September 18, 2026, 1:33 pm
----------- Advertisement -----------
HomeNewsLatest Newsਟਰਾਂਸਪੋਰਟ ਮੰਤਰੀ ਵੱਲੋਂ ਰਿਪੋਰਟ ਕੀਤੇ ਗਏ ਮੁਲਾਜ਼ਮਾਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਦੇ ਨਿਰਦੇਸ਼

ਟਰਾਂਸਪੋਰਟ ਮੰਤਰੀ ਵੱਲੋਂ ਰਿਪੋਰਟ ਕੀਤੇ ਗਏ ਮੁਲਾਜ਼ਮਾਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਦੇ ਨਿਰਦੇਸ਼

Published on

----------- Advertisement -----------

ਚੰਡੀਗੜ੍ਹ, 29 ਅਗਸਤ (ਬਲਜੀਤ ਮਰਵਾਹਾ) : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਮਨਿਸਟਰਜ਼ ਫ਼ਲਾਇੰਗ ਸਕੁਐਡ ਵਲੋਂ ਸਰਕਾਰੀ ਬੱਸ ਵਿੱਚੋਂ ਡੀਜ਼ਲ ਚੋਰੀ ਦੇ ਮਾਮਲੇ ਵਿੱਚ ਇੱਕ ਹੋਰ ਡਰਾਈਵਰ ਨੂੰ ਕਾਬੂ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਫ਼ਲਾਇੰਗ ਸਕੁਐਡ ਨੇ ਬੀਤੀ ਰਾਤ ਰਵੀ ਢਾਬਾ ਨੇੜੇ ਸਤਨੌਰ (ਜ਼ਿਲ੍ਹਾ ਹੁਸ਼ਿਆਰਪੁਰ) ਵਿਖੇ ਚੈਕਿੰਗ ਦੌਰਾਨ ਪਠਾਨਕੋਟ ਡਿਪੂ ਦੀ ਬੱਸ ਨੰਬਰ ਪੀ.ਬੀ-06-ਏ.ਐਸ 8770 ਦੇ ਡਰਾਈਵਰ ਰਜਵੰਤ ਸਿੰਘ ਨੂੰ ਡੀਜ਼ਲ ਚੋਰੀ ਕਰਦਿਆਂ ਰੰਗੇ-ਹੱਥੀਂ ਕਾਬੂ ਕੀਤਾ। ਉਸ ਕੋਲੋਂ 22 ਲੀਟਰ ਡੀਜ਼ਲ ਬਰਾਮਦ ਹੋਇਆ ਹੈ।

ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਕੀਤੀ ਗਈ ਚੈਕਿੰਗ ਦੌਰਾਨ ਸ਼ਹੀਦ ਭਗਤ ਸਿੰਘ ਨਗਰ ਡਿਪੂ ਦੀ ਬੱਸ ਪੀ.ਬੀ-32-ਪੀ 3661 ਦੇ ਕੰਡਕਟਰ ਨਿਤੀਸ਼ ਕੁਮਾਰ ਨੂੰ ਸਵਾਰੀਆਂ ਤੋਂ ਪੈਸੇ ਲੈ ਕੇ ਟਿਕਟ ਨਾ ਦੇਣ ਲਈ ਰਿਪੋਰਟ ਕੀਤਾ ਗਿਆ ਹੈ। ਕੰਡਕਟਰ ਨੇ ਸਵਾਰੀਆਂ ਤੋਂ 325 ਰੁਪਏ ਤਾਂ ਵਸੂਲ ਲਏ ਪਰ ਉਨ੍ਹਾਂ ਨੂੰ ਟਿਕਟ ਨਹੀਂ ਸੀ ਦਿੱਤੀ। ਇਸੇ ਤਰ੍ਹਾਂ ਰਾਏਪੁਰ ਖਲਿਆਣ ਵਿਖੇ ਚੈਕਿੰਗ ਦੌਰਾਨ ਜਲੰਧਰ-1 ਡਿਪੂ ਦੀ ਬੱਸ ਨੰਬਰ ਪੀ.ਬੀ-08-ਸੀ.ਐਕਸ 8714 ਦੇ ਕੰਡਕਟਰ ਗੁਰਜੀਤ ਸਿੰਘ ਨੂੰ ਵੀ ਸਵਾਰੀਆਂ ਨਾਲ 60 ਰਪਏ ਦੀ ਠੱਗੀ ਮਾਰਨ ਲਈ ਰਿਪੋਰਟ ਕੀਤਾ ਗਿਆ ਹੈ। ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ ਫ਼ਗਵਾੜਾ ਵਿਖੇ ਚੈਕਿੰਗ ਦੌਰਾਨ ਪੱਟੀ ਡਿਪੂ ਦੀ ਬੱਸ ਨੰਬਰ ਪੀ.ਬੀ-46-ਐਚ 9304 ਨੂੰ ਅਣਅਧਿਕਾਰਤ ਰੂਟ ‘ਤੇ ਚਲਦਾ ਪਾਇਆ।

ਟਰਾਂਸਪੋਰਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹੈ ਕਿ ਰਿਪੋਰਟ ਕੀਤੇ ਗਏ ਡਰਾਈਵਰਾਂ ਅਤੇ ਕੰਡਕਟਰਾਂ ਵਿਰੁੱਧ ਤੁਰੰਤ ਬਣਦੀ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ...

CM ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ASI ਲਈ ਪ੍ਰਗਟਾਇਆ ਦੁੱਖ, ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ...

ਦਿੱਲੀ ਹਾਈ ਕੋਰਟ ਵੱਲੋਂ ਜਗਤਾਰ ਸਿੰਘ ਜੌਹਲ ਨੂੰ ਵੱਡੀ ਰਾਹਤ, UAPA ਦੇ 7 ਮਾਮਲਿਆਂ ‘ਚ ਮਿਲੀ ਜ਼ਮਾਨਤ

ਦਿੱਲੀ ਹਾਈ ਕੋਰਟ (Delhi High Court) ਨੇ ਸ਼ੁੱਕਰਵਾਰ ਨੂੰ ਬ੍ਰਿਟਿਸ਼ ਨਾਗਰਿਕ ਜਗਤਾਰ ਸਿੰਘ ਜੌਹਲ ਨੂੰ ਯੂਏਪੀਏ...

ਮਾਨਸਿਕ ਤਣਾਅ ਬਣ ਸਕਦੈ ਪਰਿਵਾਰਕ ਸਮੱਸਿਆਵਾਂ ਦੀ ਵਜ੍ਹਾ, ਸਮੇਂ ਸਿਰ ਇਲਾਜ ਦੀ ਸਲਾਹ

ਚੰਡੀਗੜ੍ਹ, 17 ਸਤੰਬਰ 2026: ਅਸੀਂ ਅਕਸਰ ਤਣਾਅ ਨੂੰ ਵਿਅਕਤੀ ਦੇ ਸੁਭਾਅ ਦਾ ਹਿੱਸਾ ਮੰਨ ਲੈਂਦੇ...

ਪੰਜਾਬ ਨੇ 3,100 ਖੇਡ ਮੈਦਾਨ ਬਣਾਏ ਹਨ, ਜਿਨ੍ਹਾਂ ਵਿੱਚੋਂ ਲਗਭਗ 750 ਪਹਿਲਾਂ ਹੀ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 17 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ...

SGPC ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ FIR ਦਰਜ, ਜ਼ਬਰ-ਜਨਾਹ ਦੇ ਇਲਜ਼ਾਮਾਂ ਮਗਰੋਂ ਦਿੱਤਾ ਅਸਤੀਫ਼ਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ...

ਸਖ਼ਤ ਸਜ਼ਾ ਤੇ ਸਮਾਂਬੱਧ ਜਾਂਚ ਦੀ ਲੋੜ, ਗਿਆਨੀ ਰਘਬੀਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਸਰਕਾਰ ਵੱਲੋਂ ‘ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਦੇ ਸਬੰਧ ‘ਚ...

ਸ਼ਾਹਕੋਟ ਤੋਂ ‘ਆਪ’ ਨੇ ਬਦਲਿਆ ਹਲਕਾ ਇੰਚਾਰਜ

ਆਮ ਆਦਮੀ ਪਾਰਟੀ ਪੰਜਾਬ ਵਲੋਂ ਸੰਗਠਨਾਤਮਕ ਪੱਧਰ ’ਤੇ ਅਹਿਮ ਨਿਯੁਕਤੀ ਕਰਦਿਆਂ ਸ਼ਾਹਕੋਟ ਵਿਧਾਨ ਸਭਾ...

Gippy Grewal ਨਾਲ ਫਲਾਈਟ ‘ਚ ਬਦਸਲੂਕੀ, ਬਿਜ਼ਨੈੱਸ ਕਲਾਸ ਦਾ ਟਿਕਟ ਦੇ ਕੇ ਇਕਾਨਮੀ ਸੀਟ ‘ਤੇ ਬਿਠਾਇਆ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ਏਅਰ ਕੈਨੇਡਾ ਦੀ ਫਲਾਈਟ ਵਿਚ ਆਪਣੇ ਨਾਲ ਹੋਏ ਤਜਰਬੇ...