ਅੰਮ੍ਰਿਤਸਰ, 4 ਅਪ੍ਰੈਲ 2024 – ਅੰਮ੍ਰਿਤਸਰ ‘ਚ ਤੀਹਰੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਕਾਤਲ ਨੌਜਵਾਨ ਨਸ਼ੇੜੀ ਹੈ ਅਤੇ ਉਸ ਨੇ ਆਪਣੀ ਹੀ ਮਾਂ, ਭਰਜਾਈ ਅਤੇ ਢਾਈ ਸਾਲ ਦੇ ਭਤੀਜੇ ਦਾ ਕਤਲ ਕਰ ਦਿੱਤਾ। ਇੰਨਾ ਹੀ ਨਹੀਂ ਦੋਸ਼ੀ ਨੇ ਕਤਲ ਕਰਨ ਤੋਂ ਬਾਅਦ ਖੂਨ ਨਾਲ ਲੱਥਪੱਥ ਲਾਸ਼ਾਂ ਨੂੰ ਘਰ ‘ਚ ਹੀ ਛੱਡ ਕੇ ਸਿੱਧਾ ਥਾਣੇ ਜਾ ਕੇ ਆਤਮ ਸਮਰਪਣ ਕਰ ਦਿੱਤਾ। ਫਿਲਹਾਲ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਕਾਤਲ ਦੀ ਪਛਾਣ 35 ਸਾਲਾ ਅੰਮ੍ਰਿਤਪਾਲ ਸਿੰਘ ਵਾਸੀ ਕੰਦੋਵਾਲੀਆ ਕਸਬਾ ਅਜਨਾਲਾ ਵਜੋਂ ਹੋਈ ਹੈ। ਰਾਤ ਸਮੇਂ ਮੁਲਜ਼ਮ ਨੇ ਉਸ ਦੀ ਮਾਂ ਮਨਬੀਰ ਕੌਰ, ਭਰਜਾਈ ਅਵਨੀਤ ਕੌਰ ਅਤੇ ਭਤੀਜੇ ਸਮਰਥ ਦਾ ਕਤਲ ਕਰ ਦਿੱਤਾ। ਮੁਲਜ਼ਮ ਨੇ ਇਹ ਕਤਲ ਕਿਉਂ ਕੀਤੇ ਹਨ। ਪੁਲੀਸ ਮੁਲਜ਼ਮ ਕੋਲੋਂ ਕਤਲ ਦੇ ਕਾਰਨਾਂ ਬਾਰੇ ਪੁੱਛਗਿੱਛ ਕਰ ਰਹੀ ਹੈ। ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।