September 13, 2026, 12:18 am
----------- Advertisement -----------
HomeNewsEducationਡਾ: ਨਿੱਜਰ ਨੇ ਸੁਲਤਾਨਵਿੰਡ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਣਨ ਵਾਲੇ...

ਡਾ: ਨਿੱਜਰ ਨੇ ਸੁਲਤਾਨਵਿੰਡ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਣਨ ਵਾਲੇ ਨਵੇਂ ਬਲਾਕ ਦਾ ਰੱਖਿਆ ਨੀਂਹ ਪੱਥਰ

Published on

----------- Advertisement -----------

ਚੰਡੀਗੜ੍ਹ, 10 ਜਨਵਰੀ: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਲੋਕਾਂ ਨੂੰ ਚੰਗੀ ਸਿਹਤ ਦੇ ਨਾਲ ਨਾਲ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਵੀ ਹੈ। ਇਸੇ ਲੜੀ ਤਹਿਤ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਮੁੱਢਲਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਇਸ ਦੇ ਨਾਲ-ਨਾਲ ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਆਮ ਆਦਮੀ ਕਲੀਨਿਕ ਵੀ ਖੋਲੇ ਜਾ ਰਹੇ ਹਨ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਅੱਜ ਸ਼ਹੀਦ ਗੁਰਮੀਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਵਿੰਡ ਲੜਕੀਆਂ ਦੇ ਸਕੂਲ ਵਿੱਚ ਨਵੇਂ ਬਲਾਕ ਦਾ ਨੀਂਹ ਪੱਥਰ ਰੱਖਣ ਉਪਰੰਤ ਕੀਤਾ। ਇਸ ਮੌਕੇ ਸਕੂਲ ਵੱਲੋਂ ਸਲਾਨਾ ਇਨਾਮ ਵੰਡ ਸਮਾਰੋਹ ਵੀ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸ਼ਬਦ ਗਾਇਨ ਉਪਰੰਤ ਡਾ: ਨਿੱਜਰ ਨੇ ਬੱਚਿਆਂ ਨੂੰ ਅਕਾਦਮਿਕ ਅਤੇ ਵੱਖ ਵੱਖ ਗੈਰ ਅਕਾਦਮਿਕ ਮੁਕਾਬਲਿਆ ਵਿੱਚ ਜ਼ਿਲ੍ਹਾ ਅਤੇ ਰਾਜ ਪੱਧਰ ਤੇ ਜੇਤੂ ਰਹਿਣ ’ਤੇ ਪੁਰਸਕਾਰ ਦੇ ਕੇ ਸਨਮਾਨਤ ਵੀ ਕੀਤਾ ਗਿਆ।

ਡਾ: ਨਿੱਜਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਤਾਬੀ ਗਿਆਨ ਤੋਂ ਇਲਾਵਾ ਜਿੰਦਗੀ ਵਿੱਚ ਅੱਗੇ ਵਧਣ ਲਈ ਆਪਣੀ ਸਖਸ਼ੀਅਤ ਨੂੰ ਨਿਖਾਰਨਾਂ ਵੀ ਉਨ੍ਹਾਂ ਨੂੰ ਬਹੁਤ ਅੱਗੇ ਸਫਲਤਾ ਵੱਲ ਲੈ ਕੇ ਜਾਵੇਗਾ ਅਤੇ ਬੱਚਿਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਵਿਵਹਾਰ ਨੂੰ ਐਨਾ ਚੰਗਾ ਬਣਾਉਣ ਕਿ ਉਨ੍ਹਾਂ ਦਾ ਕਿਰਦਾਰ ਉੱਚਾ ਹੋਵੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਪੜ੍ਹਾਈ ਦੇ ਨਾਲ ਨਾਲ ਖੇਡਾਂ ਵੀ ਬਹੁਤ ਜਰੂਰੀ ਹਨ ਕਿਉਂਕਿ ਖੇਡਾਂ ਹੀ ਬੱਚਿਆਂ ਦਾ ਮਾਨਸਿਕ ਵਿਕਾਸ ਕਰਦੀਆਂ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੁੜਣ ਦਾ ਸੱਦਾ ਦਿੰਦਿਆਂ ਕਿਹਾ ਕਿ ਉਹ ਪੜ੍ਹਾਈ ਦੇ ਨਾਲ ਖੇਡਾਂ ਨੂੰ ਤਰਜੀਹ ਦੇਣ। ਡਾ: ਨਿੱਜਰ ਨੇ ਵਿਸ਼ੇਸ਼ ਤੌਰ ਤੇ ਸਕੂਲ ਦੇ ਪ੍ਰਿੰਸੀਪਲ ਅਮਰਜੀਤ ਸਿੰਘ ਅਤੇ ਸਮੂਹ ਸਟਾਫ ਦੀ ਤਾਰੀਫ ਕਰਦੇ ਹੋਏ ਵੱਖ ਵੱਖ ਉਪਲੱਬਧੀਆਂ ਲਈ ਮੁਬਾਰਕਬਾਦ ਦਿੱਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...