September 1, 2026, 10:33 am
----------- Advertisement -----------
HomeNewsBreaking Newsਡਰੋਨ ਰਾਹੀਂ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਅੰਤਰਰਾਸ਼ਟਰੀ ਡਰੱਗ ਰੈਕੇਟ ਦਾ ਪਰਦਾਫਾਸ਼

ਡਰੋਨ ਰਾਹੀਂ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਅੰਤਰਰਾਸ਼ਟਰੀ ਡਰੱਗ ਰੈਕੇਟ ਦਾ ਪਰਦਾਫਾਸ਼

Published on

----------- Advertisement -----------
  • ਇੱਕ ਕਿਲੋ ਹੈਰੋਇਨ ਅਤੇ 4 ਲੱਖ ਦੀ ਨਕਦੀ ਸਮੇਤ ਇੱਕ ਕਾਬੂ

ਜਲੰਧਰ, 12 ਸਤੰਬਰ 2024: ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਇੱਕ ਵਿਅਕਤੀ ਨੂੰ ਇੱਕ ਕਿਲੋ ਹੈਰੋਇਨ ਅਤੇ 4 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫਤਾਰ ਕਰਕੇ ਇੱਕ ਅੰਤਰਰਾਸ਼ਟਰੀ ਨਸ਼ਾ ਤਸਕਰੀ ਦਾ ਪਰਦਾਫਾਸ਼ ਕੀਤਾ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਇੱਕ ਇਤਲਾਹ ‘ਤੇ ਜਲੰਧਰ ਦੇ ਬੱਸ ਸਟੈਂਡ ਨੇੜੇ ਗ੍ਰੀਨ ਪਾਰਕ ਕਲੋਨੀ ਕੋਲ ਜਾਲ ਵਿਛਾਇਆ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਪਾਰਟੀ ਨੇ ਕੂਲ ਰੋਡ ਵਾਲੇ ਪਾਸੇ ਤੋਂ ਇੱਕ ਵਿਅਕਤੀ ਨੂੰ ਬੈਗ ਲੈ ਕੇ ਆਉਂਦਾ ਦੇਖਿਆ। ਸ਼੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਸ ਪਾਰਟੀ ਦੀ ਮੌਜੂਦਗੀ ਤੋਂ ਘਬਰਾ ਕੇ ਉਕਤ ਵਿਅਕਤੀ ਨੇ ਕਾਹਲੀ ਨਾਲ ਪਿੱਛੇ ਮੁੜਨ ਦੀ ਕੋਸ਼ਿਸ਼ ਕੀਤੀ।

ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਉਸ ਦੀਆਂ ਗਤੀਵਿਧੀਆਂ ’ਤੇ ਸ਼ੱਕ ਕਰਦਿਆਂ ਪੁਲੀਸ ਪਾਰਟੀ ਨੇ ਉਸ ਨੂੰ ਚੈਕਿੰਗ ਲਈ ਰੋਕਿਆ ਜਿਸ ਦੌਰਾਨ ਉਸ ਕੋਲੋਂ ਇੱਕ ਕਿਲੋ ਹੈਰੋਇਨ ਅਤੇ 4 ਲੱਖ ਰੁਪਏ ਬਰਾਮਦ ਹੋਏ। ਉਨ੍ਹਾਂ ਦੱਸਿਆ ਕਿ ਪੁਲੀਸ ਪਾਰਟੀ ਨੇ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮ ਦੀ ਪਛਾਣ ਸ਼ਿੰਦਾ ਸਿੰਘ ਉਰਫ਼ ਕਾਲਾ ਪੁੱਤਰ ਬੁਹੜ ਸਿੰਘ ਵਾਸੀ ਪਿੰਡ ਚੱਕ ਭੰਗੇਵਾਲਾ ਥਾਣਾ ਮਮਦੋਟ ਜ਼ਿਲ੍ਹਾ ਫ਼ਿਰੋਜ਼ਪੁਰ ਵਜੋਂ ਕੀਤੀ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਐਫਆਈਆਰ ਨੰਬਰ 200 ਮਿਤੀ 09.09.2024 ਅਧੀਨ 21ਸੀ-61-85 ਐਨਡੀਪੀਐਸ ਐਕਟ ਥਾਣਾ ਡਵੀਜ਼ਨ ਨੰਬਰ 6, ਕਮਿਸ਼ਨਰੇਟ ਜਲੰਧਰ ਵਿਖੇ ਦਰਜ ਕੀਤੀ ਗਈ ਸੀ।

ਪੁਲੀਸ ਕਮਿਸ਼ਨਰ ਵੱਲੋਂ ਮੁਲਜ਼ਮ ਦੇ ਸਾਥੀਆਂ ਬਾਰੇ ਪੜਤਾਲ ਕੀਤੀ ਜਾ ਰਹੀ ਹੈ, ਜਿਨ੍ਹਾਂ ਵਿਅਕਤੀਆਂ ਨੂੰ ਉਸ ਨੇ ਹੈਰੋਇਨ ਦੀ ਇੰਨੀ ਵੱਡੀ ਖੇਪ ਸਪਲਾਈ ਕਰਨੀ ਸੀ, ਸਮੇਤ ਉਨ੍ਹਾਂ ਵਿਅਕਤੀਆਂ ਦੀ ਪਛਾਣ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਗੱਲ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਮੁਲਜ਼ਮ ਪਾਕਿਸਤਾਨ ਤੋਂ ਡਰੋਨ ਰਾਹੀਂ ਹੈਰੋਇਨ ਕਿਵੇਂ ਮੰਗਵਾਉਂਦੇ ਸਨ। ਸ੍ਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਤਹਿਤ ਪਹਿਲਾਂ ਹੀ ਇੱਕ ਐਫਆਈਆਰ ਲੰਬਿਤ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ABVP ਦੀ ਜਿੱਤ ‘ਤੇ AAP/ASAP ਨੇ ਚੁੱਕੇ ਸਵਾਲ, ਹਾਈ ਕੋਰਟ ਜਾਣ ਦੀ ਤਿਆਰੀ

