October 8, 2026, 3:14 am
----------- Advertisement -----------
HomeNewsLatest Newsਡਾ. ਰਾਜਿੰਦਰ ਸਿੰਘ ਸੋਹਲ ਦੂਸਰੀ ਵਾਰ ਪੰਜਾਬ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਬਣੇ

ਡਾ. ਰਾਜਿੰਦਰ ਸਿੰਘ ਸੋਹਲ ਦੂਸਰੀ ਵਾਰ ਪੰਜਾਬ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਬਣੇ

Published on

----------- Advertisement -----------

ਪੰਜਾਬ ਗੱਤਕਾ ਐਸੋਸੀਏਸ਼ਨ ਦੀ ਕਾਰਜਕਾਰਨੀ ਦੀ ਮੀਟਿੰਗ ਮਿਤੀ 11ਸਤੰਬਰ,2022 ਨੂੰ ਪੰਜਾਬ ਕ੍ਰਿਕਟ ਕਲੱਬ,ਮੁਹਾਲੀ ਵਿਖੇ ਹੋਈ। ਇਸ ਮੀਟਿੰਗ ਵਿੱਚ ਬਲਜਿੰਦਰ ਸਿੰਘ ਤੂਰ,ਸਕੱਤਰ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਤੋਂ ਇਲਾਵਾ ਜਗਕਿਰਨ ਕੌਰ ਵੜੈਚ,ਇੰਚਾਰਜ ਇਸਤਰੀ ਵਿੰਗ, ਐਡਵੋਕੇਟ ਦਲਜੀਤ ਕੌਰ, ਡਾ.ਕੁਲਦੀਪ ਸਿੰਘ,ਅਰਸ਼ਦ ਡਾਲੀ, ਇੰਦਰਜੀਤ ਸਿੰਘ ਮੱਲੀ,ਹਰਮਨ ਸਿੰਘ,ਰਾਜਵੀਰ ਸਿੰਘ, ਤਲਵਿੰਦਰ ਸਿੰਘ ਕਾਰਜਕਾਰਨੀ ਮੈਂਬਰਾਂ ਨੇ ਸ਼ਮੂਲੀਅਤ ਕੀਤੀ।
ਦੱਸ ਦਈਏ ਕਿ ਜਗਸੀਰ ਸਿੰਘ ਮਾਨ ਪ੍ਰਧਾਨ,ਚੰਡੀਗੜ੍ਹ ਗੱਤਕਾ ਐਸੋਸੀਏਸ਼ਨ ਨੇ ਚੋਣ ਆਬਜ਼ਰਵਰ ਵਜੋਂ ਕਾਰਜਭਾਰ ਸੰਭਾਲਿਆ। ਮੀਟਿੰਗ ਵਿੱਚ ਡਾ. ਰਾਜਿੰਦਰ ਸਿੰਘ ਸੋਹਲ ਦੇ ਪ੍ਰਧਾਨ ਵਜੋਂ ਪਿਛਲੇ ਕਾਰਜਕਾਲ ਦੌਰਾਨ ਪੰਜਾਬ ਦੀ ਧਰੋਹਰ ਗੱਤਕੇ ਦੀ ਖੇਡ ਨੂੰ ਪ੍ਰਫੁੱਲਿਤ ਕਰਨ ਲਈ ਕਰਵਾਏ ਗਏ ਸਮਾਗਮਾਂ, ਮੁਕਾਬਲਿਆਂ ਅਤੇ ਹੋਰ ਵਿਸ਼ੇਸ਼ ਪ੍ਰੋਗਰਾਮਾਂ ਲਈ ਭਰਪੂਰ ਪ੍ਰਸੰਸਾ ਕਰਦਿਆਂ ਸਰਬਸੰਮਤੀ ਨਾਲ ਦੂਸਰੀ ਵਾਰ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਨਾਮਜ਼ਦ ਕੀਤਾ ਗਿਆ।
