫਆਈਆਰ ਦਰਜ ਨਹੀਂ ਕੀਤੀ ਗਈ ਹੈ, ਜੋ ਕਿ ਮੇਰੇ ਵੱਲੋਂ ਤੁਹਾਡੇ ਧਿਆਨ ਵਿੱਚ ਲਿਆਂਦੀ ਗਈ ਹੈ। ਮਾਣਯੋਗ ਸੁਪਰੀਮ ਕੋਰਟ ਅਤੇ ਵੱਖ-ਵੱਖ ਹਾਈ ਕੋਰਟਾਂ ਨੇ ਇਹ ਵੀ ਕਿਹਾ ਹੈ ਕਿ ਸੰਵੇਦਨਸ਼ੀਲ ਅਪਰਾਧਾਂ ਦੀ ਸੂਚਨਾ ਮਿਲਣ ‘ਤੇ ਸਬੰਧਤ ਪੁਲਿਸ ਵਲੋਂ ਐਫਆਈਆਰ ਦਰਜ ਕੀਤੀ ਜਾਣੀ ਚਾਹੀਦੀ ਹੈ। ਡਾ: ਰਾਜੂ ਨੇ ਕਿਹਾ ਕਿ ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਤੁਸੀਂ ਇਸ ਮਾਮਲੇ ਵਿੱਚ ਖੁਦ ਦਖਲ ਦੇਵੋ ਅਤੇ ਐਫਆਈਆਰ ਦਰਜ ਕਰਨ ਤੋਂ ਬਾਅਦ ਪੂਰੀ ਜਾਂਚ ਨੂੰ ਯਕੀਨੀ ਬਣਾਉ। ਡਾ: ਰਾਜੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੇ ਸੀ.ਆਰ.ਪੀ.ਸੀ. ਦੀ ਧਾਰਾ 154 (3) ਤਹਿਤ ਇਸ ਦੀ ਸੂਚਨਾ ਐਸ.ਐਸ.ਪੀ. ਨੂੰ ਦਿੱਤੀ ਹੈI ਸੀ.ਆਰ.ਪੀ.ਸੀ. ਦੇ ਅਨੁਸਾਰ ਜਦੋਂ ਕਿਸੇ ਥਾਣੇ ਦਾ ਅਧਿਕਾਰੀ ਸ਼ਿਕਾਇਤ ‘ਤੇ ਕਾਰਵਾਈ ਕਰਨ ‘ਚ ਫੇਲ ਹੁੰਦਾ ਹੈ ਜਾਂ ਕਾਰਵਾਈ ਨਹੀਂ ਕਰਦਾ, ਤਾਂ ਸ਼ਿਕਾਇਤਕਰਤਾ ਨੂੰ ਐਸਐਸਪੀ ਨੂੰ ਸੂਚਿਤ ਕਰਨਾ ਚਾਹੀਦਾ ਹੈ ਅਤੇ ਐਸਐਸਪੀ ਜਾਂ ਤਾਂ ਇਸ ਮਾਮਲੇ ਵਿੱਚ ਖੁਦ ਕਾਰਵਾਈ ਕਰ ਸਕਦਾ ਹੈ ਜਾਂ ਐਸਐਚਓ ਨੂੰ ਕਾਰਵਾਈ ਕਰਨ ਲਈ ਨਿਰਦੇਸ਼ ਦੇ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...