November 16, 2026, 1:48 pm
----------- Advertisement -----------
HomeNewsBreaking Newsਨਸ਼ਾ ਤਸਕਰਾਂ ਨੇ ਦੋ ਭਰਾਵਾਂ 'ਤੇ ਕੀਤਾ ਕਾਤਲਾਨਾ ਹਮਲਾ, ਇੱਕ ਦੀ ਮੌਤ…

ਨਸ਼ਾ ਤਸਕਰਾਂ ਨੇ ਦੋ ਭਰਾਵਾਂ ‘ਤੇ ਕੀਤਾ ਕਾਤਲਾਨਾ ਹਮਲਾ, ਇੱਕ ਦੀ ਮੌਤ…

Published on

----------- Advertisement -----------

ਲੁਧਿਆਣਾ, 16 ਮਈ 2024 – ਲੁਧਿਆਣਾ ਦੇ ਥਾਣਾ ਸਲੇਮ ਟਾਵਰੀ ਅਧੀਨ ਪੈਂਦੇ ਪੀਰੂ ਬੰਦਾ ਇਲਾਕੇ ਵਿੱਚ ਨਸ਼ਾ ਤਸਕਰਾਂ ਅਤੇ ਨਸ਼ੇੜੀ ਵਿਚਾਲੇ ਚਿੱਟੇ ਦੀ ਲੜਾਈ ਦੇ ਚਲਦਿਆਂ ਇੱਕ ਬੇਕਸੂਰ ਨੌਜਵਾਨ ਦੀ ਜਾਨ ਚਲੀ ਗਈ ਜਦਕਿ ਉਹਦਾ ਵੱਡਾ ਭਰਾ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ।

ਹਾਲਾਂਕਿ ਮੌਕੇ ਤੇ ਮੌਜੂਦ ਲੋਕਾਂ ਨੇ ਦੋਵੇਂ ਭਰਾਵਾਂ ਨੂੰ ਸੀਐਮਸੀ ਹਸਪਤਾਲ ਵਿੱਚ ਦਾਖਲ ਕਰਵਾਇਆ ਜਿੱਥੇ ਡਾਕਟਰਾਂ ਨੇ ਇੱਕ ਭਰਾ ਨੂੰ ਮ੍ਰਿਤ ਘੋਸ਼ਿਤ ਕਰ ਦਿੱਤਾ। ਮਰਨ ਵਾਲੇ ਨੌਜਵਾਨ ਦੀ ਪਹਿਚਾਣ ਸਹਿਮ ਸਿੱਧੂ ਉਰਫ਼ ਸ਼ੰਮੀ ਉਮਰ 25 ਸਾਲ ਦੇ ਰੂਪ ਵਿੱਚ ਹੋਈ ਹੈ ਅਤੇ ਜ਼ਖਮੀ ਦੀ ਪਹਿਚਾਨ ਸਾਜਨ ਉਮਰ 30 ਸਾਲ ਦੇ ਰੂਪ ਵਿੱਚ ਹੋਈ ਹੈ।

ਘਟਨਾ ਦਾ ਪਤਾ ਚੱਲਦੇ ਹੀ ਥਾਣਾ ਸਲੇਮ ਟਾਬਰੀ ਦੀ ਪੁਲਿਸ ਥਾਣਾ ਦਰੇਸੀ ਦੀ ਪੁਲਿਸ ਅਤੇ ਸੀਏ ਸਟਾਫ ਮੌਕੇ ਤੇ ਪਹੁੰਚ ਗਿਆ। ਪੁਲਿਸ ਨੇ ਪਹੁੰਚਦੇ ਹੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਹਮਲਾਵਰਾਂ ਦੇ ਘਰ ਵਿੱਚ ਰੇਡ ਕਰਕੇ ਉਹਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਹਿਰਾਸਤ ਵਿੱਚ ਲੈ ਲਿਆ।