ਇਹ ਵੀ ਵਰਨਣ ਯੋਗ ਹੈ ਕਿ ਡਾ. ਰਜਿੰਦਰ ਸਿੰਘ ਸੋਹਲ ਪੰਜਾਬ ਪੁਲਿਸ ਦੇ ਅਤਿ ਸਨਮਾਨਿਤ ਕਰਮਸ਼ੀਲ ਅਫ਼ਸਰ ਹਨ। ਅਕਾਦਮਿਕ ਵਿੱਚ ਡਾਕਟਰੇਟ ਇਨ ਲਾਅ ਦੇ ਨਾਲ ਨਾਲ ਡਾ. ਸੋਹਲ ਨੂੰ ਦੋ ਗਲੇਂਟਰੀ ਮੈਡਲ ,ਪ੍ਰੈਜ਼ੀਡੈਂਟ ਪੁਲੀਸ ਮੈਡਲ ਬਹਾਦਰੀ ਲਈ , ਪ੍ਰੈਜ਼ੀਡੈਂਟ ਪੁਲੀਸ ਮੈਡਲ ਫਾਰ ਮੈਰੀਟੋਰੀਅਸ ਸਰਵਸਿਜ, ਸਟੇਟ ਐਵਾਰਡ ਅਤੇ ਇਸ ਤੋਂ ਇਲਾਵਾ ਬਹੁਤ ਸਾਰੇ ਵਿਸ਼ੇਸ਼ ਸਨਮਾਨ ਵੀ ਪ੍ਰਾਪਤ ਹੋਏ ਹਨ। ਡਾ. ਸੋਹਲ ਹੋਰ ਵੀ ਬਹੁਤ ਸਾਰੀਆਂ ਅਕਾਦਮਿਕ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਨਾਲ ਜੁੜੇ ਹੋਏ ਹਨ। ਵਾਤਾਵਰਨ ਬਚਾਉਣ ਲਈ ਹਜ਼ਾਰਾਂ ਦੀ ਗਿਣਤੀ ਵਿੱਚ ਰੁੱਖ ਲਗਾਉਣੇ, ਨਸ਼ਿਆਂ ਦੀ ਰੋਕਥਾਮ ਲਈ ਉਪਰਾਲੇ ਕਰਨੇ, ਖੁਦਕਸ਼ੀ ਕਰਨ ਵਾਲੇ ਕਿਸਾਨਾਂ , ਕੋਵਿਡ ਨਾਲ ਮਰੇ ਮਾਪਿਆਂ ਦੇ ਬੱਚਿਆਂ , ਸ਼ਹੀਦ ਫੌਜੀਆਂ ਦੇ ਬੱਚਿਆਂ ਅਤੇ ਇਕੱਲੀ ਬੇਟੀ ਲਈ ਵੀ ਮੁਫ਼ਤ ਸਿੱਖਿਆ ਦਾ ਇੰਤਜ਼ਾਮ ਕਰਦੇ ਹਨ।
ਦੱਸਣਯੋਗ ਹੈ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬਰਗਾੜੀ ਵਾਲੇ ਕੇਸ ਦੀ ਤਫਤੀਸ਼ ਕਰਦਿਆਂ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਕਾਰਨ ਦੇਸ਼ ਵਿਦੇਸ਼ ਦੇ ਸਿੱਖ ਓਹਨਾਂ ਤੇ ਬਹੁਤ ਮਾਣ ਕਰਦੇ ਹਨ ਪੰਜਾਬ ਗੱਤਕਾ ਐਸੋਸੀਏਸ਼ਨ ਨੂੰ ਪੰਜਾਬ ਸਰਕਾਰ ਅਤੇ ਡਾਇਰੈਕਟਰ ਸਪੋਰਟਸ ਵੱਲੋਂ ਪੰਜਾਬ ਗੱਤਕਾ ਐਸੋਸੀਏਸ਼ਨ ਦੇ ਬੈਨਰ ਹੇਠ ਖੇਡ ਰਹੇ ਬੱਚਿਆਂ/ਨੌਜੁਵਾਨਾਂ ਦੀ ਇਸ ਖੇਡ ਲਈ ਗ੍ਰੇਡੇਸ਼ਨ ਵੀ ਹੁੰਦੀ ਹੈ। ਡਾ.ਰਜਿੰਦਰ ਸਿੰਘ ਸੋਹਲ ਨੂੰ ਪ੍ਰਧਾਨ ਚੁਨਣ ਤੇ ਹਰਚਰਨ ਸਿੰਘ ਭੁੱਲਰ ,ਪ੍ਰਧਾਨ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਅਤੇ ਡਾ. ਐਸ.ਪੀ.ਸਿੰਘ ਓਬਰਾਏ ਵੱਲੋਂ ਵਧਾਈਆਂ ਅਤੇ ਸ਼ੁੱਭ ਕਾਮਨਾਵਾਂ ਭੇਜੀਆਂ ਗਈਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...