ਮੋਗਾ ‘ਚ ਨਸ਼ੇ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਪੁਲਿਸ ਪ੍ਰਸ਼ਾਸਨ ਲਗਾਤਾਰ ਕਾਰਵਾਈ ਕਰ ਰਿਹਾ ਹੈ। ਪ੍ਰਸ਼ਾਸਨ ਵੱਖ-ਵੱਖ ਥਾਵਾਂ ‘ਤੇ ਚੈਕਿੰਗ ਮੁਹਿੰਮ ਚਲਾ ਕੇ ਸਮੱਗਲਰਾਂ ਨੂੰ ਕਾਬੂ ਕਰਨ ‘ਚ ਲੱਗਿਆ ਹੋਇਆ ਹੈ। ਇਸੇ ਲੜੀ ਤਹਿਤ ਥਾਣਾ ਘੁੜਕੋਟ ਵਿਖੇ ਪੁਲਿਸ ਨੇ ਇੱਕ ਮੋਟਰਸਾਈਕਲ ਨੂੰ ਰੋਕ ਕੇ ਤਲਾਸ਼ੀ ਲਈ। ਜਿਸ ਤੋਂ ਬਾਅਦ ਉਸ ਕੋਲੋਂ 50 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲੀਸ ਨੇ ਮੁਲਜ਼ਮ ਮੋਟਰਸਾਈਕਲ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਰਾਜੇਸ਼ ਕੁਮਾਰ ਨੇ ਦੱਸਿਆ ਕਿ ਐਸ.ਐਸ.ਪੀ ਮੋਗਾ ਵਿਵੇਕ ਸ਼ੀਲ ਸੋਨੀ ਦੀਆਂ ਹਦਾਇਤਾਂ ‘ਤੇ ਚੈਕਿੰਗ ਕੀਤੀ ਜਾ ਰਹੀ ਸੀ, ਜਿਸ ਦੌਰਾਨ ਮੋਗਾ ਦੇ ਪਿੰਡ ਘੁੜਕੋਟ ‘ਚ ਨਾਕਾਬੰਦੀ ਦੌਰਾਨ ਇੱਕ ਸਪਲੈਂਡਰ ਮੋਟਰਸਾਈਕਲ ਨੂੰ ਰੋਕ ਕੇ ਉਸਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 50 ਗ੍ਰਾਮ ਹੈਰੋਇਨ ਬਰਾਮਦ ਹੋਈ ਬਰਾਮਦ ਕੀਤਾ ਗਿਆ ਸੀ।
ਪੁਲਿਸ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਜਗਸੀਰ ਸਿੰਘ ਪੁੱਤਰ ਹਰਨੇਕ ਸਿੰਘ ਵਾਸੀ ਪਿੰਡ ਗੁਰੂਸਰ, ਜ਼ਿਲ੍ਹਾ ਬਠਿੰਡਾ ਵਜੋਂ ਹੋਈ ਹੈ। ਜਗਸੀਰ ਸਿੰਘ ਖ਼ਿਲਾਫ਼ ਥਾਣਾ ਮਹਿਣਾ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।
----------- Advertisement -----------
ਮੋਗਾ ‘ਚ 50 ਗ੍ਰਾਮ ਹੈਰੋਇਨ ਸਣੇ ਨਸ਼ਾ ਤਸਕਰ ਕਾਬੂ
Published on
----------- Advertisement -----------
----------- Advertisement -----------












