May 13, 2026, 10:17 pm
----------- Advertisement -----------
HomeNewsBreaking Newsਬਠਿੰਡਾ 'ਚ ਸ਼ਰੇਆਮ ਵਿਕ ਰਿਹਾ ਨਸ਼ਾ: ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ...

ਬਠਿੰਡਾ ‘ਚ ਸ਼ਰੇਆਮ ਵਿਕ ਰਿਹਾ ਨਸ਼ਾ: ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਮਹਿਲਾ ਤਸਕਰ ਕੀਤੀ ਗ੍ਰਿਫਤਾਰ

Published on

----------- Advertisement -----------

ਬਠਿੰਡਾ, 22 ਜੂਨ 2023 – ਬਠਿੰਡਾ ਸਥਿਤ ਪਰਸਰਾਮ ਨਗਰ ਅਤੇ ਬੀੜ ਤਾਲਾਬ ਬਸਤੀ ਵਿੱਚ ਖੁੱਲ੍ਹੇਆਮ ਚਿੱਟੇ ਦੇ ਨਸ਼ੇ ਦਾ ਕਾਰੋਬਾਰ ਚੱਲ ਰਿਹਾ ਹੈ। ਪੁਲਿਸ ਦੀਆਂ ਲੱਖ ਕੋਸ਼ਿਸ਼ਾਂ ਦੇ ਬਾਵਜੂਦ ਨਸ਼ਾ ਤਸਕਰ ਨਸ਼ੇ ਦੀ ਸਪਲਾਈ ਕਰਨ ਤੋਂ ਬਾਜ਼ ਨਹੀਂ ਆ ਰਹੇ ਹਨ। ਦੋਵਾਂ ਇਲਾਕਿਆਂ ‘ਚ ਚਿੱਟਾ ਸਪਲਾਈ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਸ ਹਰਕਤ ‘ਚ ਆ ਗਈ ਅਤੇ ਮਹਿਲਾ ਨਸ਼ਾ ਤਸਕਰ ਨੂੰ ਗ੍ਰਿਫਤਾਰ ਵੀ ਕਰ ਲਿਆ।

ਬੁੱਧਵਾਰ ਨੂੰ ਪਰਸਰਾਮ ਨਗਰ ਅਤੇ ਬੀੜ ਤਾਲਾਬ ਬਸਤੀ ਦੇ ਦੋ ਵੱਖ-ਵੱਖ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਸਨ। ਜਿਸ ਵਿਚ ਪਰਸਰਾਮ ਨਗਰ ਦੀ ਵੀਡੀਓ ਵਿਚ ਇਕ ਔਰਤ ਆਪਣੇ ਘਰ ਦੇ ਦਰਵਾਜ਼ੇ ਤੋਂ ਨਸ਼ਾ ਕਰਨ ਆਏ ਨੌਜਵਾਨਾਂ ਨੂੰ ਹੈਰੋਇਨ ਦੀਆਂ ਥੈਲੀਆਂ ਦਿੰਦੀ ਨਜ਼ਰ ਆ ਰਹੀ ਹੈ। ਜਦੋਂਕਿ ਦੂਜੀ ਵੀਡੀਓ ਵਿੱਚ ਬੀੜ ਤਾਲਾਬ ਬਸਤੀ ਵਿੱਚ ਇੱਕ ਘਰੋਂ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਨ ਤੋਂ ਬਾਅਦ ਨੌਜਵਾਨ ਬਾਈਕ ‘ਤੇ ਸਵਾਰ ਹੋ ਕੇ ਨਿਕਲਦਾ ਹੈ।

ਇਹ ਵੀਡੀਓ ਪੁਲਿਸ ਅਧਿਕਾਰੀਆਂ ਦੇ ਧਿਆਨ ‘ਚ ਆਉਣ ਤੋਂ ਬਾਅਦ ਪੁਲਿਸ ਹਰਕਤ ‘ਚ ਆ ਗਈ ਅਤੇ ਪਰਸਰਾਮ ਨਗਰ ਦੀ ਰਹਿਣ ਵਾਲੀ ਔਰਤ ਨੂੰ ਗ੍ਰਿਫਤਾਰ ਕਰਕੇ ਉਸਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਜਿਨ੍ਹਾਂ ਕੋਲੋਂ ਪੁਲਿਸ ਨੇ ਨਸ਼ੀਲੇ ਪਦਾਰਥ ਵੀ ਬਰਾਮਦ ਕੀਤੇ ਹਨ। ਜਿਸ ਨੂੰ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਜੇਲ੍ਹ ਭੇਜ ਦਿੱਤਾ ਗਿਆ ਹੈ।