ਚੰਡੀਗੜ੍ਹ, 31 ਅਗਸਤ:ਪੰਜਾਬ ਯੂਨੀਵਰਸਿਟੀ ਵਿੱਚ ਹੋਈਆਂ ਵਿਦਿਆਰਥੀ ਕੌਂਸਲ ਚੋਣਾਂ ਤੋਂ ਬਾਅਦ ਜਿੱਥੇ ABVP ਉਮੀਦਵਾਰ...

  ਮੂਡ ਸਵਿੰਗ ਸਮਝ ਕੇ ਨਾ ਕਰੋ ਨਜ਼ਰਅੰਦਾਜ਼, ਬੱਚੇ ‘ਚ ਨਸ਼ੇ ਦੀ ਲਤ ਦੇ ਹੋ ਸਕਦੇ ਨੇ ਸੰਕੇਤ

ਚੰਡੀਗੜ੍ਹ; 31 ਅਗਸਤ 2026:ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਤਹਿਤ ਹੁਣ ਨਸ਼ਿਆਂ...

ਦਿੱਲੀ ਦੀ ਅਦਾਲਤ ਦਾ ਵੱਡਾ ਫੈਸਲਾ: ਠੱਗ ਸੁਕੇਸ਼ ਚੰਦਰਸ਼ੇਖਰ ਨੂੰ ਸੁਣਾਈ 8 ਸਾਲ ਦੀ ਸਜ਼ਾ

ਮਹਾਠੱਗੀ ਦੇ ਦੋਸ਼ੀ ਸੁਕੇਸ਼ ਚੰਦਰਸ਼ੇਖਰ ਨੂੰ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਨੇ ਇੱਕ ਗੰਭੀਰ...

ਨੇਪਾਲ ਚ ਹੜ੍ਹ ਦੇ ਪਾਣੀ ‘ਚ ਰੁੜ੍ਹਿਆ ਬੈਂਕ ਦਾ ਲਾਕਰ, ਲੋਕਾਂ ਨੇ ਲੁੱਟੇ 92 ਲੱਖ 68 ਹਜ਼ਾਰ 505 ਨੇਪਾਲੀ ਰੁਪਏ

ਨੇਪਾਲ ਤਿੱਬਤ ‘ਚ ਆਏ ਹੜ੍ਹ ਵਿਚ ਮਰਨ ਵਾਲਿਆਂ ਦਾ ਅੰਕੜਾ 682 ਹੋ ਗਿਆ ਹੈ।...

2027 ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ ਖਿੱਚੀ ਤਿਆਰੀ, 32 ਹਲਕਿਆਂ ਲਈ ਕੋ-ਆਰਡੀਨੇਟਰ ਨਿਯੁਕਤ

ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਆਪਣੀਆਂ ਤਿਆਰੀਆਂ ਤੇਜ਼...

ਫਗਵਾੜਾ ਬੱਸ ਸਟੈਂਡ ਤੋਂ ਪ੍ਰਾਈਵੇਟ ਬੱਸ ਲੈ ਕੇ ਫ਼ਰਾਰ ਹੋਇਆ ਚੋਰ, ਜਾਂਦੇ ਸਮੇਂ ਹੋਰ ਵਾਹਨਾਂ ਨੂੰ ਮਾਰੀ ਟੱਕਰ

ਫਗਵਾੜਾ ਬੱਸ ਸਟੈਂਡ ਤੋਂ ਤੜਕੇ ਇੱਕ ਚੋਰ ਪ੍ਰਾਈਵੇਟ ਬੱਸ ਭਜਾ ਕੇ ਲੈ ਗਿਆ। ਚੋਰੀ...

ਪੁਲੀਸ ਕਾਂਸਟੇਬਲ ਗੁਰਪ੍ਰੀਤ ਸਿੰਘ ਬਣਿਆ ਕਰੋੜਪਤੀ

ਫਿਰੋਜ਼ਪੁਰ ਨੇੜਲੇ ਪਿੰਡ ਮੱਲਵਾਲ ਕਦੀਮ ਦੇ ਨੌਜਵਾਨ ਗੁਰਪ੍ਰੀਤ ਸਿੰਘ ਦੀ ‘ਰੱਖੜੀ ਬੰਪਰ ਡਰਾਅ’ ਵਿੱਚ...

 ਭਰਾਵਾਂ ਵੱਲੋਂ ਅਣਖ਼ ਖ਼ਾਤਰ ਜੀਜੇ ਦਾ ਕਤਲ

ਇੱਥੇ ਦੋ ਸਕੇ ਭਰਾਵਾਂ ਨੇ ਆਪਣੀ ਭੈਣ ਨਾਲ ਵਿਆਹ ਕਰਵਾਉਣ ਵਾਲੇ ਨੌਜਵਾਨ ਦਾ ਤੇਜ਼ਧਾਰ...