November 24, 2026, 7:38 pm
----------- Advertisement -----------
HomeNewsBreaking Newsਲੋਕ ਸੰਪਰਕ ਵਿਭਾਗ ਦੇ ਡਰਾਈਵਰ ਦੀ ਸੜਕ ਹਾਦਸੇ 'ਚ ਮੌਤ, ਜੌੜਾਮਾਜਰਾ ਵੱਲੋਂ...

ਲੋਕ ਸੰਪਰਕ ਵਿਭਾਗ ਦੇ ਡਰਾਈਵਰ ਦੀ ਸੜਕ ਹਾਦਸੇ ‘ਚ ਮੌਤ, ਜੌੜਾਮਾਜਰਾ ਵੱਲੋਂ ਦੁੱਖ ਦਾ ਪ੍ਰਗਟਾਵਾ

Published on

----------- Advertisement -----------

ਚੰਡੀਗੜ੍ਹ, 7 ਜੁਲਾਈ 2023 – ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਲੁਧਿਆਣਾ ਵਿਖੇ ਤੈਨਾਤ ਡਰਾਈਵਰ ਪ੍ਰਭਜੋਤ ਸਿੰਘ ਦੀ ਸੜਕ ਹਾਦਸੇ ‘ਚ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਪ੍ਰਭਜੋਤ ਸਿੰਘ (41) ਅੱਜ ਸਵੇਰੇ ਕਰੀਬ 7 ਵਜੇ ਦਫ਼ਤਰ ਆਉਂਦਿਆਂ ਉਸ ਸਮੇਂ ਵਾਹਨ ਦੀ ਲਪੇਟ ਵਿੱਚ ਆ ਗਿਆ, ਜਦੋਂ ਉਹ ਸਾਹਨੇਵਾਲ ਨੇੜੇ ਜੀ.ਟੀ. ਰੋਡ ‘ਤੇ ਆਪਣੀ ਗੱਡੀ ਠੀਕ ਕਰ ਰਿਹਾ ਸੀ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਦੀ ਮ੍ਰਿਤਕ ਐਲਾਨ ਦਿੱਤਾ।

ਦੁਖੀ ਪਰਿਵਾਰ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਇਸ ਅਸਹਿ ਅਤੇ ਅਕਹਿ ਦੁੱਖ ਦੀ ਘੜੀ ਵਿੱਚ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖ਼ਸ਼ਣ।

ਕੈਬਨਿਟ ਮੰਤਰੀ ਨੇ ਕਿਹਾ ਕਿ ਪ੍ਰਭਜੋਤ ਸਿੰਘ ਵਿਭਾਗ ਦਾ ਇੱਕ ਸਮਰਪਿਤ ਕਰਮਚਾਰੀ ਸੀ। ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਉਹ ਨਿੱਜੀ ਤੌਰ ‘ਤੇ ਪਰਿਵਾਰ ਨਾਲ ਖੜ੍ਹੇ ਹਨ।

ਪ੍ਰਭਜੋਤ ਸਿੰਘ ਆਪਣੇ ਪਿੱਛੇ ਮਾਤਾ, ਪਤਨੀ ਅਤੇ ਦੋ ਪੁੱਤਰ ਛੱਡ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...

‘ਆਪ’ ਦੀ ਮੋਗਾ ਮਹਾਂ ਰੈਲੀ ਤੋਂ 2027 ਚੋਣ ਮੁਹਿੰਮ ਦਾ ਆਗਾਜ਼, ਲੱਖਾਂ ਲੋਕਾਂ ਦੇ ਜੁੜਨ ਦੀ ਉਮੀਦ

ਮੋਗਾ / ਚੰਡੀਗੜ੍ਹ, 23 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ...