June 10, 2026, 9:38 pm
----------- Advertisement -----------
HomeNewsLatest Newsਡਾ: ਸੁਭਾਸ਼ ਸ਼ਰਮਾ ਨੇ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਵੱਧਦੀਆਂ ਘਟਨਾਵਾਂ ਨੂੰ...

ਡਾ: ਸੁਭਾਸ਼ ਸ਼ਰਮਾ ਨੇ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਵੱਧਦੀਆਂ ਘਟਨਾਵਾਂ ਨੂੰ ਲੈ ਕੇ ਪੰਜਾਬ ਸਰਕਾਰ ਦੀ ਕਾਰਜਸ਼ੈਲੀ ‘ਤੇ ਚੁੱਕੇ ਸਵਾਲ

Published on

----------- Advertisement -----------

ਚੰਡੀਗੜ੍ਹ: 1 ਨਵੰਬਰ- ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਵਿੱਚ ਪਰਾਲੀ ਦਾ ਕੋਈ ਪ੍ਰਬੰਧ ਨਾ ਕੀਤੇ ਜਾਣ ਕਾਰਨ ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਵੱਧਦੀਆਂ ਘਟਨਾਵਾਂ ਦੇ ਮੁੱਦੇ ‘ਤੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾਈ ਜਨਰਲ ਸਕੱਤਰ ਡਾ: ਸੁਭਾਸ਼ ਸ਼ਰਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਵਰ੍ਹਦਿਆਂ ਕਿਹਾ ਕਿ ਦੋਵਾਂ ਦੀ ਕਹਿਣੀ ਤੇ ਕਰਨੀ ‘ਚ ਫਰਕ ਸਾਫ ਨਜ਼ਰ ਆ ਰਿਹਾ ਹੈ। ਸੂਬਾ ਭਾਜਪਾ ਹੈੱਡਕੁਆਰਟਰ ਚੰਡੀਗੜ੍ਹ ਵਿਖੇ ਉਲੀਕੀ ਗਈ ਪ੍ਰੈਸ ਕਾਨਫਰੰਸ ਦੌਰਾਨ ਡਾ: ਸੁਭਾਸ਼ ਸ਼ਰਮਾ ਨੇ ਕਿਹਾ ਕਿ ਪੰਜਾਬ ਅਤੇ ਦਿੱਲੀ ਦੇ ਲੋਕਾਂ ਸਾਹਮਣੇ ਵੱਡੀਆਂ-ਵੱਡੀਆਂ ਸ਼ੇਖ਼ੀਆਂ ਮਾਰਨ ਵਾਲੇ ਇਹ ਦੋਵੇਂ ਮੁੱਖ ਮੰਤਰੀ ਪਰਾਲੀ ਪ੍ਰਬੰਧਨ ਵਿੱਚ ਨਾਕਾਮ ਸਾਬਤ ਹੋਏ ਹਨ।