ਡੀਐਸਪੀ ਜਤਿੰਦਰ ਸਿੰਘ ਦਾ ਕਹਿਣਾ ਹੈ ਕਿ ਪਰਸਰਾਮ ਨਗਰ ਦੀ ਔਰਤ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ। ਬਾਕੀ ਦੋ ਮਾਮਲਿਆਂ ਦੀ ਜਾਂਚ ਜਾਰੀ ਹੈ। ਜਾਂਚ ਤੋਂ ਬਾਅਦ ਬਾਕੀ ਮੁਲਜ਼ਮਾਂ ਦੇ ਨਾਂ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਭਾਜਪਾ ਤੋਂ ਸਾਵਧਾਨ ਰਹੋ, ਜੇ ਭਾਜਪਾ ਸੱਤਾ ਵਿੱਚ ਆਈ ਤਾਂ ਉਹ ਤਿੰਨ ਕਾਲੇ ਖੇਤੀ...

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ

*ਚੰਡੀਗੜ੍ਹ, 12 ਮਈ, 2026:ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਉਦਯੋਗ ਭਵਨ,...

PSEB ਨੇ ਐਲਾਨਿਆ 12ਵੀਂ ਦਾ Result, ਟੌਪ-3 ‘ਚ ਕੁੜੀਆਂ, ਮਾਨਸਾ ਦੀ ਸੁਪਨੀਤ ਕੌਰ ਪਹਿਲੇ ਨੰਬਰ ‘ਤੇ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 12ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਗਏ ਹਨ।...

ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ

*ਚੰਡੀਗੜ੍ਹ, 12 ਮਈ 2026*ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪ੍ਰਸ਼ਾਸਨ ਤੋਂ ਪ੍ਰਭਾਵਿਤ...

ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC)

ਮੋਹਾਲੀ, 12 ਮਈ 2026:ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ ਅਤਿ-ਆਧੁਨਿਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ...

ਪੰਜਾਬੀ ਆਪਣੀ ਮਾਂ ਬੋਲੀ ‘ਤੇ ਕਿਸੇ ਵੀ ਹਮਲੇ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ: ਬਲਤੇਜ ਪੰਨੂ

*ਚੰਡੀਗੜ੍ਹ, 12 ਮਈ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਪੰਜਾਬੀ ਨਾ ਲਿਖਣ ‘ਤੇ ਪੰਜਾਬ ਯੂਨੀਵਰਸਿਟੀ ‘ਚ ਨਵਾਂ ਵਿਵਾਦ, ਯੂਨੀਵਰਸਿਟੀ ਕੈਂਪਸ ‘ਚ ਨੇਮ ਪਲੇਟਾਂ ‘ਤੇ ਮਲੀ ਕਾਲਖ!

ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬੀ ਭਾਸ਼ਾ ਨੂੰ ਲੈ ਕੇ ਨਵਾਂ ਵਿਵਾਦ ਹੋ ਗਿਆ...

UP ‘ਚ ਪੁਲਿਸ ਵੱਲੋਂ ਰਿਟਾਇਰਡ ਫੌਜੀ ਦਾ ਐਨਕਾਊਂਟਰ, 26 ਘੰਟਿਆਂ ‘ਚ ਕੀਤੇ ਸਨ 3 ਕਤਲ

ਯੂਪੀ ਵਿੱਚ ਚੱਲਦੀ ਰੇਲਗੱਡੀ ਅਤੇ ਇੱਕ ਹਸਪਤਾਲ ਵਿੱਚ ਤਿੰਨ ਕਤਲ ਕਰਨ ਵਾਲਾ ਇੱਕ ਸਾਈਕੋ...