ਲੁਧਿਆਣਾ, 11 ਮਈ (ਬਲਜੀਤ ਮਰਵਾਹਾ): ਉੱਘੇ ਪੰਜਾਬੀ ਕਵੀ ਅਤੇ ਪਦਮ ਸ਼੍ਰੀ ਡਾ: ਸੁਰਜੀਤ ਪਾਤਰ (80) ਜਿਨ੍ਹਾਂ ਦਾ ਅੱਜ ਤੜਕੇ ਦੇਹਾਂਤ ਹੋ ਗਿਆ, ਦਾ ਅੰਤਿਮ ਸਸਕਾਰ 13 ਮਈ (ਸੋਮਵਾਰ) ਨੂੰ ਸਵੇਰੇ 11 ਵਜੇ ਮਾਡਲ ਟਾਊਨ ਐਕਸਟੈਨਸ਼ਨ ਸ਼ਮਸ਼ਾਨਘਾਟ, ਲੁਧਿਆਣਾ ਵਿਖੇ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਸ਼ਨੀਵਾਰ ਨੂੰ ਪਦਮ ਸ਼੍ਰੀ ਅਤੇ ਉੱਘੇ ਸ਼ਾਇਰ ਡਾ: ਸੁਰਜੀਤ ਪਾਤਰ ਦੇ ਘਰ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਲਈ ਗਏ।
ਉੱਘੇ ਪੰਜਾਬੀ ਲੇਖਕ ਅਤੇ ਕਵੀ ਸੁਰਜੀਤ ਪਾਤਰ ਦਾ ਅੱਜ ਸਵੇਰੇ ਲੁਧਿਆਣਾ ਦੇ ਆਸ਼ਾ ਪੁਰੀ ਸਥਿਤ ਨਿਵਾਸ ਸਥਾਨ ‘ਤੇ ਦਿਲ ਦਾ ਦੌਰਾ ਪੈਣ ਕਾਰਨ 80 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ। ਡਾ: ਪਾਤਰ ਆਪਣੇ ਪਿੱਛੇ ਪਤਨੀ ਭੁਪਿੰਦਰ ਕੌਰ ਅਤੇ ਦੋ ਪੁੱਤਰ ਅੰਕੁਰ ਸਿੰਘ ਪਾਤਰ ਅਤੇ ਮਨਰਾਜ ਸਿੰਘ ਪਾਤਰ ਛੱਡ ਗਏ ਹਨ।