ਪੁਲਿਸ ਨੇ ਦੱਸਿਆ ਕਿ ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਪੀਰੂ ਬੰਦਾ ਇਲਾਕੇ ਦੇ ਹਰਦੀਪ ਸਿੰਘ ਪੇਂਡੂ ਅਤੇ ਉਹਦਾ ਬੇਟਾ ਜਸ਼ਨ ਇਲਾਕੇ ਵਿੱਚ ਨਸ਼ਾ ਵੇਚਦੇ ਹਨ, ਅਤੇ ਅਜੇ ਨਾਮ ਦਾ ਨਸ਼ੇੜੀ ਨਸ਼ਾ ਲੈਕੇ ਬਿਨਾ ਪੈਸੇ ਦਿੱਤੇ ਹੀ ਭੱਜ ਗਿਆ, ਜਿਸਦਾ ਦੋਵੇਂ ਤਸਕਰ ਪਿਓ-ਪੁੱਤ ਪਿੱਛਾ ਕਰ ਰਹੇ ਸਨ, ਨਸ਼ੇੜੀ ਆਪਣੇ ਬਚਾਅ ਲਈ ਸੈਮ ਅਤੇ ਸਾਜਨ ਦੇ ਘਰ ਅੰਦਰ ਜਾਕੇ ਲੁੱਕ ਗਿਆ, ਜਦੋਂ ਆਰੋਪੀ ਪਿਓ ਪੁੱਤ ਉਸਦੇ ਪਿੱਛੇ ਘਰ ਅੰਦਰ ਗਏ, ਦੋਵੇਂ ਭਰਾਵਾਂ ਨੇ ਉਨ੍ਹਾਂ ਦਾ ਵਿਰੋਧ ਕੀਤਾ, ਜਿਸਤੋਂ ਗੁੱਸੇ ਵਿੱਚ ਆਏ ਪਿਓ-ਪੁੱਤ ਨੇ ਵਾਰਦਾਤ ਨੂੰ ਅੰਜਾਮ ਦਿੱਤਾ। ਜਿਨ੍ਹਾਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ। ਹਮਲਾਵਰਾਂ ਨੇ ਦੋਵੇਂ ਭਰਾਵਾਂ ਦੇ ਗਲੇ ਸਿਰ ਅਤੇ ਬਾਕੀ ਹਿੱਸਿਆਂ ਤੇ ਤਾਬੜ ਤੋੜ ਵਾਰ ਕੀਤੇ। ਬਾਕੀ ਪੂਰੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ,ਤੇ ਜਾਂਚ ਤੋਂ ਬਾਅਦ ਹੀ ਪਤਾ ਲੱਗ ਸਕੇਗਾ ਕਿ ਪੂਰਾ ਮਾਮਲਾ ਕੀ ਸੀ।

ਉਧਰ ਦੂਜੇ ਪਾਸੇ ਦੋਵੇਂ ਭਰਾਵਾਂ ਦੀ ਮਾਂ ਨੂੰ ਜਦੋਂ ਵਾਰਦਾਤ ਬਾਰੇ ਪਤਾ ਚੱਲਿਆ ਤਾਂ ਉਸਦੀ ਹਾਲਤ ਵਿਗੜ ਗਈ, ਉਨ੍ਹਾਂ ਦੇ ਪਿਤਾ ਦੀ ਪਹਿਲੇ ਹੀ ਮੌਤ ਹੋ ਚੁੱਕੀ ਹੈ। ਸ਼ੰਮੀ ਡੈਂਟਿੰਗ ਪੇਂਟਿੰਗ ਦਾ ਕੰਮ ਕਰਦਾ ਸੀ ਅਤੇ ਉਸਨੇ ਅਗਲੇ ਮਹੀਨੇ ਬਹਿਰੀਨ ਜਾਣਾ ਸੀ। ਜਿਸ ਦੀ ਉਹ ਤਿਆਰੀ ਵੀ ਕਰ ਰਿਹਾ ਸੀ। ਇਧਰ ਮਿਰਤਕ ਸ਼ੰਮੀ ਦੀ ਮਾਂ ਨੇ ਕਿਹਾ ਕਿ ਦੋਵੇਂ ਭਰਾ ਨਸ਼ਿਆਂ ਤੋਂ ਦੂਰ ਰਹਿੰਦੇ ਸਨ ਅਤੇ ਮਿਹਨਤ ਕਰਕੇ ਆਪਣਾ ਘਰ-ਬਾਰ ਚਲਾ ਰਹੇ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...