ਡਾ: ਸੁਭਾਸ਼ ਸ਼ਰਮਾ ਨੇ ਵੱਖ-ਵੱਖ ਅਖਬਾਰਾਂ ਵਿੱਚ ਪ੍ਰਕਾਸ਼ਿਤ ਅੰਕੜਿਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਪੰਜਾਬ ਵਿੱਚ ਇੱਕ ਦਿਨ ਵਿੱਚ ਪਰਾਲੀ ਸਾੜਨ ਦੀਆਂ 2131 ਘਟਨਾਵਾਂ ਵਾਪਰੀਆਂ ਹਨ ਅਤੇ ਇਨ੍ਹਾਂ ਵਿੱਚੋਂ 330 ਘਟਨਾਵਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਵਿਧਾਨ ਸਭਾ ਵਿੱਚ ਹੀ ਵਾਪਰੀਆਂ ਹਨ। ਇਸ ਸਾਲ 31 ਅਕਤੂਬਰ 2022 ਤੱਕ 16,004 ਘਟਨਾਵਾਂ ਦਰਜ ਕੀਤੀਆਂ ਗਈਆਂ ਹਨ ਜਦਕਿ ਪਿਛਲੇ ਸਾਲ 30 ਅਕਤੂਬਰ 2021 ਤੱਕ 13,124 ਘਟਨਾਵਾਂ ਦਰਜ ਕੀਤੀਆਂ ਗਈਆਂ ਸਨ। ਇਨ੍ਹਾਂ ਅੰਕੜਿਆਂ ਤੋਂ ਸਪੱਸ਼ਟ ਹੈ ਕਿ ਇਸ ਵਾਰ ਪਿਛਲੇ ਸਾਲ ਨਾਲੋਂ 3000 ਵੱਧ ਕੇਸ ਦਰਜ ਹੋਏ ਹਨ। ਪੁਰਾਣੇ ਰਿਕਾਰਡ ਅਨੁਸਾਰ ਪਹਿਲੇ 45 ਦਿਨਾਂ ‘ਚ 20 ਫੀਸਦੀ ਅਤੇ ਪਿਛਲੇ 15 ਦਿਨਾਂ ‘ਚ 80 ਫੀਸਦੀ ਪਰਾਲੀ ਸਾੜੀ ਗਈ ਸੀ। ਇਸ ਵਾਰ ਪਰਾਲੀ ਸਾੜਨ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਆਉਣ ਵਾਲੇ 15 ਦਿਨਾਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 80 ਫੀਸਦੀ ਹੋਰ ਵਾਧਾ ਹੋਵੇਗਾ, ਜਿਸ ਕਾਰਨ ਪ੍ਰਦੂਸ਼ਣ ਦਾ ਪੱਧਰ ਖਤਰਨਾਕ ਪੱਧਰ ਤੱਕ ਵੱਧ ਜਾਵੇਗਾ, ਜਿਸ ਕਾਰਨ ਸਾਹ ਲੈਣ ਵਿੱਚ ਵੀ ਮੁਸ਼ਕਲ ਆ ਸਕਦੀ ਹੈ। ਜਦੋਂ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਸਰਕਾਰ ਸੁੱਤੀ ਪਈ ਹੈ। ਮੁੱਖ ਮੰਤਰੀ ਦਾ ਕਹਿਣਾ ਹੈ ਕਿ ਉਹ 8 ਨੁਕਾਤੀ ਏਜੰਡੇ ‘ਤੇ ਕੰਮ ਕਰ ਰਹੇ ਹਨ। ਭਗਵੰਤ ਮਾਨ ਦਾ 8 ਨੁਕਾਤੀ ਏਜੰਡਾ ਤੇ ਕੇਜਰੀਵਾਲ ਦੇ ਐਲਾਨ, ਕੇਜਰੀਵਾਲ ਦਾ ਫਾਰਮੂਲਾ ਹੈ ਕਿ ਪਿਛਲੇ ਸਾਲ ਨਾਲੋਂ ਇਸ ਸਾਲ ਪਰਾਲੀ ਸਾੜਨ ਦੀਆਂ 3000 ਵੱਧ ਘਟਨਾਵਾਂ ਵਾਪਰੀਆਂ ਹਨ। ਇਹ ਸਭ ਭਗਵੰਤ ਮਾਨ ਅਤੇ ਕੇਜਰੀਵਾਲ ਦੀ ਨਾਲਾਇਕੀ ਦੀ ਇੰਤਹਾ ਹੈ।

