September 12, 2026, 4:10 pm
----------- Advertisement -----------
HomeNewsLatest Newsਡਾ. ਨਿੱਜਰ ਨੇ ਜੀ-20 ਸੰਮੇਲਨ ਦੇ ਸਬੰਧ 'ਚ ਅੰਮ੍ਰਿਤਸਰ ਦੇ ਸੁੰਦਰੀਕਰਨ ਦੀਆਂ...

ਡਾ. ਨਿੱਜਰ ਨੇ ਜੀ-20 ਸੰਮੇਲਨ ਦੇ ਸਬੰਧ ‘ਚ ਅੰਮ੍ਰਿਤਸਰ ਦੇ ਸੁੰਦਰੀਕਰਨ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

Published on

----------- Advertisement -----------

ਚੰਡੀਗੜ੍ਹ, 21 ਜਨਵਰੀ: ਅੰਮ੍ਰਿਤਸਰ ਸ਼ਹਿਰ ਵਿੱਚ ਹੋਣ ਵਾਲੇ ਜੀ-20 ਸੰਮੇਲਨ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੀ-20 ਨਾਲ ਸਬੰਧਤ ਸਾਰੇ ਵਿਕਾਸ ਕਾਰਜ ਫਰਵਰੀ ਮਹੀਨੇ ਦੇ ਅੰਤ ਤੱਕ ਮੁਕੰਮਲ ਕੀਤੇ ਜਾਣ। ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਨਿੱਜਰ ਨੇ ਦੱਸਿਆ ਕਿ ਮਾਰਚ 2023 ਵਿਚ ਜੀ-20 ਸੰਮੇਲਨ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿਖੇ ਹੋਣ ਜਾ ਰਿਹਾ ਹੈ, ਜਿਸ ਵਿਚ ਪ੍ਰਮੁੱਖ ਦੇਸ਼ਾਂ ਦੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਅਤੇ ਹੋਰ ਅੰਤਰਰਾਸ਼ਟਰੀ ਡੈਲੀਗੇਟ ਵੀ ਸ਼ਿਰਕਤ ਕਰਨਗੇ | ਉਨ੍ਹਾਂ ਕਿਹਾ ਕਿ ਸੂਬੇ ਲਈ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਇਹ ਅੰਤਰਰਾਸ਼ਟਰੀ ਪੱਧਰ ਦਾ ਸਮਾਗਮ ਪੰਜਾਬ ਵਿੱਚ ਹੋਣ ਜਾ ਰਿਹਾ ਹੈ।

ਡਾ.ਨਿੱਜਰ ਨੇ ਅੰਮ੍ਰਿਤਸਰ ਦੇ ਸੁੰਦਰੀਕਰਨ ਨਾਲ ਸਬੰਧਤ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਇਸ ਕਾਰਜ ਨਾਲ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਜੀ-20 ਸੰਮੇਲਨ ਦੇ ਸਬੰਧ ਵਿੱਚ ਅੰਮ੍ਰਿਤਸਰ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੰਤਰੀ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਸੂਬੇ ਦੇ ਅੰਮ੍ਰਿਤਸਰ ਸ਼ਹਿਰ ਨੂੰ ਭਾਰਤ ਦੀ ਤਰਫੋਂ ਵਿਸ਼ਵ ਦੇ ਨਕਸ਼ੇ ‘ਤੇ ਪੇਸ਼ ਕਰਨਾ ਹੈ, ਇਸ ਲਈ ਅੰਮ੍ਰਿਤਸਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ ਵਿੱਚ ਅਣਗਹਿਲੀ ਕਰਨ ਵਾਲੇ ਕਿਸੇ ਵੀ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ।

ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਜੋ ਵੀ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਉਹ ਚੰਗੀ ਗੁਣਵੱਤਾ ਦੇ ਹੋਣ। ਉਨ੍ਹਾਂ ਕਿਹਾ ਕਿ ਇਹ ਵਿਕਾਸ ਕਾਰਜ ਸਿਰਫ਼ ਸਮਾਗਮਾਂ ਲਈ ਨਹੀਂ ਹਨ, ਸਗੋਂ ਲੋਕਾਂ ਦੀਆਂ ਲੋੜਾਂ ਅਨੁਸਾਰ ਕੀਤੇ ਜਾ ਰਹੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਸ਼ਹਿਰ ਦੀਆਂ ਸੜਕਾਂ ਦੇ ਕਿਨਾਰੇ, ਚੌਕਾਂ ਅਤੇ ਐਲੀਵੇਟਿਡ ਰੋਡਾਂ ਦੇ ਹੇਠਾਂ ਹੋਣ ਵਾਲੀਆਂ ਥਾਵਾਂ ਨੂੰ ਸੁੰਦਰ ਬਣਾਉਣ ਲਈ ਉਨ੍ਹਾਂ ‘ਤੇ ਪੰਜਾਬੀ ਸੱਭਿਆਚਾਰ ਪੇਸ਼ ਕੀਤਾ ਜਾਵੇ।

ਮੰਤਰੀ ਨੇ ਇਹ ਵੀ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਪੰਜਾਬੀ ਭਾਸ਼ਾ ਨੂੰ ਪਹਿਲ ਦੇ ਰਹੀ ਹੈ। ਇਸ ਲਈ ਉਨ੍ਹਾਂ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਜਨਤਕ ਥਾਵਾਂ ‘ਤੇ ਜੋ ਵੀ ਲਿਖਿਆ ਜਾਵੇ, ਉਹ ਪੰਜਾਬੀ ਭਾਸ਼ਾ ਵਿੱਚ ਹੀ ਲਿਖਿਆ ਜਾਵੇ। ਇਸ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ, ਪੁਲਿਸ ਕਮਿਸ਼ਨਰ ਜਸਕਰਨ ਸਿੰਘ, ਐਸ.ਡੀ.ਐਮ ਹਰਪ੍ਰੀਤ ਸਿੰਘ, ਐਸ.ਡੀ.ਐਮ ਮਨਕੰਵਲ ਸਿੰਘ, ਐਸ.ਡੀ.ਐਮ ਬਾਬਾ ਬਕਾਲਾ ਅਲਕਾ ਕਾਲੀਆ, ਡੀ.ਸੀ.ਪੀ ਪਰਮਿੰਦਰ ਸਿੰਘ ਭੰਡਾਲ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...