June 25, 2026, 10:20 am
----------- Advertisement -----------
HomeNewsBreaking Newsਜਲੰਧਰ ਦੇ ਥਾਣੇ 'ਚ ਡਰੈੱਸ ਕੋਡ ਲਾਗੂ: ਕੈਪਰੀ-ਨਿੱਕਰ ਪਾ ਕੇ ਆਉਣ ਵਾਲਿਆਂ...

ਜਲੰਧਰ ਦੇ ਥਾਣੇ ‘ਚ ਡਰੈੱਸ ਕੋਡ ਲਾਗੂ: ਕੈਪਰੀ-ਨਿੱਕਰ ਪਾ ਕੇ ਆਉਣ ਵਾਲਿਆਂ ਨੂੰ ਨਹੀਂ ਮਿਲੇਗੀ ਐਂਟਰੀ

Published on

----------- Advertisement -----------
  • 2 ਥਾਵਾਂ ‘ਤੇ ਨੋਟਿਸ ਚਿਪਕਾਇਆ ਗਿਆ ਹੈ

ਜਲੰਧਰ, 4 ਅਕਤੂਬਰ 2023 – ਜੇਕਰ ਤੁਸੀਂ ਕੈਪਰੀ ਜਾਂ ਸ਼ਾਰਟਸ ਪਾ ਕੇ ਜਲੰਧਰ ਦੇ ਥਾਣਾ ਡਵੀਜ਼ਨ ਨੰਬਰ 4 ਵਿੱਚ ਜਾ ਰਹੇ ਹੋ ਤਾਂ ਸਾਵਧਾਨ ਹੋ ਜਾਓ। ਥਾਣੇ ਦੇ ਬਾਹਰ ਖੜ੍ਹੇ ਸੰਤਰੀ ਅਜਿਹੇ ਪਹਿਰਾਵੇ ਪਹਿਨਣ ਵਾਲਿਆਂ ਨੂੰ ਅੰਦਰ ਨਹੀਂ ਜਾਣ ਦੇਣਗੇ। ਥਾਣਾ ਇੰਚਾਰਜ ਨੇ ਥਾਣੇ ਆਉਣ ਵਾਲੇ ਲੋਕਾਂ ਲਈ ਡਰੈੱਸ ਕੋਡ ਲਾਗੂ ਕਰ ਦਿੱਤਾ ਹੈ। ਥਾਣੇ ਦੇ ਮੁੱਖ ਗੇਟ ’ਤੇ ਇਕ ਥਾਂ ’ਤੇ ਨਹੀਂ ਸਗੋਂ ਦੋ ਥਾਵਾਂ ’ਤੇ ਨੋਟਿਸ ਚਿਪਕਾਏ ਗਏ ਹਨ ਕਿ ਕੈਪਰੀ-ਨਿੱਕਰ ਪਾ ਕੇ ਥਾਣੇ ਆਉਣ ਦੀ ਮਨਾਹੀ ਹੈ।

ਭਾਵੇਂ ਕਿ ਪੁਲੀਸ ਸਟੇਸ਼ਨ ਵਿੱਚ ਆਪਣੀਆਂ ਸ਼ਿਕਾਇਤਾਂ ਲੈ ਕੇ ਆਉਣ ਵਾਲਿਆਂ ਲਈ ਡੀਜੀਪੀ ਦਫ਼ਤਰ ਜਾਂ ਪੁਲੀਸ ਕਮਿਸ਼ਨਰ ਦਫ਼ਤਰ ਵੱਲੋਂ ਕੋਈ ਹੁਕਮ ਨਹੀਂ ਹੈ ਪਰ ਇਹ ਨੋਟਿਸ ਪੁਲੀਸ ਥਾਣਾ ਡਵੀਜ਼ਨ ਨੰਬਰ 4 ਵਿੱਚ ਆਪਣੇ ਪੱਧਰ ’ਤੇ ਚਿਪਕਾਇਆ ਗਿਆ ਹੈ। ਜਦੋਂ ਇਸ ਸਬੰਧੀ ਥਾਣਾ ਸਦਰ ਦੇ ਮੁਲਾਜ਼ਮਾਂ ਨੂੰ ਪੁੱਛਿਆ ਗਿਆ ਤਾਂ ਉਨ੍ਹਾਂ ਦਾ ਤਰਕ ਸੀ ਕਿ ਜੇਕਰ ਕੋਈ ਕੈਪਰੀ ਜਾਂ ਸ਼ਾਰਟਸ ਪਾ ਕੇ ਕਿਸੇ ਸਰਕਾਰੀ ਦਫ਼ਤਰ ਵਿੱਚ ਜਾਇਆ ਜਾਵੇ ਤਾਂ ਚੰਗਾ ਨਹੀਂ ਲੱਗਦਾ। ਇਹ ਸਾਡਾ ਸੱਭਿਆਚਾਰ ਨਹੀਂ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ...

ਚੰਡੀਗੜ੍ਹ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਬਠਿੰਡਾ, 24 ਜੂਨ:ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ...

ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 24 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ...

BJP ਲੀਡਰ ਮਨੋਰੰਜਨ ਕਾਲੀਆ ਬੇਹੋਸ਼ ਹੋ ਕੇ ਡਿੱਗੇ, ਜਲੰਧਰ ‘ਚ ਪ੍ਰੋਗਰਾਮ ਦੌਰਾਨ ਅਚਾਨਕ ਵਿਗੜੀ ਤਬੀਅਤ

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਸਿਹਤ ਅਚਾਨਕ ਵਿਗੜ...

ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

ਟਾਲਾ ਦੇ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਮੁੰਡੀ ਕਰਾਲ ਵਿੱਚ ਜ਼ਮੀਨੀ ਵਿਵਾਦ ਨੇ ਖੂਨੀ...

ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ – ਮਾਲਵਿੰਦਰ ਕੰਗ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਨਾਂਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ...

‘ਕੱਲ੍ਹ ਤੋਂ ਸ਼ੁਰੂ ਹੋਵੇਗੀ SIR ਦੀ ਪ੍ਰਕਿਰਿਆ, ਘਰ-ਘਰ ਜਾਣਗੇ BLOs, 24 ਜੁਲਾਈ ਤੱਕ ਚੱਲੇਗਾ ਗਣਨਾ ਦਾ ਕੰਮ

ਪੰਜਾਬ ਵਿੱਚ 25 ਜੂਨ ਤੋਂ ਵੋਟਰ ਸੂਚੀ ਨੂੰ ਅਪਡੇਟ ਕਰਨ ਲਈ ਇੱਕ ਵਿਸ਼ੇਸ਼ ਇੰਟੈਂਸਿਵ...