November 18, 2026, 5:49 pm
----------- Advertisement -----------
HomeNewsBreaking Newsਸੜਕ ਹਾਦਸੇ 'ਚ ਡਰਾਈਵਰ ਦੀ ਮੌਤ: 3 ਘੰਟੇ ਤੱਕ ਕੈਬਿਨ 'ਚ ਫਸਿਆ...

ਸੜਕ ਹਾਦਸੇ ‘ਚ ਡਰਾਈਵਰ ਦੀ ਮੌਤ: 3 ਘੰਟੇ ਤੱਕ ਕੈਬਿਨ ‘ਚ ਫਸਿਆ ਰਿਹਾ, ਕਰੇਨ ਨਾਲ ਕੱਢਿਆ

Published on

----------- Advertisement -----------
  • ਨੀਂਦ ਆਉਣ ਕਾਰਨ ਵਾਪਰਿਆ ਹਾਦਸਾ

ਲੁਧਿਆਣਾ, 26 ਅਪ੍ਰੈਲ 2024 – ਲੁਧਿਆਣਾ ਦੇ ਤਾਜਪੁਰ ਹਾਈਵੇਅ ਪੁਲ ‘ਤੇ ਸ਼ੁੱਕਰਵਾਰ ਸਵੇਰੇ ਵਾਪਰੇ ਸੜਕ ਹਾਦਸੇ ‘ਚ ਤੇਜ਼ ਰਫਤਾਰ ਟਰੱਕ ਚਾਲਕ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਡਰਾਈਵਰ ਦੇ ਸੌਣ ਕਾਰਨ ਵਾਪਰਿਆ। ਡਰਾਈਵਰ ਨੇ ਅੱਗੇ ਜਾ ਰਹੇ ਦੂਜੇ ਟਰੱਕ ਨੂੰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਟਰੱਕ ਦਾ ਕੈਬਿਨ ਬੁਰੀ ਤਰ੍ਹਾਂ ਨੁਕਸਾਨਿਆ ਗਿਆ।

ਮ੍ਰਿਤਕ ਡਰਾਈਵਰ ਸਟੇਅਰਿੰਗ ਅਤੇ ਕੈਬਿਨ ਵਿਚਕਾਰ ਫਸ ਗਿਆ। ਮਰਨ ਵਾਲੇ ਡਰਾਈਵਰ ਦਾ ਨਾਂ ਸੁਖਦੇਵ ਹੈ। ਉਹ ਗੱਡੀ ਨੂੰ ਝੰਡਾਲੀ ਤੋਂ ਫਗਵਾੜਾ ਲੈ ਕੇ ਜਾ ਰਿਹਾ ਸੀ। ਟਰੱਕ ਡਰਾਈਵਰ ਅਰਜੁਨ ਨੇ ਦੱਸਿਆ ਕਿ ਉਹ ਪਾਨੀਪੱਤ ਤੋਂ ਸ੍ਰੀਨਗਰ ਬਲਾਕ ਲੈ ਕੇ ਜਾ ਰਿਹਾ ਸੀ। ਉਸ ਦਾ ਟਰੱਕ ਸਮਰਾਲਾ ਚੌਕ ਨੇੜੇ ਤਾਜਪੁਰ ਪੁਲ ਤੋਂ ਕਰੀਬ 20 ਜਾਂ 30 ਕਿਲੋਮੀਟਰ ਦੀ ਰਫ਼ਤਾਰ ਨਾਲ ਜਾ ਰਿਹਾ ਸੀ।

ਤੇਜ਼ ਰਫਤਾਰ ਟਰੱਕ ਚਾਲਕ ਨੇ ਉਸ ਨੂੰ ਪਿੱਛੇ ਤੋਂ ਜ਼ੋਰਦਾਰ ਟੱਕਰ ਮਾਰ ਦਿੱਤੀ। ਉਸ ਨੇ ਟਰੱਕ ਵਿੱਚੋਂ ਬਾਹਰ ਆ ਕੇ ਦੇਖਿਆ ਕਿ ਉਸ ਨੂੰ ਪਿੱਛੇ ਤੋਂ ਟੱਕਰ ਮਾਰਨ ਵਾਲੇ ਡਰਾਈਵਰ ਦੀ ਮੌਤ ਹੋ ਚੁੱਕੀ ਸੀ। ਉਸ ਦੇ ਕੰਨਾਂ ਵਿੱਚ ਹੈੱਡਫੋਨ ਲੱਗੇ ਹੋਏ ਸਨ।

ਉਸ ਨੇ ਰੌਲਾ ਪਾ ਕੇ ਲੰਘ ਰਹੇ ਟਰੱਕ ਡਰਾਈਵਰਾਂ ਨੂੰ ਰੋਕ ਲਿਆ। ਮ੍ਰਿਤਕ ਡਰਾਈਵਰ ਨੂੰ ਬਾਹਰ ਕੱਢਣ ਦੀ ਕਾਫੀ ਕੋਸ਼ਿਸ਼ ਕੀਤੀ ਪਰ ਉਸ ਨੂੰ ਬਾਹਰ ਨਹੀਂ ਕੱਢਿਆ ਜਾ ਸਕਿਆ। ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਟਰੈਫਿਕ ਜ਼ੋਨ ਇੰਚਾਰਜ ਦੀਪਕ ਕੁਮਾਰ ਘਟਨਾ ਵਾਲੀ ਥਾਂ ’ਤੇ ਪੁੱਜੇ।

ਪੁਲਿਸ ਮੁਲਾਜ਼ਮਾਂ ਨੇ ਤੁਰੰਤ NHI ਅਧਿਕਾਰੀਆਂ ਨੂੰ ਸੂਚਿਤ ਕੀਤਾ। ਮੌਕੇ ‘ਤੇ ਕਟਰ ਮਸ਼ੀਨ ਬੁਲਾਈ ਗਈ ਅਤੇ ਕੈਬਿਨ ਵੀ ਕੱਟਿਆ ਗਿਆ ਪਰ ਫਿਰ ਵੀ ਮ੍ਰਿਤਕ ਡਰਾਈਵਰ ਨੂੰ ਬਾਹਰ ਨਹੀਂ ਕੱਢਿਆ ਜਾ ਸਕਿਆ। ਆਖਰਕਾਰ ਕਰੇਨ ਦੀ ਮਦਦ ਨਾਲ ਕੈਬਿਨ ਤੋਂ ਸਟੀਅਰਿੰਗ ਸੀਟ ਨੂੰ ਖਿੱਚ ਕੇ ਲਾਸ਼ ਨੂੰ ਬਾਹਰ ਕੱਢਣ ‘ਚ ਕਰੀਬ 3 ਘੰਟੇ ਲੱਗ ਗਏ। ਮ੍ਰਿਤਕ ਸੁਖਦੇਵ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...

ਸ਼ੈਰੀ ਮਾਨ ਦੇ ਮੋਹਾਲੀ ਸ਼ੋਅ ਤੋਂ ਪਹਿਲਾਂ ਗਾਣਿਆਂ ‘ਤੇ ਸਖਤੀ, ਪੰਜਾਬ ਬਾਲ ਕਮਿਸ਼ਨ ਵੱਲੋਂ ਕਾਰਵਾਈ ਦੇ ਹੁਕਮ

ਪੰਜਾਬੀ ਗਾਇਕ ਸ਼ੈਰੀ ਮਾਨ ਦੇ 28 ਨਵੰਬਰ ਨੂੰ ਮੋਹਾਲੀ ਦੇ ਨਿਊ ਚੰਡੀਗੜ੍ਹ ਸਥਿਤ ਵਰਲਡ...