ਡਾ: ਸ਼ਰਮਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਰਾਲੀ ਪ੍ਰਬੰਧਨ ਲਈ ਜਿਹੜੀਆਂ ਮਸ਼ੀਨਾਂ ਦਿੱਤੀਆਂ ਗਈਆਂ ਹਨ, ਉਹ ਉਸੇ ਤਰ੍ਹਾਂ ਪਈਆਂ ਹਨI ਮੋਦੀ ਸਰਕਾਰ ਨੇ ਪਰਾਲੀ ਪ੍ਰਬੰਧਨ ਲਈ ਪਿਛਲੇ ਤਿੰਨ ਸਾਲਾਂ ਵਿੱਚ 2,440 ਕਰੋੜ ਰੁਪਏ ਜਾਰੀ ਕੀਤੇ ਹਨ। ਉਸ ਫੰਡ ਦਾ 47 ਫੀਸਦੀ ਪੰਜਾਬ ਨੂੰ ਮਿਲਿਆ। ਪੰਜਾਬ ਨੂੰ 1147 ਕਰੋੜ ਰੁਪਏ ਮਿਲੇ, ਜਦਕਿ ਹਰਿਆਣਾ ਨੂੰ 697 ਕਰੋੜ ਰੁਪਏ ਮਿਲੇ ਹਨ। ਕੇਂਦਰ ਸਰਕਾਰ ਵੱਲੋਂ ਪਰਾਲੀ ਪ੍ਰਬੰਧਨ ਲਈ ਭੇਜੀਆਂ ਗਈਆਂ ਮਸ਼ੀਨਾਂ ਵੀ ਪੰਜਾਬ ਨੂੰ ਵੱਧ ਅਤੇ ਹਰਿਆਣਾ ਨੂੰ ਘੱਟ ਮਿਲੀਆਂ। ਪਰ ਹਰਿਆਣਾ ਪਰਾਲੀ ਦੀ ਸਮੱਸਿਆ ਨਾਲ ਨਜਿੱਠਣ ਵਿਚ ਜ਼ਿਆਦਾ ਸਫਲ ਰਿਹਾ। ਮੀਡੀਆ ਰਿਪੋਰਟਾਂ ਦਾ ਹਵਾਲਾ ਦਿੰਦਿਆਂ ਡਾ: ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਮਸ਼ੀਨਾਂ ਅਤੇ ਫੰਡਾਂ ਦੀ ਵਰਤੋਂ ਕਰਨ ਵਿੱਚ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ।

ਡਾ: ਸੁਭਾਸ਼ ਸ਼ਰਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਕਾਰਜਸ਼ੈਲੀ ‘ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਕੇਜਰੀਵਾਲ ਅਤੇ ਰਾਘਵ ਚੱਢਾ ਦੇ ਇਸ਼ਾਰੇ ‘ਤੇ ਚੱਲ ਰਹੀ ਸਰਕਾਰ ਹੈI ਪੰਜਾਬ ਸਰਕਾਰ ਨੇ ਝੂਠ ਬੋਲਣ ‘ਚ ਪੀ.ਐਚ.ਡੀ. ਕੀਤੀ ਹੋਈ ਹੈI ਇਹ ਲੋਕ ਝੂਠ ਬੋਲ ਕੇ, ਝੂਠੇ ਮੁੱਦੇ ਬਣਾ ਕੇ, ਝੂਠੇ ਇਸ਼ਤਿਹਾਰ ਦੇ ਕੇ, ਦੋਸ਼ ਲਗਾ ਕੇ ਜਨਤਾ ਨੂੰ ਮੂਰਖ ਬਣਾਉਂਦੇ ਰਹਿੰਦੇ ਹਨ। ਜਦੋਂ ਕਿ ਇਹਨਾਂ ਦਾ ਪੰਜਾਬ ਦੇ ਵਿਕਾਸ ਜਾਂ ਪੰਜਾਬ ਦੇ ਲੋਕਾਂ ਨੂੰ ਸੁਚੱਜਾ ਸ਼ਾਸਨ ਦੇਣ ਵੱਲ ਕੋਈ ਨਾ ਕੋਈ ਧਿਆਨ ਅਤੇ ਨਾ ਹੀ ਦਿਲਚਸਪੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

*ਨਵੀਂ ਦਿੱਲੀ/ਪੰਜਾਬ, 09 ਜੂਨ , 2026*ਪੰਜਾਬ ਦੇ ਹਿੰਦੂ ਵਪਾਰੀਆਂ ਦੇ ਇੱਥੇ ਮੰਗਲਵਾਰ ਨੂੰ ਇੱਕ...

ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਕਾਬੂ, ਨਿਹੰਗਾਂ ਨੇ ਪਹਿਲਾ ਕੁੱਟਿਆ ਫਿਰ ਮੰਗਵਾਈ ਮੁਆਫ਼ੀ

ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਅਭੱਦਰ ਭਾਸ਼ਾ ਬੋਲਣ ਵਾਲੇ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...